ਨਵਾਂਸ਼ਹਿਰ, 17 ਅਗਸਤ :- ਸਤਨਾਮ ਸਿੰਘ ਜਲਵਾਹਾ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਂਨ ਵਜੋਂ ਆਪਣਾ ਅਹੁੱਦਾ ਸੰਭਾਲਿਆ ਹੈ। ਉਨ੍ਹਾਂ ਨੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਅਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਦੀ ਮੌਜੂਦਗੀ ਵਿੱਚ ਅਹੁੱਦਾ ਸੰਭਾਲਿਆ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ।
ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਸਤਨਾਮ ਸਿੰਘ ਜਲਵਾਹਾ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਮਿਹਨਤ ਅਤੇ ਲੋਕਾਂ ਦੀ ਸੇਵਾ ਕਰਕੇ ਨਿਭਾਉਣਗੇ। ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨੇ ਜਿਨ੍ਹਾਂ ਆਸਾਂ ਅਤੇ ਉਮੀਦਾਂ ਨਾਲ ਬਣਾਈ ਸੀ, ਸਰਕਾਰ ਉਨ੍ਹਾਂ ਆਸਾਂ ਤੇ ਉਮੀਦਾਂ ’ਤੇ ਪੂਰਾ ਉਤਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਲੋਕ ਹਿੱਤਾਂ ਨੂੰ ਸਾਹਮਣੇ ਰੱਖ ਕੇ ਹੀ ਸਰਕਾਰ ਵੱਲੋਂ ਫ਼ੈਸਲੇ ਲਏ ਜਾ ਰਹੇ ਹਨ।
ਇਸ ਮੌਕੇ ਮੌਜੂਦ ਐਮ ਐਲ ਏ ਬਲਾਚੌਰ ਸੰਤੋਸ਼ ਕਟਾਰੀਆ ਨੇ ਵੀ ਨਵਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੌਂਪੀ ਇਸ ਜ਼ਿੰਮੇਂਵਾਰੀ ਨਾਲ ਜ਼ਿਲ੍ਹੇ ਦੇ ਲੋਕਾਂ ਦੀ ਹੋਰ ਅੱਗੇ ਹੋ ਕੇ ਸੇਵਾ ਕਰਨਗੇ।
ਇਸ ਮੌਕੇ ਹਲਕਾਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਬੰਗਾ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਕਰਨਾਣਾ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਸ਼ਰਮਾ, ਮਾਰਕਿਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ, ਮੀਡੀਆ ਕੋਆਰਡੀਨੇਟਰ ਚੰਦਰ ਮੋਹਨ ਜੇ ਡੀ, ਚੇਅਰਮੈਨ ਜਲ ਸਪਲਾਈ ਬੋਰਡ ਸੰਨੀ ਸਿੰਘ ਅਹਲੂਵਾਲੀਆ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।
ਵਰਨਣਯੋਗ ਹੈ ਕਿ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈਆਂ ਦੇਣ ਲਈ ਵਿਸ਼ੇਸ਼ ਤੌਰ ਤੇ ਡਿਪਟੀ ਸਪੀਕਰ ਸ ਜੈ ਕ੍ਰਿਸ਼ਨ ਸਿੰਘ ਰੌੜੀ ਜੀ ਅਤੇ ਸਥਾਨਕ ਸਰਕਾਰਾਂ ਮੰਤਰੀ ਸ ਬਲਕਾਰ ਸਿੰਘ ਤੋਂ ਇਲਾਵਾ ਰੈਵਿਨਿਊ ਮੰਤਰੀ ਸ਼੍ਰੀ ਬ੍ਰਹਮ ਸੰਕਰ ਜਿੰਪਾ ਜੀ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਚੇਅਰਮੈਨ ਡਾ ਸੰਨੀ ਸਿੰਘ ਆਹਲੂਵਾਲੀਆ, ਪੰਜਾਬ ਐਗਰੋ ਚੇਅਰਮੈਨ ਸ ਸ਼ਮਿੰਦਰ ਸਿੰਘ ਖਿੰਡਾ, ਪੰਜਾਬ ਜਲ ਪ੍ਰਬੰਧਨ ਚੇਅਰਮੈਨ ਸ ਰਣਜੀਤ ਸਿੰਘ ਚੀਮਾ ਜੀ, ਚੇਅਰਮੈਨ ਪੰਜਾਬ ਵੇਅਰ ਹਾਊਸ ਅਤੇ ਸਟੇਟ ਸਕੱਤਰ ਸ ਗੁਰਦੇਵ ਸਿੰਘ ਲਾਖਣਾ ਜੀ, ਚੇਅਰਮੈਨ ਪੰਜਾਬ ਕੰਟੇਨਰ ਐਂਡ ਵੇਅਰ ਹਾਊਸ ਮੈਡਮ ਰਾਜਵਿੰਦਰ ਕੌਰ ਥਿਆੜਾ, ਪੰਜਾਬ ਯੂਥ ਵੈਲਫੇਅਰ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਜੀ , ਚੇਅਰਮੈਨ ਪਲੇਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਮੋਹਾਲੀ ਮੈਡਮ ਪ੍ਰਭਜੋਤ ਕੌਰ , ਚੇਅਰਮੈਨ ਪਲੇਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਸਤਨਾਮ ਚੇਚੀ ਜਲਾਲਪੁਰ, ਐਮਐਲਏ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਐਮਐਲਏ ਰੋਪੜ ਦਿਨੇਸ਼ ਚੱਢਾ, ਐਮਐਲਏ ਸ਼ਾਮਚੁਰਾਸੀ ਡਾ ਰਵਜੋਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਪ੍ਰਦੀਪ ਥਿੰਦ , ਚੀਫ ਸਪੋਕਸਪਰਸਨ ਤੇ ਲੋਕਸਭਾ ਇੰਚਾਰਜ ਮਾਲਵਿੰਦਰ ਕੰਗ ਨੇ ਵੀ ਸ਼ਿਰਕਤ ਕੀਤੀ।
ਫ਼ੋਟੋ ਕੈਪਸ਼ਨ:- ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ’ਚ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਸਤਨਾਮ ਸਿੰਘ ਜਲਵਾਹਾ ਆਪਣਾ ਅਹੁਦਾ ਸੰਭਾਲਦੇ ਹੋਏ।