ਨਵਾਂਸ਼ਹਿਰ, 19 ਅਕਤੂਬਰ : ਐਨ.ਆਰ.ਆਈ ਸਭਾ ਪੰਜਾਬ ਦੀ ਇਲੈਕਸ਼ਨ 5 ਜਨਵਰੀ 2024 ਨੂੰ ਹੋਣ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵੀ ਐਨ.ਆਰ.ਆਈ ਦੀਆਂ ਵੋਟਾਂ ਨਹੀਂ ਬਣੀਆਂ ਹਨ, ਉਹ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਐਨ.ਆਰ.ਆਈ ਦੇ ਪੁਰਾਣੇ ਕਾਰਡ ਬਣੇ ਹੋਏ ਹਨ ਜਾਂ ਉਨ੍ਹਾਂ ਦੀ ਵੈਲਡਿਟੀ ਖਤਮ ਹੋ ਚੁੱਕੀ ਹੈ, ਉਹ ਐਨ.ਆਰ.ਆਈ ਸਭਾ ਦੇ ਰੂਲਾਂ/ਨਿਯਮਾਂ ਅਨੁਸਾਰ ਐਨ.ਆਰ.ਆਈ ਸਭਾ ਜਲੰਧਰ ਵਿਖੇ ਅਪਲਾਈ ਕਰਕੇ ਨਵੇਂ ਫੋਟੋ ਵਾਲੇ ਇੰਡੈਂਟੀਕਾਰਡ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਐਨ.ਆਰ.ਆਈ ਦੇ ਕਾਰਡ ਬਣੇ ਹਨ, ਉਨ੍ਹਾਂ ਦੀ ਐਨ.ਆਰ.ਆਈ ਰੂਲਾਂ ਮੁਤਾਬਿਕ 5 ਸਾਲ ਦੀ ਮਿਆਦ ਕਰ ਦਿੱਤੀ ਗਈ ਹੈ। ਉਨ੍ਹਾਂ ਐਨ.ਆਰ.ਆਈਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਕਾਰਡਾਂ ਦੀ ਮਿਆਦ ਖਤਮ ਹੋ ਚੁੱਕੀ ਹੈ, ਉਹ ਐਨ.ਆਰ.ਆਈ ਸਭਾ ਵਿਖੇ ਅਪਲਾਈ ਕਰਕੇ ਨਵੇਂ ਕਾਰਡ ਬਣਾ ਸਕਦੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...