Monday, 16 October 2023

ਸ਼ਹੀਦ ਭਗਤ ਸਿੰਘ ਨਗਰ‘ ਵਿਚ ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹੇ ‘ਚ 10 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਕੈਂਪ

ਨਵਾਂਸ਼ਹਿਰ, 16 ਅਕਤੂਬਰ -  ਜਿਲਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਾਰੀ ਨਿਰਦੇਸ਼ਾਂ ਤਹਿਤ ‘ਸਾਡੇ ਬਜੁਰਗ, ਸਾਡਾ ਮਾਣ‘ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨਾਂ ਨੂੰ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ—ਵੱਖ ਸੇਵਾਂਵਾਂ ਪ੍ਰਦਾਨ ਕਰਨ ਸਬੰਧੀ ਆਈ.ਟੀ.ਆਈ.ਗਰਾਊਂਡ ਚੰਡੀਗੜ੍ਹ ਵਿਖੇ 10 ਨਵੰਬਰ 2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ ਦੇ 4.00 ਵਜੇ ਤੱਕ  ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਗਰੂਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਿਹਤ ਵਿਭਾਗ ਵਲੋਂ ਪੂਰੀ ਜੀਰੀਏਟ੍ਰਿਕ ਜਾਂਚ, ਈ.ਐਨ.ਟੀ. ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ ਅਤੇ ਓਫਥਾ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਲੋਂ ਪੁਢਾਪਾ ਪੈਨਸ਼ਨ ਫਾਰਮ ਅਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਲਈ ਬਿਨੈਪੱਤਰ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਲੋੜਵੰਦਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸੇਵਾਂਵਾਂ ਦੇ ਤਹਿਤ ਲਾਭ ਲੈਣ ਲਈ ਲੋੜੀਂਦੇ ਦਸਤਾਵੇਜ਼, ਆਧਾਰ ਕਾਰਡ ਦੀ ਕਾਪੀ, ਵੋਟਰ ਆਈ.ਡੀ.ਕਾਰਡ ਦੀ ਕਾਪੀ,  ਪਾਸਪੋਰਟ ਸਾਈਜ਼ ਆਪਣੀ ਇਕ ਫੋਟੋ ਅਤੇ ਸਿਹਤ ਵਿਭਾਗ ਨਾਲ ਸਬੰਧਤ ਉਪਰੋਕਤ ਅਨੁਸਾਰ ਸੇਵਾਂਵਾਂ ਬਾਰੇ ਜੇਕਰ ਕੋਈ ਮੈਡੀਕਲ ਹਿਸਟਰੀ ਹੋਵੇ, ਭਾਵ ਪਹਿਲਾਂ ਹੀ ਇਲ਼ਾਜ਼ ਕਰਵਾਇਆ ਜ਼ਾ ਰਿਹਾ ਹੋਵੇ ਤਾਂ ਉਸ ਨਾਲ ਸਬੰਧਤ ਦਸਤਾਵੇਜ਼  ਲੈ ਕੇ ਇਨ੍ਹਾਂ ਕੈਂਪਾਂ ਵਿਚ ਹਾਜ਼ਰ ਹੋ ਕੇ ਲਾਭ ਪ੍ਰਾਪਤ ਕਰ ਸਕਦੇ ਹਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME