Friday, 8 September 2023

ਸਕੂਲ ਵਿੱਚ ਜ਼ਿਲ੍ਹਾ ਸਾਂਝ ਕੇਂਦਰ ਵੱਲੋਂ ਨਸ਼ਿਆਂ ਵਿਰੁੱਧ ਪੇਂਟਿੰਗ ਮੁਕਾਬਲਾ ਕਰਵਾਇਆ

 ਨਵਾਂਸ਼ਹਿਰ 8 ਸਤੰਬਰ:- ਜਿਥੇ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਲਈ ਪੱਬਾਂ ਭਾਰ ਹੋਈ ਪਈ ਹੈ,ਉਥੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਵੀ ਇਸ ਪ੍ਰਤੀ ਅੱਡੀ ਚੋਟੀ ਦਾ ਜੋਰ ਲਾਇਆ ਹੋਇਆ ਹੈ।ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ ਡਾਕਟਰ ਅਖਿਲ ਚੌਧਰੀ ਦੇ ਆਦੇਸ਼ਾਂ ਤਹਿਤ ਤੇ ਡੀ.ਐਸ.ਪੀ. ਮੈਡਮ ਮਾਧਵੀ ਸ਼ਰਮਾ ਦੇ ਵਿਸ਼ੇਸ਼ ਉਪਰਾਲੇ ਸਦਕਾ ਅੱਜ ਜ਼ਿਲ੍ਹਾ ਸਾਂਝ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਸਸਸ ਲੰਗੜੋਆ ਵਿਖੇ ਨਸ਼ਿਆਂ ਨੂੰ ਰੋਕਣ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ,ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਨਸ਼ਿਆਂ ਵਿਰੁੱਧ ਚਿੱਤਰ, ਸਲੋਗਨ ਤੇ ਲੇਖ ਆਦਿ ਲਿਖ ਕੇ ਆਪਣੀ ਪ੍ਰਤਿਭਾ ਦਾ ਇਜ਼ਹਾਰ ਕੀਤਾ। ਮੁਕਾਬਲੇ ਦੇ ਸ਼ੁਰੂਆਤ ਵਿਚ ਸਾਂਝ ਕੇਂਦਰ ਦੇ ਇੰਚਾਰਜ ਸਬ ਇੰਸਪੈਕਟਰ ਸੁਖਪਾਲ ਸਿੰਘ ਤੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਵਲੋਂ ਬੱਚਿਆਂ ਨੂੰ ਆਪਣੇ ਭਾਸ਼ਣ ਵਿਚ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਤੇ ਸੁਚੇਤ ਰਹਿਣ ਲਈ ਪ੍ਰੇਰਿਆ ਕੀਤਾ। ਪੁਲਿਸ ਅਧਿਕਾਰੀ ਵਲੋਂ ਕਿਹਾ ਗਿਆ ਕਿ ਨਸ਼ੇ ਇਨਸਾਨ ਨੂੰ ਘੁਣ ਵਾਂਗ ਖ਼ਤਮ ਕਰ ਰਹੇ ਹਨ।ਇਸ ਲਈ ਸਾਨੂੰ ਇਹਨਾਂ ਦਾ ਤਿਆਗ ਕਰਕੇ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਤੇ ਕਸਰਤ ਕਰਨ ਦੇ ਨਾਲ ਨਾਲ ਨਰੋਈ ਖੁਰਾਕ ਲੈਣੀ ਚਾਹੀਦੀ ਹੈ। ਇਸ ਮੌਕੇ ਸਬੰਧਤ ਅਧਿਕਾਰੀਆਂ ਵਲੋਂ ਡਾਕਟਰ ਮੁਕੇਸ਼ ਕੁਮਾਰ ਡੀ ਸੀ ਪੀ ਓ ਦਾ  ਭੇਜਿਆ ਸਾਰਥਕ ਸੁਨੇਹਾ ਬੱਚਿਆਂ ਤੱਕ ਪੁੱਜਦਾ ਕੀਤਾ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਤੇ ਮੈਡਮ ਗੁਨੀਤ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਉਹਨਾਂ ਵਲੋਂ ਦਿੱਤੇ ਗਏ ਸੁਨੇਹੇ ਨੂੰ ਆਪਣੇ ਜੀਵਨ ਵਿਚ ਲਾਗੂ ਕਰਨ ਦਾ ਸੰਦੇਸ਼ ਦਿੱਤਾ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਸਪਨਾ, ਬਲਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ,ਮੀਨਾ ਰਾਣੀ, ਰਾਜਦੀਪ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਕਲਪਨਾ ਬੀਕਾ, ਮਨਮੋਹਨ ਸਿੰਘ, ਸੁਮੀਤ ਸੋਢੀ, ਰਜਨੀ ਬਾਲਾ, ਸ਼ਰੂਤੀ ਸ਼ਰਮਾ ਆਦਿ ਸਟਾਫ ਮੈਂਬਰ ਹਾਜ਼ਰ ਸਨ

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME