ਬਲਾਚੌਰ, 25 ਅਗਸਤ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਲਾਚੌਰ
ਵਿਖੇ ਦਰਿਆ ਦੇ ਨਾਲ ਲੱਗਦੇ
ਪਿੰਡ ਹੇਡੋਂ ਬੇਟ ਦਾ ਦੌਰਾ ਕਰਕੇ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਨ ਅਤੇ ਨੀਵੀਂ
ਥਾਂ 'ਤੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਦੇ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼
ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਬਲਾਚੌਰ ਬਿਕਰਮਜੀਤ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਰਿਆ ਨਾਲ ਲੱਗਦੇ
ਪਿੰਡ ਹੇਡੋਂ ਬੇਟ ਵਿਖੇ ਦਰਿਆ ਦਾ ਪਾਣੀ ਬੰਨਾਂ ਨੂੰ ਪਾਰ ਕਰਕੇ ਖੇਤਾਂ ਦੇ ਵਿੱਚ ਇਕੱਠਾ ਹੋ
ਗਿਆ ਹੈ, ਜਿਸ ਨਾਲ ਫ਼ਸਲਾਂ ਨੂੰ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਦੌਰਾ
ਕਰਕੇ ਪਾਇਆ ਗਿਆ ਕਿ ਇਹ ਪਿੰਡ ਦੇ ਦਰਿਆ ਦੇ ਕੰਢਿਆ ਦਾ ਕੁਝ ਹਿੱਸਾ ਰੂਪਨਗਰ ਦੇ ਨਾਲ ਲੱਗਦਾ
ਹੈ, ਜਿਸ ਕਰਕੇ ਇਥੇ ਕੰਮ ਕਰਨ ਦੇ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁਸ਼ਕਿਲਾਂ ਆਉਂਦੀਆਂ
ਹਨ। ਉਨ੍ਹਾਂ ਕਿਹਾ ਕਿ ਜਿਹੜਾ ਹਿੱਸਾ ਸਾਡੇ ਜ਼ਿਲ੍ਹੇ ਨਾਲ ਲੱਗਦਾ ਹੈ, ਉਸ ਹਿੱਸੇ ਵਿੱਚ
ਸਿੰਚਾਈ ਵਿਭਾਗ, ਜੰਗਲਾਤ ਵਿਭਾਗ ਅਤੇ ਬੀ.ਡੀ.ਪੀ.ਓ ਨੂੰ ਹਦਾਇਤ ਕਰਕੇ ਆਪਸੀ ਤਾਲਮੇਲ ਰਾਹੀਂ
ਖਰਾਬ ਹੋਏ ਬੰਨ ਨੂੰ ਮਜ਼ਬੂਤ ਕਰਨ ਅਤੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਲਈ ਨਿਰਦੇਸ਼ ਦੇ ਦਿੱਤੇ
ਗਏ ਹਨ। ਉਨ੍ਹਾਂ ਕਿਹਾ ਕਿ ਇਹ ਟੀਮ ਆਪਸੀ ਸਲਾਹ ਦੇ ਨਾਲ ਕੰਮ ਕਰਦੇ ਹੋਏ ਪਾਣੀ ਦੀ ਨਿਕਾਸੀ
ਅਤੇ ਬੰਨ ਦੀ ਮਜ਼ਬੂਤੀ ਦੇ ਲਈ ਕੰਮ ਕਰਨਗੇ। ਇਸ ਤੋਂ ਇਲਾਵਾ ਬੰਨਾਂ ਨੂੰ ਠੀਕ ਕਰਨ ਦੇ ਲਈ
ਟਰੈਕਟਰਾਂ ਰਾਹੀਂ ਜਿਨ੍ਹੇ ਵੀ ਡੀਜਲ ਦੀ ਖਪਤ ਹੋਈ ਹੈ, ਉਸ ਸਬੰਧੀ ਅਦਾਇਗੀ ਸਬੰਧਤ
ਅਧਿਕਾਰੀਆਂ ਅਤੇ ਪੰਚਾਇਤ ਵਲੋਂ ਬਿੱਲ ਤਸਦੀਕ ਕਰਨ ਉਪਰੰਤ ਅਦਾ ਕਰ ਦਿੱਤੀ ਜਾਵੇਗੀ। ਉਨ੍ਹਾਂ
ਕਿਹਾ ਕਿ ਹੜ੍ਹਾਂ ਨਾਲ ਖਰਾਬ ਹੋਈ ਫ਼ਸਲ ਦੀ ਗਿਰਦਾਵਰੀ ਕਰਵਾਉਣ ਦੇ ਲਈ ਵੀ ਪਟਰਾਰੀ ਸਮੇਤ
ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ।
ਇਸ ਦੌਰਾਨ ਮੌਕੇ 'ਤੇ ਉਨ੍ਹਾਂ ਪ੍ਰਿੰਸੀਪਲ ਸਕੱਤਰ ਜਲ ਸਰੋਤ ਵਿਭਾਗ ਕ੍ਰਿਸ਼ਨ ਕੁਮਾਰ
ਨਾਲ ਫੋਨ 'ਤੇ ਰੂਪਨਗਰ ਜ਼ਿਲ੍ਹੇ ਨਾਲ ਲੱਗਦੇ ਇਸ ਪਿੰਡ ਦੇ ਦਰਿਆ ਦੇ ਨਾਲ ਖਰਾਬ ਹੋਏ ਹਿੱਸੇ
ਨੂੰ ਠੀਕ ਕਰਨ ਦੇ ਲਈ ਨਵਾਂਸ਼ਹਿਰ ਪ੍ਰਸ਼ਾਸਨ ਨੂੰ ਪਾਵਰਾਂ ਦੇਣ ਲਈ ਗੱਲਬਾਤ ਕੀਤੀ ਗਈ, ਜਿਸ
'ਤੇ ਉਨ੍ਹਾਂ ਵਲੋਂ ਬਿਨ੍ਹਾਂ ਕਿਸੇ ਦੇਰੀ ਦੇ ਕੰਮ ਕਰਵਾਉਣ ਦੇ ਲਈ ਸਹਿਮਤੀ ਦਿੱਤੀ ਗਈ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...