ਪਟਿਆਲਾ :- ਸਥਾਨਕ ਪਟਿਆਲਾ ਸਕੂਲ ਆਫ ਡੈਫ ਅਤੇ ਬਲਾਈਂਡ ਵਿਖੇ ਅੰਤਰ-ਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਸਵੀਪ ਟੀਮ ਵੱਲੌਂ ਵੋਟਰ ਪੰਜੀਕਰਣ ਦਾ ਸੁਨੇਹਾ ਦਿੰਦੇ ਹੋਏ ਸ਼ਕਸ਼ਮ ਐਪ ਰਾਂਹੀ ਸ਼ਕਸ਼ਮ ਹੋ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਟੇਟ ਸਵੀਪ ਕੋਰ ਕਮੇਟੀ ਦੇ ਮੈਂਬਰ ਅਤੇ ਜਿਲ੍ਹਾ ਨੋਡਲ ਅਫਸਰ ਸਵੀਪ ਮੁਹਾਲੀ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਰਾਜ ਆਈਕਨ ਪ੍ਰੋ ਡਾ ਕਿਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਸ਼ਵਿੰਦਰ ਸਿੰਘ ਰੇਖੀ ਨੇ ਦੱਸਿਆ ਕਿ ਦਿਵਿਆਂਗਜਨ। ਵੋਟਰਾਂ ਨੂੰ ਰਜਿਸਟਰਡ ਕਰਨ ਲਈ ਅੱਜ ਇਸ ਕੈਂਪ ਦਾ ਆਯੋਜਨ ਕੀਤਾ ਗਿਆ ਸੀ। ਇਸ ਮੌਕੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਮੁੱਖ ਚੌਣ ਅਫਸਰ ਪੰਜਾਬ ਜੀ ਦੀ ਨਿਰਦੇਸ਼ਨਾ ਵਿਚ ਭਲਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜਿਲ੍ਹਾ ਚੌਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼ਾਕਸ਼ੀ ਸ਼ਾਹਨੀ ਦੀ ਅਗਵਾਈ ਵਿਚ ਰਾਜ ਪੱਧਰੀ ਸਮਾਗਮ ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਨੂੰ ਸਮਰਪਿਤ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ ਕਿਰਨ ਰਾਜ ਆਈਕਨ ਨੇ ਸਮੂਹ ਯੋਗ ਵੋਟਰਾਂ ਨੂੰ 9 ਦਸੰਬਰ ਤੱਕ ਵੋਟ ਬਨਵਾਉਣ ਦੀ ਅਪੀਲ ਕੀਤੀ। ਇਸ ਮੌਕੇ ਜਿਲਾ ਦਿਵਿਆਂਗਜਨ ਆਈਕਨ ਜਗਦੀਪ ਸਿੰਘ ਪ੍ਰਧਾਨ ਪਟਿਆਲਾ ਡੈਫ ਐਸੋਸੀਏਸ਼ਨ, ਸਤਵੀਰ ਸਿੰਘ ਗਿੱਲ ਨੋਡਲ ਅਫਸਰ ਪਟਿਆਲਾ ਦਿਹਾਤੀ, ਨਰਿੰਦਰ ਸਿੰਘ ਨੋਡਲ ਅਫਸਰ ਸਵੀਪ ਹਲਕਾ ਸਨੌਰ ਅਤੇ ਜਸਵੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...