ਭਾਸ਼ਾ ਵਿਭਾਗ ਵੱਲੋਂ ਉਰਦੂ ਸਿਖਲਾਈ ਲਈ ਦਾਖ਼ਲਾ ਸ਼ੁਰੂ : ਸੰਦੀਪ ਸਿੰਘ
ਨਵਾਂਸ਼ਹਿਰ, 13 ਦਸੰਬਰ : ਭਾਸ਼ਾ ਵਿਭਾਗ ਪੰਜਾਬ ਵਲੋਂ ਨਿੱਤ ਦਿਨ ਸਾਹਿਤਕ ਸਰਗਰਮੀਆਂ
ਕੀਤੀਆਂ ਜਾਂਦੀਆਂ ਹਨ।
ਪੰਜਾਬੀ ਭਾਸ਼ਾ ਦੇ ਵਿਕਾਸ ਦੇ ਨਾਲ-ਨਾਲ ਉਰਦੂ ਭਾਸ਼ਾ ਦੀ ਸਿਖਲਾਈ ਲਈ ਵੀ ਯਤਨ ਕੀਤੇ ਜਾ ਰਹੇ
ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਦੱਸਿਆ ਕਿ ਭਾਸ਼ਾ
ਵਿਭਾਗ ਪੰਜਾਬ ਵਲੋਂ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ 1 ਜਨਵਰੀ 2024 ਤੋਂ
ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ
ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਇਸ ਕੋਰਸ ਦੀ ਕੁੱਲ ਫ਼ੀਸ
ਸਿਰਫ਼ 500 ਰੁਪਏ ਹੈ। ਕਲਾਸ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ ਹੋਵੇਗਾ।
ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖ਼ਲਾ ਫ਼ਾਰਮ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ
ਸ਼ਹੀਦ ਭਗਤ ਸਿੰਘ ਨਗਰ ਕਮਰਾ ਨੰਬਰ 23 ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰੀ ਸਮੇਂ
ਦੌਰਾਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਫ਼ਾਰਮ ਭਰਨ ਦੀ ਮਿਤੀ 14 ਦਸੰਬਰ 2023 ਤੋਂ 22 ਦਸੰਬਰ
2023 ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਦੇ ਮੋਬਾਇਲ
ਨੰਬਰ 84376-26373'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...