ਖਟਕੜ ਕਲਾਂ ਵਿਖੇ ਕੀਤਾ ਜਾਵੇਗਾ ਸਵਾਗਤ
ਨਵਾਂਸ਼ਹਿਰ, 24 ਅਗਸਤ- ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ
ਖੇਡ ਸੱਭਿਆਚਾਰ ਪ੍ਰਫੁੱਲਤ
ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀਆਂ
ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਹਿਲੇ ਸਾਲ ਦੀ ਸਫਲਤਾਂ ਤੋਂ ਬਾਅਦ ਇਸ ਸਾਲ ਸੀਜ਼ਨ-2 ਦੀ
ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਸੂਬੇ ਭਰ
ਵਿੱਚ ਮਸ਼ਾਲ ਮਾਰਚ ਕੀਤਾ ਜਾ ਰਿਹਾ ਹੈ। 22 ਅਗਸਤ 2023 ਤੋਂ ਜ਼ਿਲ੍ਹਾ ਲੁਧਿਆਣਾ ਤੋਂ ਸ਼ੁਰੂ
ਹੋਇਆ ਇਹ ਮਾਰਚ ਵੱਖ- ਵੱਖ ਜ਼ਿਲ੍ਹਿਆਂ ਵਿੱਚ ਦੀ ਹੁੰਦਾ ਹੋਇਆ 25 ਅਗਸਤ ਨੂੰ ਜ਼ਿਲ੍ਹਾ ਸ਼ਹੀਦ
ਭਗਤ ਸਿੰਘ ਨਗਰ ਵਿਖੇ ਪੁੱਜੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ
ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਅਗਸਤ 2023 ਨੂੰ ਮਸ਼ਾਲ ਮਾਰਚ ਆਦਮਪੁਰ ਤੋਂ ਜ਼ਿਲ੍ਹੇ
ਵਿਚ ਦਾਖਲਾ ਹੋਵੇਗਾ, ਜਿਸ ਦਾ 25 ਅਗਸਤ ਨੂੰ ਕਰੀਬ 11 ਵਜੇ ਖਟਕੜ ਕਲਾਂ ਵਿਖੇ ਭਰਵਾਂ ਸਵਾਗਤ
ਕੀਤਾ ਜਾਵੇਗਾ। ਇਸ ਮੌਕੇ ਸਰਕਾਰ ਦੇ ਨੁਮਾਇੰਦੇ, ਖਿਡਾਰੀ ਅਤੇ ਵੱਖੋ-ਵੱਖ ਵਿਭਾਗਾਂ ਦੇ
ਅਧਿਕਾਰੀ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਬਲਾਕ
ਪੱਧਰੀ ਖੇਡਾਂ 01 ਸਤੰਬਰ 2023 ਤੋਂ 10 ਸਤੰਬਰ 2023 ਤੱਕ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਂ
ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਖੇਡਾਂ 16 ਸਤੰਬਰ ਤੋਂ 26 ਸਤੰਬਰ ਤੱਕ
ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਸ਼ਾਮਿਲ ਹੋਣ ਲਈ ਖਿਡਾਰੀਆਂ ਦੀ
ਰਜਿਸਟਰੇਸ਼ਨ ਆਫਲਾਈਨ ਅਤੇ ਆਨਲਾਈਨ khedanwatanpunjabdia.com ਪੋਰਟਲ 'ਤੇ ਕੀਤੀ ਜਾ ਸਕਦੀ
ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਸ਼ਾਲ ਮਾਰਚ ਦਾ ਮੁੱਖ ਮਕਸਦ ਲੋਕਾਂ ਨੂੰ
ਖੇਡਾਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ, ਖਾਸਕਰ ਨੌਜਵਾਨ ਇਨ੍ਹਾਂ ਖੇਡਾਂ
ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਖੇਡਾਂ ਨਾਲ ਜੁੜੇ ਨੌਜਵਾਨ ਜਿੱਥੇ ਨਸ਼ਿਆਂ ਅਤੇ ਹੋਰ ਭੈੜੀਆਂ
ਆਦਤਾਂ ਤੋਂ ਬਚੇ ਰਹਿੰਦੇ ਹਨ ਉੱਥੇ ਆਪਣੀ ਮਿਹਨਤ ਨਾਲ ਆਪਣਾ ਅਤੇ ਦੇਸ਼ ਦਾ ਨਾਂ ਵੀ ਰੌਸ਼ਨ ਕਰ
ਸਕਦੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...