ਡੀਜੀਪੀ ਗੌਰਵ ਯਾਦਵ ਪਟਿਆਲਾ ਵਿਖੇ ਬੜਾ ਖਾਣਾ ਵਿੱਚ ਸ਼ਾਮਲ ਹੋਏ, ਪੁਲਿਸ ਮੁਲਾਜ਼ਮਾਂ ਨਾਲ
ਗੱਲਬਾਤ ਕੀਤੀ
ਪਟਿਆਲਾ, 8 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ
ਸੁਤੰਤਰਤਾ ਦਿਵਸ ਤੋਂ ਪਹਿਲਾਂ
ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਡਾਇਰੈਕਟਰ ਜਨਰਲ
(ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਵਿਖੇ ਉੱਚ ਪੱਧਰੀ ਮੀਟਿੰਗ ਕਰਕੇ
ਪਟਿਆਲਾ ਰੇਂਜ ਦੇ ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਅੰਦਰ
ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਆਪਣੀ ਪਟਿਆਲਾ ਫੇਰੀ ਦੌਰਾਨ ਡੀਜੀਪੀ ਗੌਰਵ
ਯਾਦਵ ਨੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਬਣਾਈ ਕੰਟੀਨ ਦਾ ਉਦਘਾਟਨ ਵੀ ਕੀਤਾ, ਜਿੱਥੇ
ਉਹ ਰਿਆਇਤੀ ਦਰਾਂ 'ਤੇ ਕਰਿਆਨੇ ਦਾ ਸਮਾਨ ਜਾਂ ਹੋਰ ਰੋਜ਼ਾਨਾ ਲੋੜ ਦੀਆਂ ਵਸਤੂਆਂ ਖਰੀਦ
ਸਕਦੇ ਹਨ।
ਕੰਟੀਨ ਦਾ ਉਦਘਾਟਨ ਕਰਨ ਤੋਂ ਬਾਅਦ ਡੀਜੀਪੀ ਨੇ ਕਿਹਾ, "ਸਾਡੇ ਮੁੱਖ ਮੰਤਰੀ ਭਗਵੰਤ ਮਾਨ
ਦੀਆਂ ਸਖ਼ਤ ਹਦਾਇਤਾਂ ਹਨ ਕਿ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ
ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇ ਤਾਂ ਜੋ ਇਹ ਫੋਰਸ ਦੇਸ਼ ਦੀ
ਸਰਵੋਤਮ ਪੁਲਿਸ ਫੋਰਸ ਵਜੋਂ ਉੱਭਰ ਸਕੇ।"
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ,
ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਵਾਂ ਅਤੇ
ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਜਾਣੂ
ਕਰਵਾਇਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਵੀ
ਸਾਂਝੇ ਕੀਤੇ।
ਬਾਅਦ ਵਿੱਚ ਡੀਜੀਪੀ ਗੌਰਵ ਯਾਦਵ, ਪਟਿਆਲਾ ਪੁਲਿਸ ਦੁਆਰਾ ਆਯੋਜਿਤ 'ਬੜਾ ਖਾਣਾ' ਦੁਪਹਿਰ ਦੇ
ਖਾਣੇ ਵਿੱਚ ਸ਼ਾਮਲ ਹੋਏ, ਜਿਸ ਵਿੱਚ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਫੋਰਸ ਦੇ
ਮੁਖੀਆਂ ਨਾਲ ਗੱਲਬਾਤ ਕਰਨ ਅਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਮੌਕਾ ਪ੍ਰਦਾਨ ਕੀਤਾ
ਗਿਆ, ਜਿਸ ਨਾਲ ਪ੍ਰਭਾਵਸ਼ਾਲੀ ਟੀਮ ਵਰਕ ਲਈ ਜ਼ਰੂਰੀ ਬੰਧਨ ਮਜ਼ਬੂਤ ਹੋਇਆ। ਉਨ੍ਹਾਂ ਨੇ
ਪਟਿਆਲਾ ਰੇਂਜ ਦੇ ਉੱਚ ਕਾਰਜਕਾਰੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ
ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ
ਵੀ ਕੀਤਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਮੁਖਵਿੰਦਰ ਸਿੰਘ
ਛੀਨਾ, ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਸੁਰਿੰਦਰ ਲਾਂਬਾ, ਐਸਐਸਪੀ ਬਰਨਾਲਾ
ਸੰਦੀਪ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗੁਰਸ਼ਰਨਦੀਪ ਸਿੰਘ ਗਰੇਵਾਲ ਹਾਜ਼ਰ ਸਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...