ਨਵਾਂਸ਼ਹਿਰ, 22 ਅਗਸਤ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ਵਿੱਚ ਜ਼ੀਰੋ
ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰਨ ਅਤੇ ਬੱਚਿਆਂ ਤੇ
ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ 11 ਸਤੰਬਰ, 2023 ਤੋਂ ਸ਼ੁਰੂ ਹੋ
ਰਹੇ ਮਿਸ਼ਨ ਇੰਦਰਧਨੁਸ਼ ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਪੋਸਟਰ
ਰਿਲੀਜ਼ ਕੀਤਾ ਗਿਆ।
ਇਸ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ
ਕੰਪਲੈਕਸ ਵਿਖੇ ਆਯੋਜਿਤ ਵਿਸ਼ੇਸ਼ ਮੀਟਿੰਗ ਵਿੱਚ ਸਿਹਤ ਵਿਭਾਗ ਸਮੇਤ ਵਿਭਾਗਾਂ ਨੂੰ ਹਦਾਇਤਾਂ
ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ
ਔਰਤਾਂ ਦੇ 100 ਫੀਸਦੀ ਟੀਕਾਕਰਨ ਲਈ ਤਿੰਨ ਗੇੜਾਂ ਵਿੱਚ ਤੀਬਰ ਮਿਸ਼ਨ ਇੰਦਰਧਨੁਸ਼ ਚਲਾਇਆ
ਜਾਵੇਗਾ। ਪਹਿਲੇ ਗੇੜ ਦਾ ਆਗਾਜ਼ 11 ਸਤੰਬਰ ਤੋਂ ਹੋਵੇਗਾ। ਦੂਜਾ ਗੇੜ 9 ਅਕਤੂਬਰ ਤੋਂ ਚਲਾਇਆ
ਜਾਵੇਗਾ ਜੋ ਕਿ 14 ਅਕਤੂਬਰ ਤੱਕ ਜਾਰੀ ਰਹੇਗਾ। ਤੀਜਾ ਗੇੜ ਨਵੰਬਰ ਮਹੀਨੇ ਦੇ ਚੌਥੇ ਹਫਤੇ
20 ਨਵੰਬਰ ਤੋਂ 25 ਨਵੰਬਰ ਤੱਕ ਚੱਲੇਗਾ। ਇਸ ਮਿਸ਼ਨ ਦਾ ਮੁੱਖ ਮੰਤਵ ਬੱਚਿਆਂ ਤੇ ਗਰਭਵਤੀ
ਔਰਤਾਂ ਦੇ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ
ਦਾ ਸੰਪੂਰਨ ਟੀਕਾਕਰਨ ਕਰਕੇ ਬਾਲ ਅਤੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਮਿਸ਼ਨ
ਇੰਦਰਧਨੁਸ਼ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਸਿਹਤ ਵਿਭਾਗ
ਨਾਲ ਹਰ ਪੱਖੋਂ ਸਹਿਯੋਗ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੰਜ ਸਾਲ ਦੀ
ਉਮਰ ਤੱਕ ਲੱਗਣ ਵਾਲੇ ਟੀਕੇ ਲਗਵਾਏ ਜਾਣ। ਪੰਜ ਸਾਲ ਤੱਕ ਦੀ ਉਮਰ ਦੇ ਜਿਹੜੇ ਬੱਚੇ ਕਿਸੇ
ਵਜ੍ਹਾ ਨਾਲ ਕਿਸੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ,
ਉਨ੍ਹਾਂ ਨੂੰ ਮਿਸ਼ਨ ਇੰਦਰਧਨੁਸ਼ ਅਧੀਨ ਫਿਕਸ, ਆਊਟਰੀਚ ਕੈਂਪਾਂ ਅਤੇ ਮੋਬਾਈਲ ਟੀਮਾਂ ਰਾਹੀਂ ਕਵਰ
ਕੀਤਾ ਜਾਵੇ। ਇਸ ਤੋਂ ਇਲਾਵਾ ਜਿਹੜੇ ਬੱਚੇ ਘਰਾਂ ਵਿਚ ਪੈਦਾ ਹੁੰਦੇ ਹਨ ਅਤੇ ਉਨ੍ਹਾਂ ਬੱਚਿਆਂ
ਦੀਆਂ ਜਨਮ ਖੁਰਾਕਾਂ ਵੀ ਰਹਿ ਜਾਂਦੀਆ ਹਨ, ਉਹ ਬੱਚੇ ਵੀ ਇਸ ਮੁਹਿੰਮ ਵਿਚ ਕਵਰ ਕੀਤੇ ਜਾਣ।
ਜ਼ਿਲ੍ਹੇ ਦੇ ਜਿਨ੍ਹਾਂ ਇਲਾਕਿਆਂ ਵਿੱਚ ਮੀਜਲ ਜਾਂ ਹੋਰ ਬਿਮਾਰੀਆਂ ਦਾ ਆਊਟਬ੍ਰੇਕ ਹੋਇਆ ਹੈ,
ਉਨ੍ਹਾਂ ਇਲਾਕਿਆਂ ਨੂੰ ਵੀ ਟੀਕਾਕਰਨ ਲਈ ਮਾਈਕ੍ਰੋਪਲਾਨ ਵਿਚ ਸ਼ਾਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਬਿਮਾਰੀਆਂ ਦੀ ਰੋਕਥਾਮ
ਲਈ ਸਾਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ ਹੈ। ਇਸ ਲਈ ਸ਼ਹਿਰੀ ਤੇ ਪੇਂਡੂ ਇਲਾਕਿਆਂ ਦੇ
ਨਾਲ-ਨਾਲ ਹਾਈਰਿਸਕ ਖੇਤਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ 'ਤੇ
ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਇਹ ਮਿਸ਼ਨ ਉਨ੍ਹਾਂ ਖੇਤਰਾਂ ਵਿੱਚ ਵੀ ਪ੍ਰਭਾਵਸ਼ਾਲੀ ਢੰਗ
ਨਾਲ ਚਲਾਇਆ ਜਾਵੇ, ਜਿੱਥੇ ਨਿਯਮਤ ਟੀਕਾਕਰਨ ਵਿੱਚ ਮੁਸ਼ਕਿਲਾਂ ਆਉਂਦੀਆਂ ਹਨ। ਇਸ ਮਿਸ਼ਨ ਤਹਿਤ
ਟੀਕਾਕਰਨ ਲਈ ਜ਼ਿਲ੍ਹੇ ਦੀਆਂ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਸ਼ੈੱਲਰਾਂ, ਦਾਣਾ
ਮੰਡੀਆਂ, ਉਸਾਰੀ ਅਧੀਨ ਇਮਾਰਤਾਂ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ, ਖੇਤੀਬਾੜੀ ਦੇ
ਕੰਮਾਂ ਵਿਚ ਲੱਗੀ ਪ੍ਰਵਾਸੀ ਆਬਾਦੀ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਤੱਕ ਮੋਬਾਇਲ ਟੀਮਾਂ
ਰਾਹੀਂ ਵਿਸ਼ੇਸ਼ ਪਹੁੰਚ ਬਣਾਉਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਇਹ ਮਿਸ਼ਨ ਬਹੁਤ ਮਹੱਤਵਪੂਰਨ ਹੈ ਅਤੇ ਹਰ ਮਹੀਨੇ ਲਗਾਤਾਰ 6
ਦਿਨ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ ਲਈ ਜ਼ੋਰਦਾਰ ਹੰਭਲਾ ਮਾਰਿਆ ਜਾਵੇ।
ਉਨ੍ਹਾਂ ਨੇ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਲਈ ਜ਼ਿਲ੍ਹੇ ਦੇ ਆਮ ਲੋਕਾਂ ਨੂੰ
ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ਹੈ ਤਾਂ ਜੋ ਜੱਚਾ-ਬੱਚਾ ਨੂੰ
ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਤਿੰਨ ਗੇੜਾਂ ਦੇ
ਲਾਭਪਾਤਰੀਆਂ ਨੂੰ ਯੂ-ਵਿਨ ਪੋਰਟਲ ਰਾਹੀਂ ਰਜਿਸਟਰ ਤੇ ਵੈਕਸੀਨੇਟ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ, ਬਲਾਕ ਐਕਸਟੈਂਸ਼ਨ ਐਜੂਕੇਟਰ
ਵਿਕਾਸ ਵਿਰਦੀ, ਈਪੀਆਈ ਸਹਾਇਕ ਸੁਸ਼ੀਲ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ
ਸਨ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...