ਨਵਾਂਸ਼ਹਿਰ, 22 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ
ਫੌਜਦਾਰੀ ਜਾਬਤਾ ਸੰਘਤਾ
1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ
ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ
ਜਾਰੀ ਕੀਤੇ ਹਨ।
ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ 'ਤੇ ਜ਼ਿੰਮੀਦਾਰ ਝੋਨੇ ਦੀ ਕਟਾਈ
ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ, ਜਿਸ
ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜੀ ਫ਼ਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖਤਾਂ ਨੂੰ
ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਲੋਕਾਂ ਦੀ ਸਿਹਤ 'ਤੇ ਵੀ ਬੁਰਾ ਅਸਰ ਪੈਂਦਾ ਹੈ ਅਤੇ
ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਕੇ 20 ਨਵੰਬਰ 2023
ਤੱਕ ਲਾਗੂ ਰਹੇਗਾ।
ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ
1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ
ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੰਬਾਇਨ ਮਾਲਕਾਂ ਵਲੋਂ ਝੋਨੇ ਦੀ ਕਟਾਈ ਸ਼ਾਮ 7
ਵਜੇ ਤੋਂ ਸਵੇਰੇ 10 ਵਜੇ ਤੱਕ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਆਪਣੇ ਹੁਕਮ ਵਿੱਚ ਇਹ ਵੀ
ਕਿਹਾ ਹੈ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਕੰਬਾਇਨ ਮਾਲਕ, ਜ਼ਿੰਮੀਦਾਰਾਂ/ਕਿਸਾਨਾਂ ਵਲੋਂ
ਝੋਨੇ ਦੀ ਕਟਾਈ ਕਰਨ ਸਮੇਂ ਕੰਬਾਇਨਾਂ ਦੇ ਸੁਪਰ ਐਸ.ਐਮ.ਐਸ ਵਿੱਚ ਉਪਲਬੱਧ ਪੱਖਿਆਂ ਨੂੰ ਚਾਲੂ
ਹਾਲਤ ਵਿੱਚ ਰੱਖਣ ਅਤੇ ਬਿਨ੍ਹਾਂ ਸੁਪਰ ਐਸ.ਐਮ.ਐਸ ਲੱਗੀਆਂ ਕੰਬਾਇਨਾਂ ਚਲਾਉਣ 'ਤੇ ਪੂਰਨ ਰੋਕ
ਹੋਵੇਗੀ। ਇਹ ਹੁਕਮ ਤੁਰੰਤ ਲਾਗੂ ਹੋ ਕੇ 20 ਨਵਬੰਰ 2023 ਤੱਕ ਲਾਗੂ ਰਹੇਗਾ।
ਅਨੰਤ ਚਤੁਰਦਸੀ ਤਿਉਹਾਰ ਮੌਕੇ 'ਤੇ 28 ਸਤੰਬਰ ਨੂੰ ਜ਼ਿਲ੍ਹੇ 'ਚ ਮੀਟ ਵੇਚਣ ਵਾਲੀਆਂ
ਦੁਕਾਨਾਂ ਅਤੇ ਸਲਾਟਰ ਹਾਊਸ ਰਹਿਣਗੇ ਬੰਦ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ
1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ
28 ਸਤੰਬਰ 2023 ਨੂੰ ਇਕ ਦਿਨ ਲਈ ਅਨੰਤ ਚਤੁਰਦਸੀ ਤਿਉਹਾਰ ਦੇ ਮੌਕੇ 'ਤੇ ਜ਼ਿਲ੍ਹਾ ਸ਼ਹੀਦ ਭਗਤ
ਸਿੰਘ ਨਗਰ ਦੀ ਹਦੂਦ ਅੰਦਰ ਮੀਟ ਵੇਚਣ ਵਾਲੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ
ਹੁਕਮ ਜਾਰੀ ਕੀਤੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...