ਨਵਾਂਸ਼ਹਿਰ, 17, ਜੁਲਈ: ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ
ਹੇਠ ਜ਼ਿਲ੍ਹਾ ਪ੍ਰਬਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਆਯੂਸ਼ਮਾਨ
ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨਾਲ
ਵਿਸ਼ੇਸ਼ ਤੌਰ 'ਤੇ ਬੈਠਕ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ
ਕਿ ਸਾਰੇ ਯੋਗ ਲਾਭਪਾਤਰੀਆਂ ਦਾ ਜਲਦ ਤੋਂ ਜਲਦ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ
ਬੀਮਾ ਯੋਜਨਾ ਦਾ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ
ਯੋਜਨਾ ਦੇ ਲਾਭਪਾਤਰੀ ਈ ਕਾਰਡ ਪ੍ਰਾਪਤ ਕਰਕੇ ਸੂਬੇ ਦੇ 900 ਤੋਂ ਵਧੇਰੇ ਸਰਕਾਰੀ ਅਤੇ
ਪ੍ਰਾਈਵੇਟ ਸੂਚੀਬੱਧ ਹਸਪਤਾਲਾਂ 'ਚ 5 ਲੱਖ ਰੁਪਏ ਤੱਕ ਦਾ ਮੁਫ਼ਤ (ਕੈਸ਼ਲੈਸ) ਇਲਾਜ
ਪ੍ਰਾਪਤ ਕਰਨ ਦੇ ਯੋਗ ਹੋ ਜਾਣਗੇ। ਈ ਕਾਰਡ ਜਾਰੀ ਕਰਵਾਉਣ ਲਈ ਸਬੰਧਤ ਲਾਭਪਾਤਰੀ ਆਪਣੇ
ਆਧਾਰ ਕਾਰਡ ਦੇ ਨਾਲ ਰਾਸ਼ਨ ਕਾਰਡ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਜੇ ਰਾਸ਼ਨ ਕਾਰਡ
ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ ਜੋ ਕਿ ਸਰਪੰਚ ਜਾਂ ਮਿਉਂਸਿਪਲ ਕੌਂਸਲਰ ਵਲੋਂ
ਮੋਹਰ ਲੱਗਿਆ ਹੋਵੇ। ਇਹ ਫਾਰਮ ਵੈਬ ਸਾਈਟ 'ਤੇ ਵੀ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਇਸ
ਸਕੀਮ ਤਹਿਤ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਰਜਿਸਟ੍ਰਡ ਉਸਾਰੀ
ਕਾਮੇ, ਐਸ ਈ ਈ ਸੀ (ਸਮਾਜਿਕ ਆਰਥਿਕ ਜਨਗਣਨਾ-2011) ਦੇ ਲਾਭਪਾਤਰੀ ਅਤੇ ਰਜਿਸਟ੍ਰਡ
ਪੱਤਰਕਾਰ (ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ) ਲਾਭ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਲਗਪਗ 1600 ਕਿਸਮਾਂ ਦੇ ਇਲਾਜ ਮੁਹੱਈਆ
ਕਰਵਾਏ ਜਾਂਦੇ ਹਨ, ਜਿਨ੍ਹਾਂ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ
ਆਦਿ ਸ਼ਾਮਿਲ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ
ਲੋਕਾਂ ਨੂੰ ਜਾਗਰੂਕ ਕਰਕੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...