ਨਵਾਂਸ਼ਹਿਰ 2 ਸਤੰਬਰ : ਸਮਾਜ ਸੇਵੀ ਸੰਸਥਾ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ 51 ਬੂਟੇ ਲਗਾਕੇ ਮਨਾਇਆ ਗਿਆ । ਇਸ ਮੌਕੇ ਸੁਸਾਇਟੀ ਪ੍ਰਧਾਨ ਸ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਅੱਜ ਸੁਸਾਇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਬੰਗਾ ਰੋਡ ਡਿਵਾਈਡਰ 'ਤੇ 51 ਬੂਟੇ ਲਗਾਏ ਗਏ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ "ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ॥" ਤਹਿਤ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ । ਸਾਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਉਹਨਾਂ ਸ਼ਹਿਰਵਾਸੀਆਂ ਨੂੰ ਵੀ ਸੁਸਾਇਟੀ ਵੱਲੋ ਹਰਿਆਵਲ ਲਈ ਕੀਤੇ ਜਾ ਰਹੇ ਕਾਰਜਾਂ ਲਈ ਸਹਿਯੋਗ ਦੇਣ ਲਈ ਬੇਨਤੀ ਕੀਤੀ ਤਾਂ ਜੋ ਅਸੀ ਮਿਲਜੁੱਲ ਕੇ ਆਪਣੇ ਸ਼ਹਿਰ ਨੂੰ ਹਰਿਆ-ਭਰਿਆ ਅਤੇ ਸਾਫ-ਸੁੱਥਰਾ ਰੱਖ ਸਕੀਏ ।ਇਸ ਮੌਕੇ ਅਮਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਸੀ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਸਾਰੇ ਮੈਂਬਰ ਗੁਰੂ ਸਾਹਿਬ ਜੀ ਦੇ ਪਾਵਣ ਜੋਤੀ-ਜੋਤ ਦਿਵਸ ਤੇ ਗੁਰੂ ਸਾਹਿਬ ਨੂੰ ਕੋਟ-ਕੋਟ ਪ੍ਰਣਾਮ ਕਰਦੇ ਹਾਂ ਅਤੇ ਗੁਰੂ ਸਾਹਿਬ ਜੀ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਸਾਨੂੰ ਸਾਰਿਆਂ ਨੂੰ ਆਪਣੀ ਬਾਣੀ-ਬਾਣੇ ਅਤੇ ਸੇਵਾ-ਸਿਮਰਨ ਨਾਲ ਜੋੜੀ ਰੱਖਣ । ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ ਅਨੁਸਾਰ ਉਸ ਅਕਾਲਪੁਰਖ ਨੂੰ ਹਿਰਦੇ 'ਚ ਵਸਾ ਕੇ ਅਤੇ ਸੇਵਾ-ਸਿਮਰਨ ਕਰਕੇ ਜੀਵਨ ਨੂੰ ਸਫਲ ਕੀਤਾ ਜਾ ਸਕਦਾ ਹੈ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਆਜ਼ਾਦ, ਜਸਪ੍ਰੀਤ ਸਿੰਘ, ਹਰਮਨਜੀਤ ਸਿੰਘ ਅਤੇ ਦੀਪਕ ਆਦਿ ਹਾਜ਼ਰ ਸਨ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...