Monday, 18 December 2023

ਡਿਪਟੀ ਕਮਿਸ਼ਨਰ ਨੇ ਪਿੰਡ ਮਹਿੰਦੀਪੁਰ ‘ਚ ਲੜਕੀਆਂ ਲਈ ਬਣਾਏ ਜਾ ਰਹੇ ਸਕੂਲ ਦੇ ਕੰਮਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 18 ਦਸੰਬਰ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਮਹਿੰਦੀਪੁਰ ਵਿਖੇ
ਬਣ ਰਹੇ ਲੜਕੀਆਂ ਦੇ ਸਕੂਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ
ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ
(ਪੇਂਡੂ ਵਿਕਾਸ) ਸਾਗਰ ਸੇਤੀਆ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਮਹਿੰਦੀਪੁਰ
ਦੀ ਪੰਚਾਇਤ ਵੱਲੋਂ ਜ਼ਮੀਨ ਦੇ ਸਵੈ-ਇੱਛਤ ਯੋਗਦਾਨ ਨਾਲ ਸਹਿਯੋਗੀ ਇਸ ਪਹਿਲਕਦਮੀ ਦਾ
ਉਦੇਸ਼ ਲੜਕੀਆਂ ਲਈ ਇੱਕ ਸਮਰਪਿਤ ਸਕੂਲ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ
ਵਿਭਾਗ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਯੋਜਨਾਬੱਧ ਢੰਗ ਕਰ ਰਿਹਾ ਹੈ।
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਪ੍ਰਾਜੈਕਟ ਨਾਲ ਸਬੰਧਤ
ਚੱਲ ਰਹੀਆਂ ਪ੍ਰਕਿਰਿਆਵਾਂ ਅਤੇ ਵਿਕਾਸ ਬਾਰੇ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ
ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਰਨੈਲ ਸਿੰਘ,
ਤਹਿਸੀਲਦਾਰ ਨਵਾਂਸ਼ਹਿਰ ਪ੍ਰਵੀਨ ਚਿੱਬੜ, ਬੀ.ਡੀ.ਪੀ.ਓ ਰਾਜਵਿੰਦਰ ਕੌਰ, ਮਹਿਦੀਪੁਰ ਦੇ
ਸਰਪੰਚ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME