ਨਵਾਂਸ਼ਹਿਰ, 8 ਅਗਸਤ: ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਇੱਕ
ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਦੁਪਹਿਰ 12.00 ਵਜੇ ਕਰਵਾਇਆ ਜਾ ਰਿਹਾ ਹੈ । ਇਸ
ਕੁਇਜ਼ ਮੁਕਾਬਲੇ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ
ਸਬੰਧਿਤ ਸਵਾਲ ਪੁੱਛੇ ਜਾਣਗੇ। ਇਸ ਕੁਇਜ਼ ਮੁਕਾਬਲੇ ਵਿੱਚ ਜੇਤੂਆਂ ਨੂੰ ਪ੍ਰਮਾਣ ਪੱਤਰ ਦੇ ਨਾਲ
ਪਹਿਲੇ ਸਥਾਨ ਤੇ ਰਹਿਣ ਵਾਲੇ ਨੂੰ 1500 ਰੁਪਏ, ਦੂਜੇ ਸਥਾਨ 'ਤੇ ਰਹਿੰਣ ਵਾਲੇ ਨੂੰ 1200
ਰੁਪਏ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਨੂੰ 1000 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ
ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਕੁਇਜ਼ ਮੁਕਾਬਲੇ ਦੇ ਨਿਯਮ ਅਤੇ ਸ਼ਰਤਾਂ ਅਨੁਸਾਰ ਕੁੱਲ
50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।ਫੇਸਬੁੱਕ (@TheCEOPunjab) ਅਤੇ ਟਵਿਟਰ
(@The CEOPunjab)'ਤੇ ਕੁਇੰਜ਼ ਦਾ ਲਿੰਕ ਸਵੇਰੇ 11:50 'ਤੇ ਸਾਂਝਾ ਕੀਤਾ ਜਾਵੇਗਾ। ਉਨ੍ਹਾਂ
ਦੱਸਿਆ ਕਿ ਕੁਇਜ਼ ਨਿਰਧਾਰਤ ਸਮੇਂ ਦੇ ਅੰਦਰ ਹੀ ਪੂਰਾ ਕਰਨਾ ਹੋਵੇਗਾ ਅਤੇ 30 ਮਿੰਟ ਤੋਂ ਬਾਅਦ
ਕੁਇਜ਼ ਨੂੰ ਜਮ੍ਹਾਂ ਨਹੀ ਕੀਤਾ ਜਾ ਸਕੇਗਾ। ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ
ਨੰਬਰ ਆਉਂਦੇ ਹਨ, ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਵਧੇਰ ਜਾਣਾਕਰੀ ਲਈ
ਮਨਪ੍ਰੀਤ ਅਨੇਜਾ ਮੋਬਾਇਲ ਨੰਬਰ 98723-16194 ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨਾਲ ਸੰਪਰਕ
ਕੀਤਾ ਜਾ ਸਕਦਾ ਹੈ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...