ਲੋਕਾਂ ਨੂੰ ਦੇਸ਼ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੇ ਅਹਿਦ ਦਾ ਦਿੱਤਾ ਸੱਦਾ
ਟਾਂਡਾ/ਹੁਸ਼ਿਆਰਪੁਰ, 9 ਦਸੰਬਰ - ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼
ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ
ਮੋਦੀ ਅਜਿਹੀਆਂ ਨੀਤੀਆਂ ਦੇ ਪਿੱਛੇ ਇੱਕ ਪ੍ਰੇਰਕ ਸ਼ਕਤੀ ਹਨ ਜੋ ਨਾਗਰਿਕਾਂ ਨੂੰ ਸ਼ਕਤੀ
ਪ੍ਰਦਾਨ ਕਰਦੀਆਂ ਹਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ
ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸ਼ਿਤ ਭਾਰਤ ਬਣਾਉਣਾ ਉਨ੍ਹਾਂ ਦਾ ਵਿਜ਼ਨ ਹੈ ਪਰੰਤੂ
ਉਨ੍ਹਾਂ ਦੀ ਅਗਵਾਈ ਅਤੇ ਨੀਤੀਆਂ ਸਦਕਾ ਭਾਰਤ ਇਸ ਮੀਲ ਪੱਥਰ ਨੂੰ ਬਹੁਤ ਪਹਿਲਾਂ ਹਾਸਲ
ਕਰ ਸਕਦਾ ਹੈ।
ਕੇਂਦਰੀ ਰਾਜ ਮੰਤਰੀ ਅੱਜ ਹੁਸ਼ਿਆਰਪੁਰ ਦੇ ਪਿੰਡ ਓਹੜਪੁਰ ਵਿਖੇ ਭਾਰਤ ਸਰਕਾਰ ਦੀਆਂ
ਫਲੈਗਸ਼ਿਪ ਸਕੀਮਾਂ ਦੇ ਕੁਝ ਲਾਭਪਾਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਹਿੱਸਾ
ਬਣਨ ਅਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਸੰਬੋਧਨ
ਕਰਨ ਲਈ ਪੁੱਜੇ ਹੋਏ ਸਨ। ਵਿਸ਼ੇਸ਼ ਜਾਗਰੂਕਤਾ ਵੈਨਾਂ ਰਾਹੀਂ ਇਹ ਯਾਤਰਾ ਹੁਸ਼ਿਆਰਪੁਰ
ਸਮੇਤ ਪੰਜਾਬ
ਦੇ ਸਾਰੇ ਜ਼ਿਲ੍ਹਿਆਂ ਵਿਚ ਚੱਲ ਰਹੀ ਹੈ।
ਦੇਸ਼ ਦੀ ਸਮੁੱਚੀ ਪ੍ਰਗਤੀ ਬਾਰੇ ਪ੍ਰਧਾਨ ਮੰਤਰੀ ਦੇ ਰਿਕਾਰਡ ਕੀਤੇ ਭਾਸ਼ਣ ਅਤੇ
ਲਾਭਪਾਤਰੀਆਂ ਦੀਆਂ ਕਹਾਣੀਆਂ, ਪੈਂਫਲੇਟਾਂ, ਕੈਲੰਡਰਾਂ ਅਤੇ ਛੋਟੀਆਂ ਕਿਤਾਬਾਂ ਦੇ ਰੂਪ
ਵਿਚ ਜਾਗਰੂਕਤਾ ਸਮੱਗਰੀ ਨੂੰ ਦਰਸਾਉਂਦੀ ਐਲ.ਈ.ਡੀ ਸਕ੍ਰੀਨ ਵਾਲੀ ਵੈਨ ਵੀ ਸਮਾਗਮ ਵਾਲੇ
ਸਥਾਨ 'ਤੇ ਮੌਜੂਦ ਸੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...