Tuesday, 31 October 2023

ਟਰੈਕਟਰਾਂ ਦੇ ਨਾਲ ਵੱਖ-ਵੱਖ ਕਿਸਮ ਦੇ ਸਟੰਟ/ਕਰਤਬ ਕਰਨ ’ਤੇ ਪਾਬੰਦੀ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 31 ਅਕਤੂਬਰ ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟਸ੍ਰੀ ਘਨਸ਼ਾਮ ਥੋਰੀਅੰਮ੍ਰਿਤਸਰ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂਜਿਲ੍ਹਾ ਅੰਮ੍ਰਿਤਸਰ ਵਿੱਚ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਅਤੇ ਜ਼ਿਲ੍ਹਾ ਪੁਲਿਸ ਮੁੱਖੀਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਮੇਲਿਆਂ ਜਾਂ ਤਿਉਹਾਰਾਂ 'ਤੇ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਸਟੰਟਾਂ/ਕਰਤਬਾਂ ਤੇ ਪੂਰਨ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਮੇਲਿਆਂਤਿਉਹਾਰਾਂ ਦੌਰਾਨ ਲੋਕਾਂ ਦੁਆਰਾ ਟਰੈਕਟਰਾਂ ਦੇ ਨਾਲ ਵੱਖ-ਵੱਖ ਕਿਸਮ ਦੇ ਸਟੰਟ/ਕਰਤੱਬ ਆਦਿ ਕੀਤੇ ਜਾਂਦੇ ਹਨ। ਇਹ ਸਟੰਟ/ਕਰਤੱਬ ਕਰਨ ਵਿੱਚ ਸਟੰਟ/ਕਰਤੱਬ ਕਰਨ ਵਾਲੇ ਵਿਅਕਤੀਆਂ ਅਤੇ ਦੂਜਿਆਂ ਦੀ ਜਾਨ ਨੂੰ ਵੀ ਖਤਰੇ ਵਿੱਚ ਪਾਇਆ ਜਾਂਦਾ ਹੈਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇਨਾਂ ਮੇਲਿਆਂ ਜਾਂ ਤਿਉਹਾਰਾਂ ਤੇ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਸਟੰਟਾਂ/ਕਰਤਬਾਂ ਤੇ ਰੋਕ ਲਗਾਈ ਜਾਣੀ ਬਹੁਤ ਜ਼ਰੂਰੀ ਹੈ। ਇਹ ਹੁਕਮ ਮਿਤੀ 31 ਅਕਤੂਬਰ 2023 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME