ਮਾਂਟ੍ਰਿਆਲ 29 ਨਵੰਬਰ (ਬਿਊਰੋ ਚੀਫ਼) ਕਿਊਬਿਕ (ਕਨੇਡਾ) ਸੂਬੇ ਦੇ ਸਹਿਰ ਮਾਂਟ੍ਰਿਆਲ ਵਿਖੇ ਬਣੇ ਸ੍ਰੀ ਗੁਰੂ ਰਵਿਦਾਸ ਟੈਂਪਲ ਗੁਰਬਾਣੀ ਸਾਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਵਾਂਗ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਜੱਖੂ , ਸੇਵਾ ਸਿੰਘ , ਸੰਸਾਰ ਚੰਦ ਰਾਣਾ , ਸ਼ਿਵ ਰਾਜ ਕਟਾਰੀਆ, ਲਾਲ ਚੰਦ ਅਤੇ ਸਮੂਹ ਮੈਂਬਰਾਂ ਦੀ ਯੋਗ ਅਗਵਾਈ ਵਿਚ ਬਹੁਤ ਹੀ ਸ਼ਾਨਦਾਰ ਪ੍ਰਬੰਧ ਕੀਤੇ ਗਏ । ਸੰਗਤ ਬੜੇ ਚਾਵਾਂ ਮਲਾਰਾਂ ਨਾਲ ਗੁਰੂ ਘਰ ਪਹੁੰਚੀ। ਸਵੇਰ ਤੋਂ ਲੈ ਕੇ ਸਾਮ 7 ਵਜੇ ਤਕ ਸੰਗਤਾਂ ਦਾ ਤਾਂਤਾ ਲੱਗਾ ਰਿਹਾ। ਗੁਰਬਾਣੀ ਦਾ ਪ੍ਰਵਾਹ ਸਾਰਾ ਦਿਨ ਚਲਦਾ ਰਿਹਾ। ਗੁਰੂ ਘਰ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਨੇ ਆਪਣੀ ਰਸਭਿੰਨੀ ਆਵਾਜ ਵਿੱਚ ਗੁਰੂ ਨਾਨਕ ਦੇਵ ਜੀ ਦੀ ਦਾ ਸਬਦ ਗਾਇਨ ਕੀਤਾ। ਪੰਜਾਬ (ਭਾਰਤ) ਤੋੰ ਆਏ ਪ੍ਰਗਤੀ ਕਲਾ ਕੇਂਦਰ ਲਾਂਦੜਾ ਦੇ ਨਿਰਦੇਸ਼ਕ ਸੋਢੀ ਰਾਣਾ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਦਿਆਂ ਗੁਰ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਆਪਣਾ ਲਿਖਿਆ ਗੀਤ ਪੇਸ਼ ਕੀਤਾ ਤੇ ਆਪਣੀ ਅਤੇ ਕੁਲਪਰੀਤ ਰਾਣਾ ਦੀ ਪੁਸਤਕ ਵੀ ਕਮੇਟੀ ਨੂੰ ਭੇਂਟ ਕੀਤੀ ਗਈ। ਦੂਰ- ਦੁਰਾਡੇ ਤੋਂ ਸੰਗਤਾਂ ਹੁੰਮਾ ਕੇ ਪਹੁੰਚੀਆਂ। ਸਾਰਾ ਦਿਨ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...