Monday, 18 December 2023

2 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

 ਨਵਾਂਸ਼ਹਿਰ, 18 ਦਸੰਬਰ - ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਦੋ ਕਿੱਲੋ ਹੈਰੋਇਨ ਅਤੇ ਇਕ ਲੱਖ ਦੋ ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ 'ਚ ਪੁਲਸ ਨੇ ਪਿੰਡ ਪੂਨੀਆ 'ਚ ਇਕ ਐਕਟਿਵਾ ਸਵਾਰ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਕਿਲੋ ਚੂਰਾ-ਪੋਸਤ ਬਰਾਮਦ ਹੋਇਆ। ਹੈਰੋਇਨ ਅਤੇ 1 ਲੱਖ 2 ਹਜ਼ਾਰ ਰੁਪਏ ਨਸ਼ੀਲੇ ਪਦਾਰਥ ਬਰਾਮਦ ਉਨ੍ਹਾਂ ਦੱਸਿਆ ਕਿ ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਜਸਕਰਨਜੀਤ ਸਿੰਘ ਉਰਫ ਕਰਨ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਬੰਗਾ ਵਿੱਚ ਐਨਡੀਪੀ ਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਐਸ.ਐਸ.ਪੀ ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਾਬੂ ਕੀਤੇ ਕਥਿਤ ਦੋਸ਼ੀ ਜਸਕਰਨਜੀਤ ਸਿੰਘ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਉਸਨੇ ਦੱਸਿਆ ਕਿ ਉਸਦੀ ਮੁਲਾਕਾਤ ਇੱਕ ਵਿਅਕਤੀ ਰਾਜੂ (ਕਾਲਪਨਿਕ ਨਾਮ) ਨਾਲ ਜੇਲ੍ਹ ਵਿੱਚ ਹੋਈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਹ ਦੋਵੇਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਹੋ ਗਏ। ਉਸ ਨੇ ਦੱਸਿਆ ਕਿ ਪੁਲੀਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲੀਸ ਰਿਮਾਂਡ ਲੈ ਰਹੀ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME