ਨਵਾਂਸ਼ਹਿਰ, 15 ਦਸੰਬਰ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸਾਗਰ ਸੇਤੀਆ ਨੇ
ਜ਼ਿਲ੍ਹੇ ਦੇ ਛੋਟੇ
ਹਸਤਕਾਰਾਂ ਅਤੇ ਕਾਰੀਗਰਾਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਕੀਮ ਅਧੀਨ ਵੱਧ ਤੋਂ
ਵੱਧ ਲਾਭ- ਲੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੀ.ਐਮ. ਵਿਸ਼ਵਕਰਮਾ ਸਕੀਮ ਦਾ ਮੁੱਖ
ਮੰਤਵ ਛੋਟੇ ਕਾਰੀਗਰਾਂ ਅਤੇ ਹਸਤਕਾਰਾਂ ਨੂੰ ਵਿੱਤੀ ਸਹਾਇਤਾ ਅਤੇ ਹੁਨਰ ਸਿੱਖਲਾਈ ਦੇ ਕੇ
ਉਨ੍ਹਾਂ ਦੇ ਹੁਨਰ ਨੂੰ ਪ੍ਰਮਾਣਿਤ ਕਰਨਾ ਹੈ। ਇਸ ਸਕੀਮ ਅਧੀਨ ਤਰਖਾਣ, ਰਾਜ ਮਿਸਤਰੀ, ਦਰਜ਼ੀ,
ਨਾਈ, ਧੋਬੀ, ਮੁਰਤੀਕਾਰ, ਖਿਲੋਨੇ ਬਨਾਉਣ ਵਾਲੇ ਘੁਮਿਆਰ, ਮੋਚੀ, ਮਾਲਾ ਬਨਾਉਣ ਵਾਲੇ ਕਾਰੀਗਰ
ਇਸ ਸਕੀਮ ਦਾ ਲਾਭ ਲੈ ਸਕਦੇ ਹਨ । ਇਸ ਸਕੀਮ ਅਧੀਨ 120 ਘੰਟੇ ਤੱਕ ਦੀ ਮੁਫ਼ਤ ਹੁਨਰ ਸਿਖਲਾਈ
ਮਗਰੋਂ 15 ਹਜ਼ਾਰ ਰੁਪਏ ਤੱਕ ਦੀ ਰਾਸ਼ੀ ਦੀ ਟੂਲ ਕਿੱਟ ਦਿਤੀ ਜਾਵੇਗੀ। ਹੁਨਰ ਸਿਖਲਾਈ ਦੌਰਾਨ 500
ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ । ਹੁਨਰ ਸਿਖਲਾਈ
ਪੂਰੀ ਕਰਨ ਉਪਰੰਤ ਕਾਰੀਗਰਾਂ ਨੂੰ 5 ਫੀਸਦੀ ਦੇ ਵਿਆਜ਼ 'ਤੇ 3 ਲੱਖ ਰੁਪਏ ਦਾ ਕਰਜ਼ਾ 2
ਕਿਸ਼ਤਾਂ ਵਿਚ ਦਿੱਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਸ਼਼ੁਰੂ ਹੋ ਚੁੱਕੀ ਹੈ
। ਸਕੀਮ ਦਾ ਲਾਭ ਲੈਣ ਲਈ ਕੋਈ ਵੀ ਪੇਂਡੂ ਜਾਂ ਸ਼ਹਿਰੀ ਕਾਰੀਗਰ ਜਿਸ ਦੀ ਉਮਰ 18 ਸਾਲ ਤੋਂ
ਵੱਧ ਹੋਵੇ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੇਂਟਰ 'ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ
ਹੈ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...