Monday, 9 October 2023

ਸਿਹਤ ਤੇ ਤੰਦਰੁਸਤੀ ਕੇਂਦਰ ਮਕਸੂਦਪੁਰ-ਸੂੰਢ ਵਿਖੇ ਕੌਮਾਂਤਰੀ ਬਜ਼ੁਰਗ ਦਿਵਸ ਸਬੰਧੀ ਜਾਗਰੂਕਤਾ ਕੈਂਪ

ਬੰਗਾ, 9 ਅਕਤੂਬਰ: ਸਿਵਲ ਸਰਜਨ ਡਾ. ਜਸਪੀ੍ਤ ਕੌਰ, ਸ਼ਹੀਦ ਭਗਤ ਸਿੰਘ ਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੁੱਜੋਂ ਡਾ. ਨਰੰਜਨ ਪਾਲ ਹੀਓਂ ਦੀਆਂ ਹਦਾਇਤਾਂ ਅਨੁਸਾਰ ਸਿਹਤ ਤੇ ਤੰਦਰੁਸਤੀ ਕੇਂਦਰ ਮਕਸੂਦਪੁਰ-ਸੂੰਢ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਦੀ ਦੇਖ-ਰੇਖ ਵਿੱਚ ਕੌਮਾਂਤਰੀ ਬਜ਼ੁਰਗ ਦਿਵਸ ਨੂੰ ਸਮਰਪਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਡੇਰੀ ਉਮਰ ਦੌਰਾਨ ਪੈਦਾ ਹੁੰਦੀਆਂ ਸਿਹਤ ਸਮੱਸਿਆਵਾਂ ਜਿਵੇਂ ਕਿ ਹੱਡੀਆਂ ਦਾ ਕਮਜ਼ੋਰ ਹੋਣਾ (ਆਰਥਰਾਈਟਸ), ਨਜ਼ਰ ਦਾ ਕਮਜ਼ੋਰ ਹੋਣਾ, ਨਹਾਉਂਦੇ ਸਮੇ ਗੁਸਲਖਾਨੇ 'ਚ ਤਿਲਕਣਾ, ਦੰਦਾਂ ਤੇ ਆਂਤੜੀਆਂ ਦੀਆਂ ਬੀਮਾਰੀਆਂ ਤੇ ਕਬਜ਼ ਸਬੰਧੀ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ ਤੇ ਇਸ ਦੇ ਸਾਰਥਿਕ ਹੱਲ ਬਾਰੇ ਮੌਜੂਦ ਲੋਕਾਂ ਨੂੰ ਵਿਸਥਾਰ ਨਾਲ ਸਮਝਾਇਆ। ਇਸ ਦੇ ਨਾਲ ਹੀ ਬਜ਼ੁਰਗਾਂ ਵਿੱਚ ਗ਼ੈਰਸੰਚਾਰੀ ਬੀਮਾਰੀਆਂ ਜਿਵੇਂ ਕਿ ਬਲੱਡ ਪੈ੍ਸ਼ਰ, ਸ਼ੂਗਰ ਆਦਿ ਸਬੰਧੀ ਉਨ੍ਹਾਂ ਨੂੰ ਜਾਗਰੂਕ ਕਰਨ ਦੇ ਨਾਲ ਜਾਂਚ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉੱਚ ਬਲੱਡ ਪੈ੍ਸ਼ਰ ਨੂੰ 'ਖਾਮੋਸ਼ ਮੌਤ' ਦਾ ਕਾਰਕ ਮੰਨਿਆ ਗਿਆ ਹੈ। ਇਸ ਦੌਰਾਨ ਡਾ. ਗੁਰਤੇਜ ਸਿੰਘ ਨੇ ਹਾਜ਼ਰੀਨ ਨੂੰ ਬਦਲਦੇ ਮੌਸਮ ਦੌਰਾਨ ਮੱਛਰਾਂ ਆਦਿ ਤੋਂ ਹੋਣ ਵਾਲੀਆਂ ਬੀਮਾਰੀਆਂ ਤੇ ਉਨ੍ਹਾਂ ਦੇ ਸਹੀ ਇਲਾਜ਼ ਬਾਰੇ ਸਮਝਾਇਆ। ਇਸ ਮੌਕੇ ਏ.ਐੱਨ.ਐੱਮ ਨਵਦੀਪ ਕੌਰ, ਸਿਹਤ ਅਧਿਕਾਰੀ ਦਰਬਾਰਾ ਸਿੰਘ ਕੰਗਰੌੜ, ਆਸ਼ਾ ਵਰਕਰ ਹਰਜਿੰਦਰ ਕੌਰ, ਗੁਰਮੇਜ ਕੌਰ, ਰਾਮ ਆਸਰੀ, ਹਰ ਬਿਲਾਸ ਆਦਿ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME