ਨਵਾਂਸ਼ਹਿਰ, 3 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ
ਖੋਜ ਸੰਸਥਾ ਨਵੀਂ ਦਿੱਲੀ ਦੇ
ਅਧੀਨ ਕਾਰਜਸ਼ੀਲ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਪੰਜ
ਦਿਨਾਂ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।
ਸਿਖਲਾਈ ਦੌਰਾਨ ਡਾ. ਆਰਤੀ ਵਰਮਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਸਿਖਿਆਰਥੀਆਂ ਨੂੰ ਪੰਜਾਬ
ਵਿੱਚ ਖੁੰਬਾਂ ਦੀ ਕਾਸ਼ਤ ਦੀ ਸੰਭਾਵਨਾ ਅਤੇ ਮਹੱਤਵ, ਵੱਖ-ਵੱਖ ਕਿਸਮਾਂ ਦੀਆਂ ਖੁੰਬਾਂ, ਕੰਪੋਸਟ
ਦੀ ਤਿਆਰੀ, ਬਿਜਾਈ, ਕੇਸਿੰਗ, ਖੁੰਬਾਂ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ, ਤੁੜਾਈ,
ਮੰਡੀਕਰਨ ਅਤੇ ਖੁੰਬਾਂ ਦੀ ਕਾਸ਼ਤ ਦੀ ਆਰਥਿਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਇਸ
ਕੋਰਸ ਦੋਰਾਨ ਸਿਖਿਆਰਥੀਆਂ ਨੂੰ ਲੰਬੇ ਤਰੀਕੇ ਨਾਲ ਕੰਪੋਸਟ ਤਿਆਰ ਕਰਨ ਦੀ ਵਿਧੀ ਸਿਖਾਈ ਗਈ।
ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੌਂਸ ਸਿਖਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਕਿਹਾ ਕਿ
ਸਿਖਲਾਈ ਦੌਰਾਨ ਮਿਲੀ ਤਕਨੀਕੀ ਜਾਣਕਾਰੀ ਲੈਣ ਤੋਂ ਉਪਰੰਤ ਇਸ ਨੂੰ ਕਿੱਤੇ ਵਜੋਂ ਅਪਨਾਉਣ ਲਈ
ਪ੍ਰੇਰਿਆ ਅਤੇ ਇਸ ਸਬੰਧੀ ਹਰ ਸਹਾਇਤਾ ਬਾਬਤ ਇਸ ਕੇਂਦਰ ਦੀ ਵਚਨਬੱਧਤਾ ਦੁਹਰਾਈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...