Thursday, 6 July 2023

ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਸਮੀਖਿਆ ਮੀਟਿੰਗ

 ਨਵਾਂਸ਼ਹਿਰ, 6 ਜੁਲਾਈ :-  ਮੌਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਡਰੇਨਜ਼ ਦੀ ਸਫਾਈ ਵੱਲ ਖਾਸ ਧਿਆਨ ਦੇਣ ‘ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਨਵਾਂਸ਼ਹਿਰ ਸ਼ਿਵਰਾਜ ਸਿੰਘ ਬੱਲ ਅਤੇ ਐਸ.ਡੀ.ਐਮ ਬੰਗਾ ਮਨਰੀਤ ਰਾਣਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਕੀਤੀ ਤਿਆਰੀ ਨਾਲ ਜਿੱਥੇ ਸੰਕਟ ਦੀ ਸਥਿਤੀ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾ ਸਕਦਾ ਹੈ, ਉੱਥੇ ਹੀ ਕੰਮ ’ਚ ਕੁਸ਼ਲਤਾ ਵੀ ਵਧਦੀ ਹੈ। ਮੌਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਅਧਿਕਾਰੀ ਆਪਣਾ ਮੋਬਾਇਲ ਫੋਨ ਬੰਦ ਨਹੀਂ ਰੱਖੇਗਾ।
  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ ਆਦਿ ਸਮਾਨ ਦੀ ਅਗੇਤੇ ਤੌਰ ’ਤੇ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਸ਼ਹਿਰਾਂ ਅਤੇ ਪਿੰਡਾਂ ਦੇ ਡਰੇਨੇਜ ਅਤੇ ਸੀਵਰੇਜ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ ਅਤੇ ਕੰਮ ਪੂਰਾ ਕਰਨ ਉਪਰੰਤ ਲੋੜੀਂਦਾ ਸਰਟੀਫਿਕੇਟ ਪੇਸ਼ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।
  ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਡਰੇਨਾਂ/ਨਾਲਿਆਂ ਆਦਿ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਡਾਕਟਰਾਂ ਦੀਆਂ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ, ਦੂਰ ਸੰਚਾਰ ਵਿਵਸਥਾ, ਬਿਜਲੀ ਨਿਰਵਿਘਨ ਅਤੇ ਸੁਰੱਖਿਆ ਸਪਲਾਈ, ਵਾਹਨਾਂ ਦੇ ਪ੍ਰਬੰਧ, ਵਾਇਰਲੈੱਸ ਸੈੱਟ ਲਗਾਉਣ, ਤੈਰਾਕ, ਕਿਸ਼ਤੀ ਚਾਲਕਾਂ ਅਤੇ ਗੋਤਾਖੋਰਾਂ ਦੀ ਸੂਚੀ ਆਦਿ ਦੇ ਪ੍ਰਬੰਧ ਪਹਿਲਾ ਹੀ ਮੁਕੰਮਲ ਕਰ ਲਏ ਜਾਣ। 
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੀ ਸਹੀ ਨਿਕਾਸੀ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਸਮੇਂ ਸਿਰ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਬਰਸਾਤਾਂ ਦੇ ਮੌਸਮ ’ਚ ਜਿਨ੍ਹਾਂ ਸੜਕਾਂ ਦਾ ਨੁਕਸਾਨ ਹੁੰਦਾ ਹੈ, ਉਨ੍ਹਾਂ ਦੀ ਸ਼ਨਾਖ਼ਤ ਕਰਨ ਅਤੇ ਸੜਕ ਟੁੱਟਣ ਦੀ ਸਥਿਤੀ ਵਿੱਚ ਜੇਕਰ ਸੜਕਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਪੈਂਦੀ ਹੈ ਤਾਂ ਤੁਰੰਤ ਉਸ ਨੂੰ ਚਾਲੂ ਕਰਵਾਇਆ ਜਾਵੇ ਅਤੇ ਜੇਕਰ ਹਨੇਰੀ ਕਾਰਨ ਕਿਸੇ ਸੜਕ ਤੇ ਦਰੱਖਤ ਆਦਿ ਡਿੱਗਦੇ ਹਨ ਤਾਂ ਉਸ ਸਬੰਧੀ ਫ਼ੌਰੀ ਲੋੜੀਂਦੀ ਕਾਰਵਾਈ ਕਰਦੇ ਹੋਏ ਸੜਕ ਤੋਂ ਦਰੱਖਤ ਆਦਿ ਚੁਕਵਾਏ ਜਾਣ ।
  ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ’ਤੇ ਜੇ ਪੁਲੀਆਂ ਬੰਦ ਹਨ, ਉਨ੍ਹਾਂ ਦੀ ਤੁਰੰਤ ਸਫ਼ਾਈ ਕਰਵਾ ਕੇ ਚਾਲੂ ਕੀਤਾ ਜਾਵੇ । ਉਨ੍ਹਾਂ ਹੋਰ ਕਿਹਾ ਕਿ ਮੌਨਸੂਨ ਸੀਜ਼ਨ ਦੌਰਾਨ ਹੰਗਾਮੀ ਹਾਲਾਤਾਂ ਨੂੰ ਨਜਿੱਠਣ ਲਈ ਪਿੰਡਾਂ ਸ਼ਹਿਰਾਂ ਵਿੱਚ ਉੱਚੇ ਸਥਾਨਾਂ ਦੀ ਸ਼ਨਾਖ਼ਤ ਵੀ ਕੀਤੇ ਜਾਵੇ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਠਹਿਰਾਉਣ ਦਾ ਵੀ ਉਚਿਤ ਪ੍ਰਬੰਧ ਕੀਤਾ ਜਾ ਸਕੇ। 
  ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਵੀਰ ਕੁਮਾਰ, ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ, ਐਸ.ਡੀ.ਓ ਡਰੇਨੇਜ਼ ਗੁਰਜੀਤ ਸਿਘ, ਬੀ.ਡੀ.ਪੀ.ਓ ਬੰਗਾ ਲਖਵਿੰਦਰ ਕਲੇਰ, ਜਲ ਸਪਲਾਈ ਅਤੇ ਸੈਨੀਟੇਸ਼ਨ ਸੁਖਵਿੰਦਰ ਮਾਹੀ, ਈ.ਓ ਰਾਮ ਪ੍ਰਕਾਸ਼, ਈ.ਓ ਸੁਖਦੇਵ ਸਿੰਘ, ਬੀ.ਡੀ.ਪੀ.ਓ ਨਵਾਂਸ਼ਹਿਰ ਰਾਜਵਿੰਦਰ ਕੌਰ, ਬੀ.ਡੀ.ਪੀ.ਓ ਸੜੋਆ ਜਗਤਾਰ ਸਿੰਘ, ਡੀ.ਐਫ.ਐਸ.ਸੀ ਤੋਂ ਮਨਜਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸੇ ਤਹਿਤ ਜ਼ਿਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮ ਦਾ ਨੰਬਰ 01823-220645 ਹੈ। ਇਸੇ ਤਰ੍ਹਾਂ ਤਰ੍ਹਾਂ ਤਹਿਸੀਲ ਪੱਧਰ ’ਤੇ ਸਥਾਪਿਤ ਕੀਤੇ ਕੰਟਰੋਲ ਰੂਮਾਂ ਵਿੱਚ ਤਹਿਸੀਲ ਨਵਾਂਸ਼ਹਿਰ ਦਾ ਫਲੱਡ ਕੰਟਰੋਲ ਰੂਮ ਨੰਬਰ 01823-299016, ਤਹਿਸੀਲ ਬਲਾਚੌਰ ਦਾ 01885-220075 ਅਤੇ ਤਹਿਸੀਲ ਬੰਗਾ ਦਾ 01823-264666 ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਾਂਝੀ ਕਰਨ ਜਾਂ ਸੂਚਨਾ ਦੇਣ ਲਈ ਇਨ੍ਹਾਂ ਕੰਟਰੋਲ ਰੂਮ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME