ਨਵਾਂਸ਼ਹਿਰ, 11 ਨਵੰਬਰ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਰੋਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਭ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਮਨੁੱਖੀ ਜੀਵਨ ਲਈ ਮਾਰੂ ਬਿਮਾਰੀਆਂ ਦਾ ਜ਼ਰੀਆ ਬਣਦਾ ਹੈ ਅਤੇ ਵੱਡੇ ਪਟਾਖਿਆਂ ਦੀ ਵਰਤੋਂ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਘਾਤਕ ਸਿੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਪਟਾਖ਼ੇ ਰਹਿਤ ਮਨਾਈ ਜਾਵੇ ਅਤੇ ਇੱਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧੇਰੇ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਇਸ ਸ਼ੁੱਭ ਦਿਹਾੜੇ 'ਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਵਿੱਚ ਯੋਗਦਾਨ ਦੇਣ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...