Wednesday, 27 December 2023

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

 ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਦੋ ਦਿਨਾਂ ਗੁਰਮਤਿ ਸਮਾਗਮ ਦਾ ਪੋਸਟਰ ਕੀਤਾ ਜਾਰੀ
ਨਵਾਂਸ਼ਹਿਰ 27 ਦਸੰਬਰ :  ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਨਗਰ ਚੰਡੀਗੜ੍ਹ ਰੋਡ ਵਿਖੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰੂ ਘਰ ਦੇ ਰਾਗੀ ਭਾਈ ਫਤਹਿ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਖੁੱਲ੍ਹੇ ਪੰਡਾਲ ਲਗਾ ਕੇ ਮਿਤੀ 20 ਤੇ 21 ਜਨਵਰੀ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸਦਾ ਪੋਸਟਰ ਅੱਜ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਸੰਗਤ ਨਾਲ ਮਿਲ ਕੇ ਜਾਰੀ ਕੀਤਾ ਗਿਆ ਅਤੇ ਹੋਣ ਵਾਲੇ ਗੁਰਮਤਿ ਸਮਾਗਮਾਂ ਲਈ ਸ੍ਰੀ ਸਹਿਜ ਪਾਠ ਸਾਹਿਬ ਦੀ ਅਰੰਭਤਾ ਹੋਈ।ਇਸ ਸਮਾਗਮ ਵਿੱਚ ਭਾਈ ਜਸਬੀਰ ਸਿੰਘ ਪਾਉਟਾ ਸਾਹਿਬ ਵਾਲੇ,ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ,ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਢਾਡੀ ਕੁਲਜੀਤ ਸਿੰਘ ਦਿਲਬਰ ਆਦਿ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਚੈਰੀਟੇਬਲ ਟਰੱਸਟ ਦੇ ਨੌਜਵਾਨਾਂ ਵੱਲੋਂ ਸ਼ਹਿਰ ਦੀਆਂ ਸੰਗਤਾਂ ਨੂੰ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਬੇਨਤੀ ਕੀਤੀ ਹੈ।
ਕੈਪਸ਼ਨ - (ਉੱਪਰ) ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਕਰਦਾ ਰਾਗੀ ਜਥਾ।
2.(ਹੇਠਾਂ)ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ  ਗੁਰਮਤਿ ਸਮਾਗਮ ਦਾ ਪੋਸਟਰ ਜਾਰੀ ਕਰਦੇ ਹੋਏ ਬਰਜਿੰਦਰ ਸਿੰਘ ਹੁਸੈਨਪੁਰ ਤੇ ਗੁਰਦ੍ਵਾਰਾ ਸਾਹਿਬ ਦੀ ਕਮੇਟੀ ਦੇ ਮੈਂਬਰ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME