Saturday, 18 November 2023

ਲੋਕਾਂ ਦੀਆਂ ਜੇਬਾਂ 'ਤੇ ਭਾਰੀ ਪੈ ਰਹੀ ਹੈ ਮਹਿੰਗਾਈ: ਸੰਸਦ ਮੈਂਬਰ ਮਨੀਸ਼ ਤਿਵਾੜੀ

ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ
ਨਵਾਂਸ਼ਹਿਰ, 18 ਨਵੰਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ
ਮੰਤਰੀ ਮਨੀਸ਼ ਤਿਵਾੜੀ ਨੇ ਲੋਕਾਂ ਦੀਆਂ ਜੇਬਾਂ 'ਤੇ ਭਾਰੀ ਪੈ ਰਹੀ ਮਹਿੰਗਾਈ ਦੇ ਮੁੱਦੇ 'ਤੇ
ਕੇਂਦਰ ਸਰਕਾਰ ਨੂੰ ਘੇਰਿਆ ਹੈ, ਜਿਸ ਕਾਰਨ ਆਮ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਚਲਾਉਣਾ
ਔਖਾ ਹੋ ਗਿਆ ਹੈ। ਸੰਸਦ ਮੈਂਬਰ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ
ਜ਼ਫਰਪੁਰ, ਹੁਸੈਨ ਚੱਕ, ਸੋਨਾ, ਰਾਨੇਵਾਲ, ਮਜਹੂਰ ਅਤੇ ਸ਼ਾਹਪੁਰ ਪੱਟੀ ਦਾ ਦੌਰਾ ਕਰਨ ਮੌਕੇ
ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ
ਸੁਣੀਆਂ ਅਤੇ ਇਲਾਕੇ ਦੇ ਵਿਕਾਸ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਦਰ ਪਿਛਲੇ ਸਾਢੇ 9 ਸਾਲਾਂ ਵਿੱਚ
ਸ਼ਿਖ਼ਰ 'ਤੇ ਪਹੁੰਚ ਗਈ ਹੈ। ਕਾਂਗਰਸ ਸਰਕਾਰ ਵੇਲੇ ਜੋ ਘਰੇਲੂ ਗੈਸ ਸਿਲੰਡਰ 450 ਰੁਪਏ ਦੇ
ਕਰੀਬ ਸੀ, ਉਹ ਹੁਣ 1000 ਰੁਪਏ ਦੇ ਲਗਭਗ ਪਹੁੰਚ ਗਿਆ ਹੈ। ਇਸੇ ਤਰ੍ਹਾਂ, ਆਟਾ, ਦਾਲ, ਚਾਵਲ,
ਖੰਡ ਵਰਗੀਆਂ ਜ਼ਰੂਰੀ ਖੁਰਾਕੀ ਵਸਤਾਂ ਦੇ ਰੇਟ ਕਈ ਗੁਣਾ ਵੱਧ ਗਏ ਹਨ। ਲੋਕ ਸਭਾ ਚੋਣਾਂ ਤੋਂ
ਪਹਿਲਾਂ ਇਨ੍ਹਾਂ ਨੇ ਹਰੇਕ ਖਾਤੇ 'ਚ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸੇ ਤਰ੍ਹਾਂ,
ਇੱਕ ਕਰੋੜ ਨੌਕਰੀਆਂ ਦੇਣ ਦੇ ਵਾਅਦੇ ਦਾ ਕੀ ਹੋਇਆ?
ਇਸ ਦੌਰਾਨ ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਜਾਣੀਆਂ। ਸੰਸਦ ਮੈਂਬਰ ਤਿਵਾੜੀ
ਨੇ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕੱਢਣ ਅਤੇ ਬੁਨਿਆਦੀ ਸਹੂਲਤਾਂ
ਮੁਹਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ
ਲਈ ਕਰੀਬ 18 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਵੀ ਵੰਡੇ।
ਇਸਦੇ ਨਾਲ ਹੀ, ਸਾਬਕਾ ਵਿਧਾਇਕ ਅੰਗਦ ਸਿੰਘ ਨੇ ਸੰਸਦ ਮੈਂਬਰ ਤਿਵਾੜੀ ਵੱਲੋਂ ਇਲਾਕੇ ਦੇ
ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ
ਸ਼ਾਸਨ ਦੌਰਾਨ ਹੀ ਇਲਾਕੇ ਦਾ ਵਿਕਾਸ ਹੋਇਆ ਹੈ ਅਤੇ ਹੁਣ ਸੰਸਦ ਮੈਂਬਰ ਤਿਵਾੜੀ ਲਗਾਤਾਰ ਉਸ
ਵਿਕਾਸ ਦੀ ਲੜੀ ਨੂੰ ਅੱਗੇ ਲੈ ਕੇ ਜਾ ਰਹੇ ਹਨ।
ਜਿੱਥੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਅੰਗਦ ਸਿੰਘ, ਬਲਾਕ ਕਾਂਗਰਸ ਪ੍ਰਧਾਨ ਜੋਗਿੰਦਰ
ਸਿੰਘ, ਬਲਾਕ ਸਮਿਤੀ ਮੈਂਬਰ ਗੁਰਵਿੰਦਰ ਸਿੰਘ, ਸਰਪੰਚ ਕੁਲਬੀਰ ਸਿੰਘ, ਸਰਪੰਚ ਦਿਲਬਾਗ ਸਿੰਘ,
ਸਰਪੰਚ ਹੁਕਮ ਚੰਦ, ਮੱਖਣ ਸਿੰਘ, ਸਰਪੰਚ ਅਮਰੀਕ ਸਿੰਘ, ਸਰਪੰਚ ਮਨਜੀਤ ਕੌਰ, ਬਲਾਕ ਸਮਿਤੀ
ਮੈਂਬਰ ਗੁਰਬਚਨ ਸਿੰਘ, ਲੰਬੜਦਾਰ ਪਰਮਜੀਤ ਸਿੰਘ, ਪੰਚ ਕਮਲਾ ਦੇਵੀ, ਸਰਪੰਚ ਹਰਕਿਰਨ ਸਿੰਘ,
ਰਮਨਪ੍ਰੀਤ ਸਿੰਘ ਰਾਏ, ਦਲਬਾਰਾ ਸਿੰਘ ਰਾਏ, ਚਰਨਜੀਤ ਸਿੰਘ, ਸੁੱਚਾ ਸਿੰਘ, ਗੁਰਮੁੱਖ ਸਿੰਘ
ਆਦਿ ਹਾਜ਼ਰ ਸਨ |

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME