Friday, 7 July 2023

ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਦੇ ਚਲਦਿਆਂ ਸਿਹਤ ਜਾਗਰੂਕਤਾ ਕੈਂਪ ਲਗਾਇਆ

 ਨਵਾਂਸ਼ਹਿਰ  :- 7 ਜੁਲਾਈ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਭਿਆਨਕ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਪੰਜਾਬ ਵਿਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਪੀ ਐਚ ਸੀ ਮੁਜ਼ਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗਿਤਾਜਲੀ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਮੁਜ਼ਫਰਪੁਰ ਦੇ ਅਧੀਨ ਆਉਂਦੇ ਏਰੀਏ ਵਿੱਚ ਵੱਖ ਵੱਖ ਸਿਹਤ ਟੀਮਾਂ ਬਣਾ ਕੇ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਿਹਤ ਅਤੇ ਤੰਦਰੁਸਤੀ ਕੇਂਦਰ ਭਗੌਰਾਂ ਅਧੀਨ ਆਉਂਦੇ ਪਿੰਡਾਂ  ਵਿਖੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ, ਉਸਦੀ ਰੋਕਥਾਮ, ਅਤੇ ਇਲਾਜ ਸੰਬੰਧੀ ਜਾਗਰੂਕ ਕਰਨ ਲਈ ਇਹਨਾਂ ਪਿੰਡਾਂ ਵਿਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ  ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਵਲੋਂ ਲੋਕਾਂ ਨੂੰ ਦੱਸਿਆ ਗਿਆ ਡੇਂਗੂ ਇਕ ਖਤਰਨਾਕ ਬਿਮਾਰੀ ਹੈ ਜੋ ਕਿ ਇੱਕ ਮੱਛਰ ਦੇ ਕੱਟਣ ਨਾਲ ਹੁੰਦੀ ਹੈ ਜਿਸ ਦਾ ਨਾਂ ਏਡੀਜ਼ ਅਜਿਪਟੀ ਹੈ।ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਹੁੰਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ । ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਇਸ ਬਿਮਾਰੀ ਦੇ ਲੱਛਣ ਤੇਜ਼ ਸਿਰ ਦਰਦ, ਤੇਜ ਬੁਖਾਰ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ , ਤੇਜ਼ ਬੁਖਾਰ ਦੇ ਨਾਲ ਉਲਟੀਆਂ ਆਉਣੀਆਂ, ਚਮੜੀ ਉੱਤੇ ਦਾਣੇ, ਮਸੂੜਿਆਂ ਅਤੇ ਨੱਕ ਵਿਚੋਂ ਖ਼ੂਨ ਆਉਣਾ ਆਦਿ ਹਨ। ਇਸ ਵਾਰ ਸਿਹਤ ਵਿਭਾਗ ਵੱਲੋਂ ਡੇਂਗੂ ਦਾ ਥੀਮ ਵੀ ਰੱਖਿਆ ਗਿਆ ----ਹਰ  ਐਤਵਾਰ ਡੇਂਗੂ ਦੇ ਮੱਛਰ ਤੇ ਵਾਰ । ਸ਼੍ਰੀ ਘਨ ਸ਼ਾਮ ਨੇ ਦੱਸਿਆ ਕਿ ਇਸ ਮੱਛਰ ਦੀ ਰੋਕਥਾਮ ਲਈ ਸਾਨੂੰ ਆਪਣੇ ਕੂਲਰਾਂ ਦੇ ਪਾਣੀ ਦੀ ਹਰ ਹਫ਼ਤੇ ਸਫ਼ਾਈ ਕਰਨੀ ਚਾਹੀਦੀ ਹੈ, ਕੱਪੜੇ ਅਜਿਹੇ ਪਹਿਨਣੇ ਚਾਹੀਦੇ ਹਨ ਜਿਸ ਨਾਲ ਪੂਰਾ ਸਰੀਰ ਢੱਕਿਆ ਰਹੇ।ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਛੱਤਾਂ ਉਪਰ ਪਏ ਟੁੱਟੇ ਗਮਲਿਆਂ, ਖ਼ਰਾਬ ਟਾਇਰ ਨੂੰ ਸਾਫ਼ ਰੱਖੌ ,ਕਿਸੀ ਵੀ ਜਗ੍ਹਾ ਉੱਤੇ ਬੇਲੋੜਾ ਪਾਣੀ ਨਾ ਜਮਾਂ ਹੋਣ ਦਿਓ। ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਜ਼ਿਆਦਾ ਮਾਤਰਾ ਵਿੱਚ ਪਾਣੀ ਪੀਓ ਅਤੇ ਅਰਾਮ ਕਰੋ।ਬੁਖਾਰ ਹੋਣ ਤੇ ਸਿਰਫ ਪੈਰਾਸਿਟਾਮੋਲ ਦੀ ਹੀ ਗੌਲੀ ਲੈਣੀ ਚਾਹੀਦੀ ਹੈ। ਇਸ ਤੋਂ ਬਾਅਦ ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਅਗਰ ਕਿਸੇ ਵੀ ਵਿਅਕਤੀ ਉਪਰੋਕਤ ਦੱਸੇ ਅਨੁਸਾਰ ਲੱਛਣ ਵਿਖਾਈ ਦੇਣ ਤਾਂ ਆਪਣੇ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਚੈਕ ਅੱਪ ਕਰਵਾਉਣਾ ਚਾਹੀਦਾ ਹੈ। ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੇ ਮਰੀਜ਼ਾਂ ਦੇ ਟੈਸਟ ਅਤੇ ਇਲਾਜ ਬਿਲਕੁਲ ਫਰੀ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਪਰੋਕਤ ਦੱਸੇ ਅਨੁਸਾਰ ਸਾਵਧਾਨੀਆਂ ਰੱਖਦੇ ਹੋਏ ਆਪਣੀ ਸਿਹਤ ਦਾ ਖਿਆਲ ਰੱਖ ਸਕਦੇ ਹਨ ਅਤੇ ਨਾਲ ਹੀ ਸਿਹਤ ਵਿਭਾਗ ਨੂੰ ਇਸ ਬਿਮਾਰੀ ਦੇ ਖ਼ਾਤਮਾ ਕਰਨ ਵਿਚ ਆਪਣਾ ਸਹਿਯੋਗ ਦੇ ਸਕਦੇ ਹਨ। ਇਸ ਜਾਗਰੂਕਤਾ ਮੁਹਿੰਮ ਵਿੱਚ ਸੀ ,ਐਚ, ਓ ਸੀ੍ ਗੁਰਪ੍ਰੀਤ ਸਿੰਘ,ਏ, ਐਨ ਐਮ ਸੀ੍ਮਤੀ ਸੁਰਜੀਤ ਕੌਰ, ਆਸ਼ਾ ਵਰਕਰ ਸੀ੍ਮਤੀ ਰਾਜ਼ ਰਾਣੀ, ਆਸ਼ਾ ਵਰਕਰ ਸੀ੍ਮਤੀ ਬਲਜੀਤ ਕੌਰ, ਆਸ਼ਾ ਵਰਕਰ ਸੀ੍ਮਤੀ ਜੀਵਨ ਜੌਤੀ, ਪਰਮਜੀਤ ਕੌਰ, ਅਤੇ ਪਿੰਡਾਂ ਦੇ ਲੋਕ   ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME