ਪਟਿਆਲਾ, 10 ਦਸੰਬਰ:ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਅਨੁਪ੍ਰਿਤਾ ਜੌਹਲ ਨੇ
ਫੌਜਦਾਰੀ ਜਾਬਤਾ ਸੰਘਤਾ 1973
(1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ
ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀ ਦੀਆਂ
ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ 'ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ
ਜ਼ਿਲ੍ਹੇ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ
ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਣੀਆਂ ਹੋਈਆਂ
ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਪ੍ਰਦਰਸ਼ਨ ਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ
ਵਿੱਚ ਪਾ ਲੈਂਦੇ ਹਨ। ਪਿਛਲੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ
ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਤੇ ਕਾਨੂੰਨ ਦੀ
ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ
ਹੈ। ਇਹ ਹੁਕਮ 5 ਫਰਵਰੀ 2024 ਤੱਕ ਲਾਗੂ ਰਹਿਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...