ਨਵਾਂਸ਼ਹਿਰ 28 ਜੁਲਾਈ:- ਰੋਜ਼ ਵਧ ਰਹੀ ਤਪਸ਼ ਨੂੰ ਦੇਖਦਿਆਂ ਤੇ ਵਾਤਾਵਰਨ ਦੀ ਸ਼ੁੱਧਤਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇਹਨੀਂ ਦਿਨੀਂ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਗਈ ਹੈ।ਇਸੇ ਲੜੀ ਤਹਿਤ ਅੱਜ ਸਸਸਸ ਲੰਗੜੋਆ ਵਿਖੇ ਬੱਚਿਆਂ ਤੇ ਸਟਾਫ ਦੇ ਸਹਿਯੋਗ ਨਾਲ ਛਾਂਦਾਰ, ਫੱਲਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ। ਜਿਸ ਦੀ ਰਸਮੀ ਸ਼ੁਰੂਆਤ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵਲੋਂ ਪੌਦਾ ਲਗਾ ਕੇ ਕੀਈ ਗਈ। ਡਾਕਟਰ ਅਗਨੀਹੋਤਰੀ ਵਲੋਂ ਬੱਚਿਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਜਾਗਰੂਕ ਕਰਦਿਆਂ ਕਿਹਾ ਕਿ ਹਰ ਇਕ ਇਨਸਾਨ ਨੂੰ ਆਪਣੀ ਜ਼ਿੰਦਗੀ ਵਿਚ ਘੱਟੋ ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਤੇ ਇਹਨਾਂ ਦੀ ਬੱਚਿਆਂ ਵਾਂਗ ਦੇਖ ਰੇਖ ਕਰਨੀ ਚਾਹੀਦੀ ਹੈ। ਉਹਨਾਂ ਸਟਾਰ ਦੇ ਨਾਲ ਮਿਲ ਕੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਏ।ਵਾਇਸ ਪ੍ਰਿੰਸੀਪਲ ਮੈਡਮ ਗੁਨੀਤ ਵਲੋਂ ਵੀ ਇਸ ਮੌਕੇ ਬੱਚਿਆਂ ਨੂੰ ਗਲੋਬਲ ਵਾਰਮਿੰਗ ਤੇ ਬੋਲਦਿਆਂ ਕਿਹਾ ਕਿ ਸਾਨੂੰ ਆਪਣੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਲਈ ਘਰ ਵਿੱਚ ਤੇ ਸੜਕ ਦੇ ਕਿਨਾਰੇ ਛਾਂਦਾਰ ਰੁੱਖ ਲਗਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਸਾਇੰਸ ਮਾਸਟਰ ਸੁਖਵਿੰਦਰ ਲਾਲ ਵਲੋਂ ਬੱਚਿਆਂ ਨੂੰ ਬਰਸਾਤ ਦੇ ਮੌਸਮ ਵਿੱਚ ਡੇਂਗੂ ਦੇ ਵਧ ਰਹੇ ਪ੍ਰਕੋਪ ਤੋਂ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ ਤੇ ਸਫ਼ਾਈ ਦਾ ਖਾਸ ਧਿਆਨ ਰਖਣਾ ਚਾਹੀਦਾ ਹੈ। ਮੈਡਮ ਮੀਨਾ ਰਾਣੀ ਨੇ ਬੱਚਿਆਂ ਨੂੰ ਆਪਣੇ ਸੰਦੇਸ਼ ਵਿੱਚ ਇਹਨੀਂ ਦਿਨੀਂ ਬਜ਼ਾਰ ਦੀਆਂ ਚੀਜ਼ਾਂ ਨਾ ਖਾਣ ਦੀ ਸਲਾਹ ਦਿੱਤੀ ਤੇ ਘਰ ਵਿੱਚ ਤਿਆਰ ਕੀਤਾ ਸਿਹਤਮੰਦ ਭੋਜਨ ਖਾਣ ਦੀ ਗੱਲ ਵੀ ਕਹੀ। ਇਸ ਮੌਕੇ ਬਲਦੀਪ ਸਿੰਘ, ਸਪਨਾ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਮਹਿਮਾ, ਸ਼ਰੂਤੀ ਸ਼ਰਮਾ, ਹਰਿੰਦਰ ਸਿੰਘ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...