ਮਨੁੱਖਤਾ ਦੀ ਸੇਵਾ ਲਈ ਖੂਨ ਦਾਨ ਸਭ ਤੋਂ ਉਤਮ ਦਾਨ- ਈ ਟੀ ਓ
ਜੰਡਿਆਲਾ ਗੁਰੂ, 20 ਅਗਸਤ -ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਸੰਤ
ਨਿਰੰਕਾਰੀ ਮਿਸ਼ਨ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ ਪਹੁੰਚ ਕੇ ਨਾ ਸਿਰਫ ਕੈਂਪ ਦਾ ਉਦਘਾਟਨ
ਕੀਤਾ, ਬਲਕਿ ਆਪ ਖੂਨਦਾਨ ਵੀ ਕੀਤਾ। ਉਨਾਂ ਕਿਹਾ ਕਿ ਖੂਨਦਾਨ ਉਤਮ ਦਾਨ ਹੈ ਅਤੇ ਮਨੁੱਖਤਾ ਦੀ
ਸੇਵਾ ਲਈ ਕੀਤਾ ਜਾਣ ਵਾਲਾ ਸਭ ਤੋਂ ਮਹੱਤਵ ਪੂਰਨ ਕਾਰਜ ਹੈ, ਜੋ ਕਿ ਕਿਸੇ ਨਾ ਕਿਸੇ ਦੀ ਜਾਨ
ਬਚਾਉਣ ਦੇ ਕੰਮ ਆਉਂਦਾ ਹੈ। ਉਨਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਅੱਜ ਮੈਨੂੰ ਇਸ ਕੈਂਪ ਦੇ
ਉਦਘਾਟਨ ਦੀ ਰਸਮ ਮੌਕੇ ਇਸ ਸੰਸਥਾ ਦੀ ਬਦੌਲਤ ਖੂਨਦਾਨ ਕਰਨ ਦਾ ਮੌਕਾ ਮਿਲਿਆ। ਉਨਾਂ ਕਿਹਾ ਕਿ
ਇਹ ਸੰਸਥਾ ਅੱਗੇ ਵੀ ਸਾਡੇ ਸ਼ਹਿਰ ਲਈ ਸਫਾਈ ਮੁਹਿੰਮ ਦਾ ਵੱਡਾ ਕੰਮ ਕਰ ਚੁੱਕੀ ਹੈ ਅਤੇ ਹੁਣ
ਇੰਨਾ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ ਮਨੁੱਖਤਾ ਦੀ ਭਲਾਈ ਲਈ ਵੱਡਾ ਕਾਰਜ ਹੈ। ਉਨਾਂ ਆਪਣੇ
ਦੋਸਤਾਂ, ਸਨੇਹੀਆਂ ਨੂੰ ਵੀ ਵਾਤਾਵਰਣ ਦੀ ਸੰਭਾਲ ਤੇ ਮਨੁੱਖਤਾ ਦੀ ਸੇਵਾ ਲਈ ਹਰ ਵੇਲੇ ਸਰਗਰਮ
ਰਹਿਣ ਦਾ ਸੱਦਾ ਦਿੱਤਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...