ਅੰਮ੍ਰਿਤਸਰ 8 ਨਵੰਬਰ - ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਆਗਾਜ ਸ੍ਰੀ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅੰਮ੍ਰਿਤਸਰ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਮ੍ਰਿਤਸਰ ਸ੍ਰੀ ਮਤੀ ਇੰਦੂ ਬਾਲਾ ਮੰਗੋਤਰਾ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ (ਜ) ਅੰਮ੍ਰਿਤਸਰ ਸ਼੍ਰੀ ਵਿਵੇਕ ਮੋਦੀ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਤੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨਾਲ ਹੀ ਬੱਚਿਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਅਨੁਸ਼ਾਸ਼ਨ ਵਿੱਚ ਰਹਿਣਾ ਸਿੱਖਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਕਿ ਛੋਟੇ ਬੱਚਿਆਂ ਨੂੰ ਵੀ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਸੋ ਅਧਿਆਪਕਾ ਅਤੇ ਬੱਚਿਆ ਵਿਚ ਖੇਡਾਂ ਪ੍ਰਤੀ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ। ਉੁੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਮ੍ਰਿਤਸਰ ਸ੍ਰੀਮਤੀ ਇੰਦੂ ਬਾਲਾ ਮੰਗੋਤਰਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਸੁਖਚੈਨ ਸਿੰਘ ਨੇ ਇਹਨਾ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆ ਨੂੰ ਅਤੇ ਇਹਨਾ ਨੂੰ ਉਤਸ਼ਾਹਿਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਗਿਆ ਕੇ ਇਹੀ ਬੱਚੇ ਆਉਣ ਵਾਲੇ ਭਵਿੱਖ ਦੀਆ ਖੇਡਾਂ ਦੀ ਪਨੀਰੀ ਹਨ ਅਤੇ ਬੱਚਿਆ ਦਾ ਪ੍ਰਦਰਸ਼ਨ ਵੀ ਕਾਬਿਲੇ ਤਾਰੀਫ ਹੈ। ਉੁੱਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਇਹ ਖੇਡਾਂ 10 ਨਵੰਬਰ 2023 ਤੱਕ ਗੁਰੂ ਨਾਨਕ ਸਟੇਡੀਅਮ, ਖਾਲਸਾ ਸਕੂਲ,ਪੀ.ਬੀ.ਐਨ ਸਕੂਲ ਵਿੱਚ ਕਰਵਾਈਆ ਜਾ ਰਹੀਆਂ ਹਨ।ਇਸ ਵਿਚ ਸਮੂਹ ਬਲਾਕ ਸਿੱਖਿਆ ਅਫ਼ਸਰ ਸ੍ਰੀ ਗੁਰਦੇਵ ਸਿੰਘ ,ਦਿਲਬਾਗ ਸਿੰਘ, ਕੁਲਵੰਤ ਸਿੰਘ ਪੰਨੂ, ਰਣਜੀਤ ਪ੍ਰੀਤ ਸਿੰਘ,ਮਨਜਿੰਦਰ ਸਿੰਘ ,ਜਤਿੰਦਰ ਸਿੰਘ, ਦਿਲਬਾਗ ਸਿੰਘ, ਪਾਰਸ ਖੁੱਲਰ ਅਤੇ ਸਮੂਹ ਸੈਂਟਰ ਮੁੱਖ ਅਧਿਆਪਕਾ ਹੈੱਡ ਟੀਚਰ ਅਤੇ ਅਧਿਆਪਕਾ ਵਲ੍ਹੋਂ ਆਪਣੇ ਆਪਣੇ ਬਲਾਕ ਪੱਧਰ ਤੇ ਅੱਵਲ ਆਈਆਂ ਟੀਮਾਂ ਨਾਲ ਮਾਰਚ ਪਾਸਟ ਕਰਕੇ ਇਹਨਾ ਖੇਡਾਂ ਦਾ ਆਗਾਜ ਕੀਤਾ ਗਿਆ।ਉਪ ਜਿਲ੍ਹਾ ਸਿੱਖਿਆ ਅਧਿਕਾਰੀ ਨੇ ਨਗਰ ਨਿਗਮ ਕਮਿਸ਼ਨਰ ਸ਼੍ਰੀ ਰਾਹੁਲ, ਸਿਵਲ ਸਰਜਨ ਡਾ. ਵਿਜੈ ਕੁਮਾਰ ਅਤੇ ਸ: ਸੁਖਚੈਨ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਦਾ ਧੰਨਵਾਦ ਕੀਤਾ ਜਿਹਨਾਂ ਨਾਲ ਨੰਨ੍ਹੇ ਮੁੰਨੇ ਖਿਡਾਰੀਆਂ ਨੂੰ ਹਰ ਤਰਾਂ ਦੀ ਸਹੂਲੀਅਤ ਮੁਹੱਈਆ ਕਰਵਾਈ। ਇਹਨਾ ਖੇਡਾਂ ਵਿਚ ਜ਼ਿਲ੍ਹਾ ਸਪੋਰਟਸ ਕੋਆਡੀਨੇਟਰ ਆਸ਼ੂ ਵਿਸ਼ਾਲ, ਅਵਤਾਰ ਸਿੰਘ ਲੈਕਚਰਾਰ ਸੁਰਿੰਦਰਪਾਲ ਸਿੰਘ ਬਲਾਕ ਦੇ ਸਪੋਰਟਸ ਅਫਸਰ ਹਰਿੰਦਰ ਸਿੰਘ ਦੀ ਭੂਮਿਕਾ ਕਾਬਲ ਪ੍ਰਬੰਧਾ ਕਰਕੇ ਸਲਾਘਾ ਯੋਗ ਰਹੀ ਹੈ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...