ਕੈਬਨਿਟ ਮੰਤਰੀ ਨੇ ਵਾਰਡ ਨੰ: 3 'ਚ 6 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ
ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 21 ਅਗਸਤ:ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ
ਵਾਸੀਆਂ ਦੀ ਹਰ ਸਮੱਸਿਆ ਦਾ
ਸਮੇਂ ਸਿਰ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ
ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 3 ਵਿਚ 6 ਲੱਖ 65 ਹਜ਼ਾਰ ਰੁਪਏ ਦੀ ਲਾਗਤ
ਨਾਲ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ
ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਇਸ ਗਲੀ ਦੇ ਨਿਰਮਾਣ
ਕਾਰਜ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ
ਕਿ ਇਲਾਕੇ ਵਿਚ ਵਿਕਾਸ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਕਿਸੇ ਵੀ
ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਦੌਰਾਨ ਨਗਰ ਨਿਗਮ ਦੇ
ਅਧਿਕਾਰੀਆਂ ਨੂੰ ਸੜਕ ਦੇ ਨਿਰਮਾਣ ਕਾਰਜ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼
ਦਿੰਦੇ ਹੋਏ ਕਿਹਾ ਕਿ ਕੰਮ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ ਨਹੀਂ
ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮੇਸ਼ਾ ਤੋਂ ਹੀ ਪਹਿਲ ਰਹੀ ਹੈ ਕਿ
ਲੋਕਾਂ ਨੂੰ ਸਮੇਂ ਸਿਰ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਜਾਣ। ਇਸ ਮੌਕੇ ਹੋਰ ਪਤਵੰਤਿਆਂ
ਤੋਂ ਇਲਾਵਾ ਮੁਹੱਲਾ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...