ਪਟਿਆਲਾ/ਨਾਭਾ/ਭਾਦਸੋਂ, 3 ਅਗਸਤ: ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਖੇਤਰ ਦੇ ਸਰਕਲ
ਚੈਹਿਲ ਦੇ ਪਿੰਡ ਭੜੀ ਪਨੈਚਾ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ
ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਗੁਰਮੀਤ ਸਿੰਘ ਅਤੇ
ਸਰਕਲ ਸੁਪਰਵਾਈਜ਼ਰ ਹਰਪ੍ਰੀਤ ਕੌਰ ਦੀ ਟੀਮ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ
ਤਿਉਹਾਰ ਮਨਾਇਆ ਗਿਆ।
ਇਸ ਮੌਕੇ ਕਰਵਾਏ ਸਮਾਗਮ ਦੌਰਾਨ ਭੜੀ ਪਨੇਚਾ ਸਕੂਲ ਦੇ ਅਧਿਆਪਕ ਸਾਹਿਬਾਨ ਗੁਰਪ੍ਰੀਤ ਕੌਰ,
ਜਸਵੰਤ ਸਿੰਘ ਅਤੇ ਵਰਕਰ ਅਤੇ ਹੈਲਪਰਾਂ ਸਮੇਤ ਪਿੰਡ ਦੇ ਮੈਂਬਰ ਅਮਰਜੀਤ ਕੌਰ ਵੱਲੋਂ ਪੂਰਨ
ਸਹਿਯੋਗ ਕੀਤਾ ਗਿਆ। ਸੀ.ਡੀ.ਪੀ.ਓ ਗੁਰਮੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ
ਸਾਹਨੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਨੂੰ ਆਪਣੇ ਸਭਿਆਚਾਰ ਨੂੰ ਨੇੜੇ
ਤੋਂ ਜਾਨਣ ਦਾ ਮੌਕਾ ਦੇਣ ਲਈ ਤੀਆਂ ਦਾ ਤਿਉਹਾਰ ਮਨਾਇਆ ਗਿਆ ਹੈ। ਇਸ ਸਮਾਗਮ ਦਾ ਮਕਸਦ
ਸੱਭਿਆਚਾਰ, ਵਿਰਸੇ ਅਤੇ ਪੰਜਾਬੀ ਬੋਲੀ, ਪੰਜਾਬੀ ਪਹਿਰਾਵੇ ਨੂੰ ਕਾਇਮ ਰੱਖਣਾ ਹੈ ਪ੍ਰੋਗਰਾਮ
ਵਿੱਚ ਬੱਚੇ ਅਤੇ ਮਾਪੇ ਵੀ ਸ਼ਾਮਲ ਹੋਏ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...