ਨਵਾਂਸ਼ਹਿਰ, 6 ਦਸੰਬਰ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ
ਮਹਾਪਰਿਨਿਰਵਾਣ ਦਿਵਸ ਦੇ ਪਵਿੱਤਰ
ਮੌਕੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ
ਜੀ ਨੂੰ ਸ਼ਰਧਾ ਸੁਮਨ ਭੇਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਨਵਾਂਸ਼ਹਿਰ ਡਾ.
ਸ਼ਿਵਰਾਜ ਸਿੰਘ ਬੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡਾ. ਅੰਬੇਡਕਰ ਨੂੰ ਸ਼ਰਧਾ ਸੁਮਨ
ਅਰਪਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਇਹ
ਭਾਰਤੀ ਸੰਵਿਧਾਨ ਦੇ ਨਿਰਮਾਤਾ ਪ੍ਰਤੀ ਭਾਈਚਾਰੇ ਦੀ ਸ਼ਰਧਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਡਾ. ਭੀਮ ਰਾਓ ਅੰਬੇਡਕਰ ਦੇ ਦੂਰਅੰਦੇਸ਼ੀ ਆਗੂ ਦੇ ਸਿਧਾਂਤਾਂ ਨੂੰ ਕਾਇਮ ਰੱਖਣ
ਦੀ ਮਹੱਤਤਾ 'ਤੇ ਜ਼ੋਰ ਦਿੱਤਾ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਅੰਬੇਡਕਰ
ਨੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਅਤੇ ਔਰਤਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ
ਉਨਾਂ ਨੇ ਇਕ ਬਿਹਤਰੀਨ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ
ਦੇ ਹੱਕ ਦਿੱਤੇ। ਇਸ ਮੌਕੇ 'ਤੇ ਵੱਖ-ਵੱਖ ਵਿਭਾਗਾਂ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ
ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...