ਪੰਜਾਬੀ ਪ੍ਰਬੋਧ ਪ੍ਰੀਖਿਆ 10 ਦਸੰਬਰ ਨੂੰ, ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 6 ਦਸੰਬਰ
ਪਟਿਆਲਾ, 15 ਨਵੰਬਰ:ਵਧੀਕ ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਦੱਸਿਆ ਕਿ ਪੰਜਾਬ
ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ
ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ
ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ
ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਇਸ ਵਿਭਾਗ ਵੱਲੋਂ ਅਜਿਹੇ
ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ ਮਿਤੀ 10.12.2023 (ਦਿਨ ਐਤਵਾਰ) ਨੂੰ ਲਈ
ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 06.12.2023 ਹੋਵੇਗੀ।
ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ
ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਦੀ ਫੀਸ 2000/- ਰੁਪਏ ਹੋਵੇਗੀ ਜੋ ਕਿ
ਨਕਦ ਵਸੂਲ ਕੀਤੀ ਜਾਵੇਗੀ।
ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ
ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30x25
ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 30/- ਰੁਪਏ ਦੀਆਂ ਡਾਕ ਟਿਕਟਾਂ
ਲੱਗੀਆਂ ਹੋਣ ਅਤੇ ਪੰਜ ਫੋਟੋਆਂ ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ
ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ
ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ।
ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ.
0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...