Sunday, 10 September 2023

ਜਦੋਂ ਸੜਕ ਹਾਦਸੇ ਦੇ ਪੀੜਤਾਂ ਲਈ "ਫਰਿਸ਼ਤਾ" ਬਣੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ

 ਨਵਾਂਸ਼ਹਿਰ, 10 ਸਤੰਬਰ 2023: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਐਤਵਾਰ ਨੂੰ ਨਵਾਂਸ਼ਹਿਰ ਵਿਖੇ ਹੋਏ ਇੱਕ ਸੜਕ ਹਾਦਸੇ ਦੇ ਪੀੜਤਾਂ ਲਈ "ਫਰਿਸ਼ਤਾ" ਬਣ‌ ਕੇ ਪਹੁੰਚੇ।

ਜਾਣਕਾਰੀ ਅਨੁਸਾਰ ਐਤਵਾਰ ਸ਼ਾਮ ਕਰੀਬ 4.30 ਵਜੇ ਦੋ ਲੜਕੀਆਂ ਗੁੰਜਨ ਰਾਣੀ ਅਤੇ ਸੁਖਮਣੀ ਰਾਣੀ ਪਿਤਾ ਪ੍ਰਮੋਦ ਕੁਮਾਰ ਵਾਸੀ ਪਿੰਡ ਕੁਲਾਮ ਨਵਾਂਸ਼ਹਿਰ ਵਿਖੇ ਕਿਸੇ ਨੂੰ ਉਡੀਕ ਰਹੀਆਂ ਸਨ ਕਿ ਅਚਾਨਕ ਸਾਹਮਣਿਓ ਆ ਰਹੇ ਸਕੂਟਰ ਚਾਲਕ ਸੁੱਚਾ ਰਾਮ ਨੇ ਉਨ੍ਹਾਂ ਨੂੰ ਟੱਕਰ ਮਾਰੀ਼ ਦਿੱਤੀ, ਜਿਸ ਵਿੱਚ ਦੋਵੇਂ ਲੜਕੀਆਂ ਸਮੇਤ ਸਕੂਟਰ ਚਾਲਕ ਸੁੱਚਾ ਰਾਮ ਅਤੇ ਸਕੂਟਰ ਪਿੱਛੇ ਬੈਠੀ ਉਸ ਦੀ ਨੂੰਹ ਅਮਨਦੀਪ ਕੌਰ ਪਤਨੀ ਜਸਵਿੰਦਰ ਸਿੰਘ ਜ਼ਖਮੀ ਹੋ ਗਏ।

ਇਸੇ ਦੌਰਾਨ ਚੰਗੀ ਕਿਸਮਤ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਵਾਂਸ਼ਹਿਰ ਵਿਖੇ ਹਾਦਸੇ ਵਾਲੇ ਸਥਾਨ ਤੋਂ ਲੰਘ ਰਹੇ ਸੀ। ਉਹ ਤੁਰੰਤ ਉੱਥੇ ਰੁਕੇ ਅਤੇ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੂੰ ਫੋਨ ਕਰਕੇ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਇਸੇ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਦੀ ਟੀਮ ਨੇ ਐਂਬੂਲੈਂਸ ਰਾਹੀਂ ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ, ਨਵਾਂਸ਼ਹਿਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਸਾਰਿਆਂ ਦਾ ਮੁਫ਼ਤ ਇਲਾਜ ਕੀਤਾ। ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਪੰਜਾਬ ਸਰਕਾਰ ਦੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਵੀ ਸਨਮਾਨਿਤ ਕਰਨ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਪਹੁੰਚਾਵੇਗਾ, ਉਸ ਕੋਲੋਂ ਪੁਲਿਸ ਵੀ ਕੋਈ ਪੁੱਛਗਿੱਛ ਨਹੀਂ ਕਰੇਗੀ। ਉਨ੍ਹਾਂ ਲੋਕਾਂ ਨੂੰ ਵੀ ‘ਐਂਬੂਲੈਂਸ ਨੂੰ ਰਾਹ ਦਿਉ’ ਅਤੇ ਆਪਣੇ ਵਾਹਨਾਂ ਵਿੱਚ ਹਮੇਸ਼ਾ ‘ਫਸਟ ਏਡ ਕਿੱਟ’ ਰੱਖਣ ਦੀ ਵੀ ਅਪੀਲ ਕੀਤੀ ਕਿਉਂਕਿ ਇਹ ਛੋਟੀ ਜਿਹੀ ਪਹਿਲ ਕਿਸੇ ਦੀ ਜਾਨ ਬਚਾ ਸਕਦੀ ਹੈ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME