ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਲਿਆ ਜਾਇਜ਼ਾ
15 ਅਗਸਤ ਨੂੰ ਸ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬਲਹਿਰਾਉਣਗੇ ਤਿਰੰਗਾ
ਅੰਮ੍ਰਿਤਸਰ , 13 ਅਗਸਤ ( )-ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀਦਿਵਸ
ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ
ਕਰਵਾਈ ਗਈ,ਜਿਸਦਾ ਜਾਇਜ਼ਾ ਲੈਣ ਲਈਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਪੁਲਿਸ
ਕਮਿਸ਼ਨਰ ਨੌਨਿਹਾਲ ਸਿੰਘ ਵਿਸ਼ੇਸ਼ ਤੌਰ ਉਤੇ ਪੁੱਜੇ।ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ,
ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ ਸੀ ਸੀ ਦੇ ਬੱਚਿਆਂ ਦੇਪੁਲਿਸ
ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿਚ ਹਿੱਸਾ ਲਿਆ। ਇਸ
ਮੌਕੇਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਅਦਾ ਕੀਤੀ ਅਤੇ
ਪਰੇਡ ਤੋਂਸਲਾਮੀ ਲਈ। ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਤੇ ਵਧੀਕ ਡਿਪਟੀ ਕਮਿਸ਼ਨਰ
ਜਨਰਲ ਸ੍ਰੀ ਹਰਪ੍ਰੀਤਸਿੰਘ ਵੀ ਉਨਾਂ ਨਾਲ ਪਰੇਡ ਦੇ ਮੁਆਇਨੇ ਮੌਕੇ ਉਨਾਂ ਨਾਲ ਹਾਜ਼ਰ
ਰਹੇ।
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਕੋਰੀਓਗ੍ਰਾਫੀ,
ਗਿੱਧਾ ਅਤੇ ਭੰਗੜੇ ਦੀਪੇਸ਼ਕਾਰੀ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਆਜਾਦੀ ਦਿਵਸਵਾਲੇ ਦਿਨ ਸ: ਹਰਪਾਲ
ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜਰਹੇ ਹਨ ਅਤੇ
ਉਹ ਇਸ ਦਿਨ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ
ਜਿਲ੍ਹਾਵਾਸੀਆਂ ਨੂੰ ਵੱਧ-ਚੜ੍ਹ ਕੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ
ਦਿੱਤਾ। ਉਨਾਂ ਨੇ ਕਿਹਾਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ, ਨਾ ਕਿ ਕੇਵਲ ਬੱਚਿਆਂ ਜਾਂ
ਸਰਕਾਰੀ ਕਰਮਚਾਰੀਆਂ ਦਾ। ਇਸ ਲਈ ਸਾਨੂੰਸਾਰਿਆਂ ਨੂੰ ਇਹ ਤਿਉਹਾਰ ਰਲ-ਮਿਲ ਕੇ ਉਤਸ਼ਾਹ
ਨਾਲ ਮਨਾਉਣਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰਪੇਂਡੂ ਤੇ ਵਿਕਾਸ ਸ੍ਰੀਮਤੀ
ਪਰਮਜੀਤ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਜਿਲ੍ਹਾ ਸਿੱਖਿਆ ਅਫ਼ਸਰਸੈਕੰਡਰੀ
ਸ੍ਰੀ ਸੁਸ਼ੀਲ ਤੁੱਲੀ, ਜਿਲ੍ਹਾ ਮਾਲ ਅਫ਼ਸਰ ਸ੍ਰੀ ਰਾਮ ਕ੍ਰਿਸ਼ਨ, ਜਿਲ੍ਹਾ ਲੋਕ ਸੰਪਰਕ
ਅਫ਼ਸਰ ਸ: ਸ਼ੇਰਜੰਗਸਿੰਘ ਹੁੰਦਲ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਯੋਗੇਸ਼ ਕੁਮਾਰ ਤੋਂ
ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...