ਕਿਹਾ :- ਉਜਾੜੇ ਦੀ ਮਾਰ ਝੱਲ ਰਹੇ ਕਿਸਾਨਾਂ ਲਈ ਕੇਂਦਰ ਸਰਕਾਰ ਵੀ ਖੁੱਲ੍ਹੇ ਦਿਲ ਨਾਲ ਕਰੇ
ਫੰਡ ਜਾਰੀ
ਪਟਿਆਲਾ, 22 ਅਗਸਤ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ
ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ
ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਪਹਿਲਾਂ ਹੀ ਹੜ੍ਹਾਂ ਦੀ ਕੁਦਰਤੀ ਕਰੋਪੀ ਨੇ
ਉਜਾੜ ਕੇ ਰੱਖ ਦਿੱਤਾ ਤੇ ਉੱਪਰੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ
ਲਾਠੀਚਾਰਜ ਕੀਤਾ ਜਾਣਾ ਕਿਸੇ ਵੀ ਤਰਾਂ ਜਾਇਜ ਨਹੀਂ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ
ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਮਿਲ ਬੈਠ ਕੇ ਉਨ੍ਹਾਂ ਦੀਆਂ
ਸਮੱਸਿਆਵਾਂ ਦਾ ਨਿਪਟਾਰਾ ਕਰਨ, ਤਾਂ ਜੋ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣਾ ਪਵੇ
। ਉਹਨਾਂ ਸੰਗਰੂਰ ਜ਼ਿਲ੍ਹੇ ਵਿੱਚ ਹੋਏ ਕਿਸਾਨਾਂ ਤੇ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ
ਵੀ ਕੀਤੀ ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਕਿਸਾਨ ਦੀ ਹੋਈ ਮੌਤ ਤੇ ਵੀ ਗਹਿਰੇ
ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਕੀਤੀ।
ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ
ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ
ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ, ਉਹ ਰਾਸ਼ੀ ਬਿਨਾ ਦੇਰੀ ਕਿਸਾਨਾਂ ਨੂੰ ਮੁਹੱਈਆ ਵੀ ਕਰ
ਦੇਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪੰਜਾਬ ਦੇ ਕਿਸਾਨਾਂ ਦੇ ਹੋਏ
ਨੁਕਸਾਨ ਦੀ ਭਰਪਾਈ ਲਈ ਅੱਗੇ ਆਵੇ । ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨ ਦਾਤਾ ਹੈ ਤੇ
ਆਫਤ ਦੀ ਘੜੀ ਸਮੇਂ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਵੱਧ ਤੋਂ ਵੱਧ ਮੁਆਵਜ਼ਾ ਰਾਸ਼ੀ
ਤੁਰੰਤ ਜਾਰੀ ਕਰੇ ਤਾਂ ਜੋ ਨੁਕਸਾਨੇ ਗਏ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਕੁੱਝ
ਰਾਹਤ ਮਿਲ ਸਕੇ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...