Wednesday, 20 December 2023

ਐਸ.ਡੀ.ਐਮ ਨਵਾਂਸ਼ਹਿਰ ਨੇ ਸਬ ਡਵੀਜਨਲ ਹਸਪਤਾਲ ਤੇ ਆਮ ਆਦਮੀ ਕਲੀਨਿਕਾਂ ਦੀ ਕੀਤੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 20 ਦਸੰਬਰ: ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਸਬ ਡਵੀਜਨਲ
ਹਸਪਤਾਲ, ਆਮ ਆਦਮੀ
ਕਲੀਨਿਕ ਰਾਹੋਂ ਅਤੇ ਭਾਰਟਾ ਖੁਰਦ ਦੀ ਅਚਨਚੇਤ ਚੈਕਿੰਗ ਕੀਤੀ । ਚੈਕਿੰਗ ਦੌਰਾਨ
ਉਨ੍ਹਾਂ ਕਲੀਨਿਕਾਂ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਗੱਲਬਾਤ ਦੌਰਾਨ
ਮਰੀਜ਼ਾਂ ਵਲੋਂ ਕਲੀਨਿਕ ਹਸਪਤਾਲ ਵਿੱਚ ਦਿੱਤੇ ਜਾ ਰਹੇ ਇਲਾਜ 'ਤੇ ਤਸੱਲੀ ਪ੍ਰਗਟ ਕੀਤੀ।
ਉਨ੍ਹਾਂ ਹਸਪਤਾਲ ਅਤੇ ਆਮ ਆਮਦੀ ਕਲੀਨਿਕ ਵਿੱਚ ਤਾਇਨਾਤ ਸਟਾਫ ਨੂੰ ਹਦਾਇਤ ਕਰਦਿਆਂ
ਕਿਹਾ ਕਿ ਇਲਾਜ ਕਰਵਾਉਣ ਆ ਰਹੇ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ
ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰਾਹੋਂ ਸ਼ਹਿਰ ਦੇ ਵਿੱਚ ਸੀਵਰੇਜ ਵਿਭਾਗ
ਵਲੋਂ ਮਾਛੀਵਾੜਾ ਰੋਡ 'ਤੇ ਉਸਾਰੇ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨਿਰੀਖਣ
ਵੀ ਕੀਤਾ ਗਿਆ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME