Saturday, 21 October 2023

ਜੱਚਾ-ਬੱਚਾ ਦੀ ਸਿਹਤ, ਖੁਰਾਕ ਤੇ ਟੀਕਾਕਰਣ ਸਬੰਧੀ ਜਾਗਰੂਕਤਾ ਮੇਲਾ ਲਗਾਇਆ

ਬੰਗਾ, 21 ਅਕਤੂਬਰ: ਸਿਵਲ ਸਰਜਨ ਡਾ. ਜਸਪੀ੍ਤ ਕੌਰ, ਸ਼ਹੀਦ ਭਗਤ ਸਿੰਘ ਨਗਰ  ਅਤੇ ਸੀਨੀਅਰ ਮੈਡੀਕਲ ਅਫ਼ਸਰ ਸੁੱਜੋਂ ਡਾ. ਨਰੰਜਨ ਪਾਲ ਹੀਓਂ ਦੀਆਂ ਹਦਾਇਤਾਂ ਅਨੁਸਾਰ  ਸਿਹਤ ਤੇ ਤੰਦਰੁਸਤੀ ਕੇਂਦਰ ਮਕਸੂਦਪੁਰ-ਸੂੰਢ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਦੀ ਦੇਖ-ਰੇਖ ਹੇਠ  ਜੱਚਾ-ਬੱਚਾ ਦੀ ਸਿਹਤ, ਖੁਰਾਕ ਅਤੇ ਟੀਕਾਕਰਣ ਦੇ ਨਾਲ ਅੱਖਾਂ ਦੇ ਰੋਗਾਂ ਸਬੰਧੀ ਜਾਗਰੂਕਤਾ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਰਾਜਵਿੰਦਰ ਕੌਰ ਸਰਪੰਚ ਪਿੰਡ ਮਕਸੂਦਪੁਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ।  ਅੱਖਾਂ ਦੇ ਰੋਗਾਂ ਸਬੰਧੀ ਬੋਲਦਿਆਂ ਡਾ. ਗੁਰਤੇਜ ਸਿੰਘ ਨੇ ਦੱਸਿਆ ਕਿ ਸਾਨੂੰ ਖਾਸ ਕਰਕੇ ਬੱਚਿਆਂ ਨੂੰ ਹਰੀਆਂ ਸਬਜੀਆਂ ਖਾਣੀਆਂ ਜ਼ਰੂਰੀ ਹਨ ਤਾਂ ਜੋ ਅੰਧਰਾਤੇ ਵਰਗੀ ਬਿਮਾਰੀ ਤੋਂ ਬਚਿਆ ਜਾ ਸਕੇ। ਅੱਖਾਂ ਦੀ ਸਮੇ-ਸਮੇ 'ਤੇ ਜਾਂਚ ਕਰਾਉਣੀ ਵੀ ਜ਼ਰੂਰੀ ਹੈ। ਮਾਂ ਅਤੇ ਬੱਚੇ ਦੀ ਨਰੋਈ ਸਿਹਤ ਲਈ ਸੰਤੁਲਿਤ ਖੁਰਾਕ ਦਾ ਅਹਿਮ ਰੋਲ ਹੈ ਇਸ ਲਈ ਪੌਸ਼ਟਿਕ ਖੁਰਾਕ ਦਾ ਹੋਣਾ ਬਹੁਤ ਜ਼ਰੂਰੀ ਹੈ। ਨਿਯਮਤ ਟੀਕਾਕਰਣ ਮਾਂ ਤੇ ਬੱਚੇ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਮੇਲੇ ਦੌਰਾਨ ਲੋਕਾਂ ਦੀ ਆਭਾ ਆਈਡੀ ਤੇ ਆਯੂਸ਼ਮਾਨ ਕਾਰਡ ਬਣਾਏ ਗਏ। ਡਾ. ਗੁਰਤੇਜ ਸਿੰਘ ਨੇ ਹਾਜ਼ਰੀਨ ਨੂੰ ਉਕਤ ਕਾਰਡਾਂ ਦੇ ਸਬੰਧ ਵਿੱਚ ਦੱਸਿਆ ਕਿ ਡਿਜੀਟਲ ਜ਼ਮਾਨੇ ਵਿੱਚ ਇਹ ਕਾਰਡ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਸਮਰੱਥ ਹਨ। ਆਯੂਸ਼ਮਾਨ ਕਾਰਡ ਇਕ ਤਰ੍ਹਾਂ ਦਾ ਸਿਹਤ ਬੀਮਾ ਹੈ ਜਿਸ 'ਤੇ ਪੰਜ ਲੱਖ ਦਾ ਇਲਾਜ ਮੁਫ਼ਤ ਹੁੰਦਾ ਹੈ। ਇਸ ਤੋਂ ਇਲਾਵਾ ਜਨਰਲ ਚੈੱਕਅਪ ਦੇ ਨਾਲ ਗ਼ੈਰ ਸੰਚਾਰੀ ਬੀਮਾਰੀਆਂ ਦੀ ਜਾਂਚ ਕੀਤੀ ਗਈ ਜਿਸ ਵਿੱਚ ਬਲੱਡ ਪੈ੍ਸ਼ਰ, ਸ਼ੂਗਰ, ਗਲੇ ਅਤੇ ਬੱਚੇਦਾਨੀ ਆਦਿ ਦੇ ਕੈਂਸਰ ਸਬੰਧੀ ਵਿਸਥਾਰ ਨਾਲ ਲੋਕਾਂ ਨੂੰ ਸਮਝਾਇਆ ਗਿਆ। ਬਦਲਦੇ ਮੌਸਮ ਦੌਰਾਨ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਦੇ ਕਾਰਨਾਂ, ਇਲਾਜ਼ ਤੇ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਡੇਂਗੂ ਦੀ ਬੀਮਾਰੀ ਸਮੇ ਤੇਜ਼ ਬੁਖਾਰ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਆਦਿ ਲੱਛਣ ਉਤਪੰਨ ਹੁੰਦੇ ਹਨ। ਡੇਂਗੂ ਫ਼ੈਲਾਉਣ ਵਾਲਾ ਮੱਛਰ ਦਿਨ ਸਮੇਂ ਕੱਟਦਾ ਹੈ ਜਿਸ ਕਾਰਨ ਡੇਂਗੂ ਦੀ ਬੀਮਾਰੀ ਫ਼ੈਲਦੀ ਹੈ ਤੇ ਇਹ ਮੱਛਰ ਸਾਫ਼ ਪਾਣੀ 'ਤੇ ਜਿਆਦਾ ਪਲਦਾ ਹੈ। ਇਸ ਲਈ ਸਮੇ-ਸਮੇ 'ਤੇ ਕੂਲਰ, ਪਾਣੀ ਦੀ ਟੈਂਕੀ ਆਦਿ ਦੀ ਸਫ਼ਾਈ ਕੀਤੀ ਜਾਣੀ ਚਾਹੀਦੀ ਹੈ। ਇਸ ਬੀਮਾਰੀ ਸਬੰਧੀ ਗਲਤਫ਼ਹਿਮੀਆਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਰਾਜਵਿੰਦਰ ਕੌਰ ਸਰਪੰਚ ਪਿੰਡ ਮਕਸੂਦਪੁਰ, ਆਸ਼ਾ ਵਰਕਰ ਹਰਜਿੰਦਰ ਕੌਰ, ਰੇਨੂੰ ਬਾਲਾ, ਗੁਰਪੀ੍ਤ ਕੌਰ, ਮਨੋਹਰ ਲਾਲ ਸੰਧਵਾਂ, ਬੁੱਧ ਰਾਮ, ਦਰਸ਼ਨ ਰਾਮ, ਬਲਬੀਰ ਸਿੰਘ ਆਦਿ ਹਾਜ਼ਰ ਸਨ।
 ਕੈਪਸ਼ਨ: ਡਾ. ਗੁਰਤੇਜ ਸਿੰਘ ਹਾਜ਼ਰੀਨ ਨੂੰ ਜਾਣਕਾਰੀ ਦਿੰਦੇ ਹੋਏ, ਨਾਲ ਹੋਰ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME