ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 3 ਸਤੰਬਰ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ
ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ
ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ
ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ
ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦੇ ਨਿਪਟਾਰੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ
ਲੋਕਾਂ ਦੀ ਭਲਾਈ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ ਅਤੇ ਉਨ੍ਹਾਂ ਤੱਕ ਵੱਧ ਤੋਂ ਵੱਧ ਸਰਕਾਰੀ
ਸੁਵਿਧਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਅੱਜ ਆਪਣੇ ਦਫ਼ਤਰ ਵਿਚ ਲਗਾਏ ਜਨਤਾ ਦਰਬਾਰ ਵਿਚ ਕਰੀਬ 250 ਲੋਕਾਂ ਦੀਆਂ
ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੌਰ ਨਾਲ ਸੁਣਦੇ ਹੋਏ ਅਧਿਕਾਰੀਆਂ ਨੂੰ
ਇਨ੍ਹਾਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੁਲਿਸ,
ਮਾਲ, ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਖਾਦ ਤੇ ਸਿਵਲ ਸਪਲਾਈ,
ਡਰੇਨੇਜ਼, ਮਾਈਨਿਗ, ਸਮਾਜਿਕ ਨਿਆ ਅਤੇ ਅਧਿਕਾਰਤਾ, ਖੇਤੀ, ਟਰਾਂਸਪੋਰਟ, ਸਹਿਕਾਰੀ, ਨਗਰ
ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਆਦਿ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਹੱਲ
ਕੀਤਾ ਗਿਆ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਆਪਣੇ ਦਫ਼ਤਰ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ
ਰਹੇ ਹਨ, ਉਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ
'ਸਰਕਾਰ ਤੁਹਾਡੇ ਦੁਆਰ' ਅਭਿਆਨ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ
ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ
ਹੋਏ ਪੰਜਾਬ ਸਰਕਾਰ ਵੱਖ-ਵੱਖ ਯੋਜਨਾਵਾਂ 'ਤੇ ਕੰਮ ਕਰਕੇ ਲੋਕਾਂ ਤੱਕ ਸਿੱਧਾ ਲਾਭ ਪਹੁੰਚਾ
ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਵਰਿੰਦਰ ਸ਼ਰਮਾ ਬਿੰਦੂ, ਵਰਿੰਦਰ
ਵੈਦ, ਮੁਨੀਸ਼ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...