Wednesday, 11 October 2023

ਜ਼ਿਲ੍ਹੇ ਵਿੱਚ ਦੁਸਹਿਰਾ, ਦੀਵਾਲੀ, ਕਿ੍ਰਸਮਿਸ, ਨਵਾਂ ਸਾਲ ਤੇ ਗੁਰਪੁਰਬ ਮੌਕੇ ਪਟਾਕੇ ਚਲਾਉੁਣ ਦਾ ਸਮਾਂ ਨਿਰਧਾਰਿਤ ਅਤੇ ਹੋਰ ਪਾਬੰਦੀਆਂ ਦੇ ਹੁਕਮ

ਜ਼ਿਲ੍ਹੇ ਵਿੱਚ ਦੁਸਹਿਰਾ, ਦੀਵਾਲੀ, ਕਿ੍ਰਸਮਿਸ, ਨਵਾਂ ਸਾਲ ਤੇ ਗੁਰਪੁਰਬ ਮੌਕੇ ਪਟਾਕੇ ਚਲਾਉੁਣ ਦਾ ਸਮਾਂ ਨਿਰਧਾਰਿਤ
ਨਵਾਂਸ਼ਹਿਰ, 11 ਅਕਤੂਬਰ: ਡਾਇਰੈਕਟਰ, ਉਦਯੋਗ ਤੇ ਵਣਜ ਵਿਭਾਗ ਪੰਜਾਬ ਵੱਲੋਂ ‘ਐਕਸਪਲੋਜ਼ਿਵ ਰੂਲਜ਼-2008’ ਜਾਰੀ ਮਿਤੀ 14 ਸਤੰਬਰ, 2022 ਦੀਆਂ ਹਦਾਇਤਾਂ ਦੀ ਰੌਸ਼ਨੀ ’ਚ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਦੁਸਹਿਰਾ, ਦੀਵਾਲੀ, ਕ੍ਰਿਸਮਿਸ, ਨਵਾਂ ਸਾਲ ਤੇ ਗੁਰਪੁਰਬ ਮੌਕੇ ਪਟਾਕੇ ਚਲਾਉੁਣ ਦਾ ਸਮਾਂ ਨਿਰਧਾਰਿਤ ਕੀਤਾ ਹੈ।
ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2)  ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਦੁਸਹਿਰੇ ਵਾਲੇ ਦਿਨ ਦੁਸਹਿਰਾ ਗਰਾਊਂਡ/ਨਿਰਧਾਰਿਤ ਥਾਂ ’ਤੇ ਸ਼ਾਮ 6 ਤੋਂ 7 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।
ਦੀਵਾਲੀ ‘ਤੇ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ।
ਕ੍ਰਿਸਮਿਸ ਮੌਕੇ ਅਤੇ ਨਵੇਂ ਸਾਲ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।
ਗੁਰਪੁਰਬ ਮੌਕੇ ਸਵੇਰ ਦੇ ਸਮੇਂ 4 ਤੋਂ 5 ਵਜੇ ਅਤੇ ਸ਼ਾਮ ਦੇ ਸਮੇਂ ਰਾਤ 9 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਇਜ਼ਾਜ਼ਤ ਹੋਵੇਗੀ।
ਉਕਤ ਨਿਰਧਾਰਿਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਜ਼ਿਲ੍ਹੇ ’ਚ ਪਟਾਕੇ ਚਲਾਉਣ ’ਤੇ ਪੂਰਣ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਦੁਸਹਿਰਾ ਕਮੇਟੀ ਸਬੰਧਤ ਐਸ ਡੀ ਐਮ ਤੋਂ ਅਗਾਊਂ ਪ੍ਰਵਾਨਗੀ ਲੈ ਕੇ ਹੀ ਦੁਸਹਿਰਾ ਮੇਲਾ ਲਾਵੇ ਅਤੇ ਦੁਸਹਿਰਾ ਗਰਾਊਂਡ/ਸਥਾਨ ’ਤੇ ਲੋਕਾਂ ਦਾ ਇਕੱਠ, ਪਟਾਕੇ ਚਲਾਉਣ ਵਾਲੀ ਥਾਂ ਤੋਂ 30 ਮੀਟਰ ਦੇ ਘੇਰੇ ਤੋਂ ਦੂਰ ਹੋਣਾ ਲਾਜ਼ਮੀ ਹੈ।
ਖਾਮੋਸ਼ ਥਾਂਵਾਂ ਜਿਵੇਂ ਕਿ ਹਸਪਤਾਲਾਂ, ਸਿਖਿਆ ਸੰਸਥਾਂਵਾਂ, ਅਦਾਲਤਾਂਅਤੇ ਧਾਰਮਿਕ ਸਥਾਨਾਂ ਆਦਿ ’ਤੇ 100 ਮੀਟਰ ਦੇ ਘੇਰੇ ’ਚ ਪਟਾਕੇ ਚਲਾਉਣ ਦੀ ਇਜ਼ਾਜ਼ਤ ਨਹੀਂ ਹੋਵੇਗੀ।
----------------------------------------

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਸੜ੍ਹਕਾਂ ਅਤੇ ਚੌਕਾਂ ਵਿਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ
ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ
ਨਵਾਂਸ਼ਹਿਰ, 11 ਅਕਤੂਬਰ, - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾਂ ਵਿਚ ਟ੍ਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  
       ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨ੍ਹਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊੂਡ ਸਪੀਕਰ ਦੀ ਮਨਜ਼ੂਰੀ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਲੈਣੀ ਜ਼ਰੂਰੀ ਹੋਵੇਗੀ।
       ਨਵਾਂਸ਼ਹਿਰ ਵਿਖੇ ਚੰਡੀਗੜ੍ਹ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ ਕੰਪਲੈਕਸ ਵਿਚ ਵੀ ਅਜਿਹੀ ਕਿਸੇ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ ’ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਉਕਤ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਹੋਰ ਕਿਸੇ ਵੀ ਥਾਂ/ਸੜ੍ਹਕ ’ਤੇ ਰੋਸ ਧਰਨਾ/ਪ੍ਰਦਰਸ਼ਨ ਕਰਨ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਮਨਾਹੀ ਦੇ ਹੁਕਮ 9 ਦਸੰਬਰ 2023 ਤੱਕ ਲਾਗੂ ਰਹਿਣਗੇ।


ਪਤੰਗਬਾਜ਼ੀ ਲਈ ਨਾਈਲੋਨ/ਸਿੰਥੈਟਿਕ/ਪਲਾਸਟਿਕ ਡੋਰ ਦੀ ਵਰਤੋਂ ਦੀ ਮਨਾਹੀ

ਨਵਾਂਸ਼ਹਿਰ, 11 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗ ੳਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ (ਨਾਈਲੋਨ/ਸਿੰਥੈਟਿਕ/ਪਲਾਸਟਿਕ ਧਾਗਾ) ਦੀ ਵਰਤੋਂ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਮਨਾਹੀ ਕੀਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਡੋਰ ਮਜ਼ਬੂਤ, ਪੱਕੀ ਤੇ ਨਾ-ਗਲਣਸ਼ੀਲ ਹੋਣ ਕਾਰਨ ਜਿੱਥੇ ਮਨੁੱਖਾਂ, ਪਸ਼ੂ-ਪੰਛੀਆਂ ਲਈ ਘਾਤਕ ਹੈ ਉੱਥੇ ਵਾਤਾਵਰਣ ਲਈ ਵੀ ਨੁਕਸਾਨਦਾਇਕ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਦੇ ਮੱਦੇਨਜ਼ਰ ਇਸ ਦੇ ਪਤੰਗ ਉਡਾਉਣ ’ਚ ਉਪਯੋਗ ਨੂੰ ਬੰਦ ਕਰਨ ਲਈ ਜ਼ਿਲ੍ਹੇ ’ਚ ਇਸ ਦੇ ਨਿਰਮਾਣ, ਵੇਚਣ, ਭੰਡਾਰ ਕਰਨ, ਖਰੀਦਣ, ਸਪਲਾਈ ਕਰਨ, ਬਾਹਰੋਂ ਆਯਾਤ ਕਰਨ ਤੇ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਾਈ ਜਾਂਦੀ ਹੈ।
ਇਹ ਹੁਕਮ 9 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME