ਨਵਾਂਸ਼ਹਿਰ 22 ਸਤੰਬਰ : ਬੀਤੇ ਕੁਝ ਦਿਨ ਪਹਿਲਾਂ ਮੁਹੱਲਾ ਗੁਰੂ ਨਾਨਕ ਨਗਰ ਵਿਖੇ ਸੀਵਰੇਜ ਦੇ ਖੁੱਲ੍ਹੇ ਪਏ ਮੇਨ ਹੋਲ ਨੂੰ ਲੈ ਕੇ ਵੱਖ ਵੱਖ ਪ੍ਰਿੰਟ ਮੀਡੀਆ ਵਿੱਚ ਮਿਉਂਸਪਲ ਕਮੇਟੀ ਦੇ ਵਿਕਾਸ ਕਾਰਜਾਂ ਦੀ ਪੋਲ ਖੁੱਲਦਿਆਂ ਹੀ ਕਮੇਟੀ ਘਰ ਦਾ ਅਮਲਾਂ ਤੇ ਸਬੰਧਤ ਵਾਰਡ ਦੇ ਕੌਂਸਲਰ ਨੇ ਤੁਰੰਤ ਪ੍ਰਭਾਵ ਹੇਠ ਹਰਕਤ ਵਿੱਚ ਆਉਂਦਿਆਂ ਹੀ ਸੀਵਰੇਜ ਦੇ ਮੇਨ ਹੋਲ ਨੂੰ ਠੀਕ ਕਰਨ ਦੀ ਪਹਿਲ ਕਦਮੀ ਕੀਤੀ। ਕਮੇਟੀ ਘਰ ਦੀ ਅਜਿਹੇ ਪ੍ਰਬੰਧ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਸਤੁੰਸ਼ਟੀ ਜ਼ਾਹਰ ਕੀਤੀ ਤੇ ਕੌਂਸਲਰ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਆਸ ਜਤਾਈ। ਕੌਂਸਲਰ ਤੇ ਕਮੇਟੀ ਪ੍ਰਧਾਨ ਸਚਿਨ ਦੀਵਾਨ ਵਲੋਂ ਚਲਦੇ ਹੋਏ ਕਾਰਜਾਂ ਦਾ ਮੌਕੇ ਤੇ ਦੌਰਾ ਕਰ ਨਿਰੀਖਣ ਕੀਤਾ ਤੇ ਦਸਿਆ ਗਿਆ ਕਿ ਕਮੇਟੀ ਘਰ ਵਲੋਂ ਇਲਾਕੇ ਦੇ ਸੀਵਰੇਜ ਦੀ ਸਫਾਈ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਜੋ ਜਲਦ ਪੂਰਾ ਹੋ ਜਾਵੇਗਾ।ਇਸ ਮੌਕੇ ਤੇ ਮੁਹੱਲੇ ਦੇ ਲੋਕਾਂ ਨੇ ਉਹਨਾਂ ਤੋਂ ਮੁਹੱਲੇ ਦੀ ਖ਼ਸਤਾ ਹਾਲਤ ਦੀ ਗਲੀ ਨੂੰ ਦੁਬਾਰਾ ਬਣਾਉਣ ਦੀ ਮੰਗ ਕੀਤੀ ਤੇ ਕੌਂਸਲਰ ਨੇ ਉਹਨਾਂ ਦੀਆਂ ਹਰ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਸਬੰਧਤ ਕੌਂਸਲਰ ਨੇ ਗੁਰੂ ਨਾਨਕ ਨਗਰ ਵਾਸੀਆਂ ਨੂੰ ਕਿਹਾ ਕਿ ਉਹਨਾਂ ਦੇ ਹੁੰਦਿਆਂ ਮੁਹੱਲਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਹ ਉਹਨਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰੇਗਾ।ਇਸ ਮੌਕੇ ਸਮੂਹ ਮੁਹੱਲਾ ਵਾਸੀਆਂ ਨੇ ਉਹਨਾਂ ਦਾ ਧੰਨਵਾਦ ਕੀਤਾ।
Friday, 22 September 2023
ਸੀਵਰੇਜ ਦੇ ਮੇਨ ਹੋਲ ਦੀ ਸਮੱਸਿਆ ਦਾ ਹੱਲ ਹੋਣ ਤੇ ਮੁਹੱਲਾ ਵਾਸੀਆਂ ਵਲੋਂ ਕੌਂਸਲਰ ਦਾ ਧੰਨਵਾਦ ਕੀਤਾ।
ਨਵਾਂਸ਼ਹਿਰ 22 ਸਤੰਬਰ : ਬੀਤੇ ਕੁਝ ਦਿਨ ਪਹਿਲਾਂ ਮੁਹੱਲਾ ਗੁਰੂ ਨਾਨਕ ਨਗਰ ਵਿਖੇ ਸੀਵਰੇਜ ਦੇ ਖੁੱਲ੍ਹੇ ਪਏ ਮੇਨ ਹੋਲ ਨੂੰ ਲੈ ਕੇ ਵੱਖ ਵੱਖ ਪ੍ਰਿੰਟ ਮੀਡੀਆ ਵਿੱਚ ਮਿਉਂਸਪਲ ਕਮੇਟੀ ਦੇ ਵਿਕਾਸ ਕਾਰਜਾਂ ਦੀ ਪੋਲ ਖੁੱਲਦਿਆਂ ਹੀ ਕਮੇਟੀ ਘਰ ਦਾ ਅਮਲਾਂ ਤੇ ਸਬੰਧਤ ਵਾਰਡ ਦੇ ਕੌਂਸਲਰ ਨੇ ਤੁਰੰਤ ਪ੍ਰਭਾਵ ਹੇਠ ਹਰਕਤ ਵਿੱਚ ਆਉਂਦਿਆਂ ਹੀ ਸੀਵਰੇਜ ਦੇ ਮੇਨ ਹੋਲ ਨੂੰ ਠੀਕ ਕਰਨ ਦੀ ਪਹਿਲ ਕਦਮੀ ਕੀਤੀ। ਕਮੇਟੀ ਘਰ ਦੀ ਅਜਿਹੇ ਪ੍ਰਬੰਧ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਸਤੁੰਸ਼ਟੀ ਜ਼ਾਹਰ ਕੀਤੀ ਤੇ ਕੌਂਸਲਰ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਆਸ ਜਤਾਈ। ਕੌਂਸਲਰ ਤੇ ਕਮੇਟੀ ਪ੍ਰਧਾਨ ਸਚਿਨ ਦੀਵਾਨ ਵਲੋਂ ਚਲਦੇ ਹੋਏ ਕਾਰਜਾਂ ਦਾ ਮੌਕੇ ਤੇ ਦੌਰਾ ਕਰ ਨਿਰੀਖਣ ਕੀਤਾ ਤੇ ਦਸਿਆ ਗਿਆ ਕਿ ਕਮੇਟੀ ਘਰ ਵਲੋਂ ਇਲਾਕੇ ਦੇ ਸੀਵਰੇਜ ਦੀ ਸਫਾਈ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਜੋ ਜਲਦ ਪੂਰਾ ਹੋ ਜਾਵੇਗਾ।ਇਸ ਮੌਕੇ ਤੇ ਮੁਹੱਲੇ ਦੇ ਲੋਕਾਂ ਨੇ ਉਹਨਾਂ ਤੋਂ ਮੁਹੱਲੇ ਦੀ ਖ਼ਸਤਾ ਹਾਲਤ ਦੀ ਗਲੀ ਨੂੰ ਦੁਬਾਰਾ ਬਣਾਉਣ ਦੀ ਮੰਗ ਕੀਤੀ ਤੇ ਕੌਂਸਲਰ ਨੇ ਉਹਨਾਂ ਦੀਆਂ ਹਰ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਸਬੰਧਤ ਕੌਂਸਲਰ ਨੇ ਗੁਰੂ ਨਾਨਕ ਨਗਰ ਵਾਸੀਆਂ ਨੂੰ ਕਿਹਾ ਕਿ ਉਹਨਾਂ ਦੇ ਹੁੰਦਿਆਂ ਮੁਹੱਲਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਹ ਉਹਨਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰੇਗਾ।ਇਸ ਮੌਕੇ ਸਮੂਹ ਮੁਹੱਲਾ ਵਾਸੀਆਂ ਨੇ ਉਹਨਾਂ ਦਾ ਧੰਨਵਾਦ ਕੀਤਾ।
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...