ਅਜਨਾਲਾ 23 ਦਸੰਬਰ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਈਸਾਈ ਭਾਈਚਾਰੇ ਨੂੰ ਕਿ੍ਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਪੰਜਾਬ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ। ਅੱਜ ਆਪਣੇ ਗ੍ਰਹਿ ਵਿਖੇ ਆਏ ਈਸਾਈ ਭਾਈਚਾਰੇ ਦੇ ਆਗੂਆਂ ਨੂੰ ਕਿ੍ਸਮਿਸ ਦੀਆਂ ਵਧਾਈਆਂ ਦਿੰਦੇ ਸਨ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਰਗੇ ਭਾਈਚਾਰੇ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਆਪਣੇ ਆਪਣੇ ਇਸ਼ਟ ਨੂੰ ਮੰਨਦੇ ਹੋਏ ਇਕ ਦੂਜੇ ਦੀਆਂ ਖੁਸ਼ੀਆਂ ਵਿੱਚ ਦਿਲੋਂ ਸ਼ਰੀਕ ਹੁੰਦੇ ਹਨ ਜੋਕਿ ਕੁਦਰਤ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰੇ ਵੱਲੋਂ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਸਮੁੱਚੇ ਭਾਈਚਾਰੇ ਨੂੰ ਕਿ੍ਸਮਿਸ ਦੀਆਂ ਵਧਾਈਆਂ ਦਿੰਦੇ ਪੰਜਾਬ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਫਾਦਰ ਯਾਸਫ ਅਤੇ ਫਾਦਰ ਜੋਸ ਨੇ ਕ੍ਰਿਸਮਿਸ ਦੇ ਸੰਬੰਧ ਵਿੱਚ ਮੰਤਰੀ ਸਾਹਿਬ ਨੂੰ ਤੋਹਫੇ ਦਿੰਦੇ ਸ਼ੁਭ ਕਾਮਨਾਵਾਂ ਦਿੱਤੀਆਂ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...