Sunday, 24 September 2023

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

ਕਿਹਾ- ਕਾਂਗਰਸ ਨੇ ਹਮੇਸ਼ਾ ਵਿਕਾਸ ਦੀ ਸਿਆਸਤ ਕੀਤੀ ਹੈ, ਸਰਕਾਰ ਦੇ ਦਾਅਵਿਆਂ ਦਾ ਅਸਰ 
ਜ਼ਮੀਨੀ ਪੱਧਰ 'ਤੇ ਵੀ ਦਿਸਣਾ ਚਾਹੀਦਾ ਹੈ  
ਬਲਾਚੌਰ, 24 ਸਤੰਬਰ : ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਰਾਏਪੁਰ ਨੰਗਲ ਅਤੇ  ਸੂਰਾਪੁਰ ਦਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਦੌਰਾ ਕੀਤਾ ਗਿਆ। ਜਿੱਥੇ ਉਨ੍ਹਾਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਜਾਣੀਆਂ। 
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਵਿਕਾਸ ਦੀ ਸਿਆਸਤ  ਕੀਤੀ ਹੈ। ਇਸ ਦਿਸ਼ਾ ਵਿੱਚ, ਉਹ ਲੋਕ ਸਭਾ ਹਲਕੇ ਵਿੱਚ ਬੁਨਿਆਦੀ ਸਹੂਲਤਾਂ ਦੀਆਂ ਲੋੜਾਂ  ਪੂਰੀਆਂ ਕਰਨ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਗ੍ਰਾਂਟਾਂ ਜਾਰੀ ਕਰ ਰਹੇ ਹਨ ਅਤੇ ਇਹ  ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ  ਦੌਰਾਨ ਹਲਕੇ ਅੰਦਰ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਗਏ ਸਨ।  ਉਨ੍ਹਾਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲਿਆਂ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ  ਵਿਕਾਸ ਜ਼ਮੀਨੀ ਪੱਧਰ 'ਤੇ ਨਜ਼ਰ ਆਉਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨਸ਼ੇ ਦੀ  ਸਮੱਸਿਆ ਬਾਰੇ ਵੀ ਚਿੰਤਾ ਪ੍ਰਗਟ ਕਰਦਿਆਂ ਇਸ ਜ਼ਹਿਰ ਨੂੰ ਖ਼ਤਮ ਕਰਨ ਲਈ ਸਰਕਾਰ ਤੋਂ ਸਖ਼ਤ  ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਨਿਗਲਦਾ ਜਾ  ਰਿਹਾ ਹੈ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਜ਼ਿਲ੍ਹਾ ਕਾਂਗਰਸ ਨਵਾਂਸ਼ਹਿਰ ਦੇ ਪ੍ਰਧਾਨ ਅਜੇ ਚੌਧਰੀ,  ਹਰਜੀਤ ਸਿੰਘ ਜਾਡਲੀ ਚੇਅਰਮੈਨ ਕੋਆਪ੍ਰੇਟਿਵ ਬੈਂਕ ਨਵਾਂਸ਼ਹਿਰ, ਦੇਸ ਰਾਜ ਹਕਲਾ, ਰਜਿੰਦਰ  ਸਿੰਘ ਛਿੰਦੀ ਪ੍ਰਧਾਨ ਬਲਾਕ ਕਾਂਗਰਸ ਬਲਾਚੌਰ, ਮੇਜਰ ਸਿੰਘ ਸਰਪੰਚ, ਨਵੀਨ ਆਦੋਆਣਾ, ਰਾਜ  ਕੁਮਾਰ ਬੂੰਗੜੀ ਬਲਾਕ ਸੰਮਤੀ ਮੈਂਬਰ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ, ਧਰਮ ਪਾਲ ਚੇਅਰਮੈਨ  ਬਲਾਕ ਸੰਮਤੀ, ਜਥੇਦਾਰ ਸੁਰਿੰਦਰ ਸਿੰਘ, ਚੌਧਰੀ ਕਸ਼ਮੀਰੀ ਲਾਲ ਸਰਪੰਚ, ਮੁਲਖ ਰਾਜ ਆਦਿ  ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME