ਬੰਗਾ 10 ਨਵੰਬਰ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਪੰਜਾਬ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ । ਇਸ ਮੌਕੇ ਉਹਨਾਂ ਨੇ ਸਮੂਹ ਲੋਕਾਈ ਨੂੰ ਮੀਰੀ ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਵੀ ਦਿਤੀਆਂ । ਸ. ਕਾਹਮਾ ਨੇ ਕਿਹਾ ਕਿ ਦਿਨੋ - ਦਿਨ ਵੱਧ ਰਹੇ ਪ੍ਰਦੂਸ਼ਣ ਕਰਕੇ ਅਤੇ ਰੁੱਖਾਂ ਦੀ ਕਟਾਈ ਕਾਰਨ ਵਾਤਾਵਰਨ ਖਰਾਬ ਹੋ ਰਿਹਾ ਹੈ। ਇਸ ਕਰਕੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪ੍ਰਦੂਸ਼ਣ ਰਹਿਤ ਦੀਵਾਲੀ ਮਨਾ ਕੇ ਆਪਣੇ ਚੁਗਿਰਦੇ ਨੂੰ ਬਚਾਈਏ। ਸ. ਕਾਹਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਪਟਾਕਿਆਂ ਰਹਿਤ ਦੀਵਾਲੀ ਮਨਾਉਣ ਲਈ ਪੇ੍ਰਿਤ ਕਰਨਾ ਚਾਹੀਦਾ ਹੈ, ਇਸ ਲਈ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਹਿੱਤ ਸਭ ਨੂੰ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਉਹਨਾਂ ਕਿਹਾ ਇਸ ਪਵਿੱਤਰ ਤਿਉਹਾਰ ਮੌਕੇ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਪਟਾਖਿਆਂ ਕਾਰਨ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ । ਇਸ ਮੌਕੇ ਸ ਕਾਹਮਾ ਨੇ ਲੋਕਾਂ ਨੂੰ ਆਪਣੇ ਘਰ ਖੁਸ਼ੀਆਂ ਖੇੜਿਆਂ ਦੇ ਨਾਲ ਰੋਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...