Sunday, 17 September 2023

Fwd: 19 ਸਤੰਬਰ ਨੂੰ ਜ਼ਿਲੇ ਅੰਦਰ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ


19
ਸਤੰਬਰ ਨੂੰ ਜ਼ਿਲੇ ਅੰਦਰ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ

ਨਵਾਂਸ਼ਹਿਰ, 17 ਸਤੰਬਰ  : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 19 ਸਤੰਬਰ 2023 ਦਿਨ ਮੰਗਲਵਾਰ ਨੂੰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ ਬੰਦ  ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਹੁਕਮ ਵਿੱਚ ਉਨਾਂ ਕਿਹਾ ਕਿ ਜਨਰਲ ਸਕੱਤਰ ਐਸ.ਐਸ ਜੈਨ ਸਭਾ (ਰਜਿ.) ਨਵਾਂਸ਼ਹਿਰ ਦੇ ਪੱਤਰ ਅਨੁਸਾਰ ਇਸ ਦਿਨ ਜੈਨ ਧਰਮ ਦਾ ਸਭ ਤੋਂ ਵੱਡਾ ਤਿਊਹਾਰ ਸੰਵਤਸਰੀ ਮਹਾਪਰਬ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਲਈ 19 ਸਤੰਬਰ 2023 ਨੂੰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME