ਅੰਮ੍ਰਿਤਸਰ 23 ਦਸੰਬਰ : ਸੇਵਾ ਕੇਦਰਾਂ ਦੀ ਪੈਡੇਸੀ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ
ਸ਼੍ਰੀ ਘਨਸ਼ਾਮ ਥੋਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ
ਹਦਾਇਤ ਕੀਤੀ ਕਿ ਲੋਕਾਂ ਨੂੰ ਆਨ ਲਾਈਨ ਸੇਵਾਵਾਂ ਸਮੇ ਸਿਰ ਪੁਜਦੀਆਂ ਕੀਤੀਆਂ ਜਾਣ ਤਾਂ
ਜ਼ੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਸ਼੍ਰੀ ਥੋਰੀ ਨੇ ਦੱਸਿਆ ਕਿ ਤੁਹਾਡੇ ਵਲੋ ਕੀਤੀਆਂ ਗਈਆਂ ਕੋਸਿ਼ਸ ਸਦਕਾ ਹੀ ਸੇਵਾ
ਕੇਦਰਾਂ ਦੀ ਪੈਡੇਸੀ ਨੂੰ ਘੱਟ ਕੀਤਾ ਜਾ ਸਕਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ
ਰੋਜ਼ਾਨਾਂ ਸੇਵਾ ਕੇਦਰਾਂ ਦੀ ਪੈਡੈਸੀ ਤੇ ਨਜ਼ਰ ਰੱਖੀ ਜਾਵੇ ਅਤੇ ਨਾਲ ਦੇ ਨਾਲ ਹੀ ਇਸ
ਨੂੰ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ 90 ਫੀਸਦੀ ਕੰਮ ਸੇਵਾ ਕੇਦਰਾਂ
ਅਤੇ ਫਰਦ ਕੇਦਰਾਂ ਨਾਲ ਪੈਦੇ ਹਨ ਅਤੇ ਪੈਡੈਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫੀ ਰਾਹਤ
ਮਿਲੀ ਹੈ। ਉਨ੍ਹਾਂ ਦੱਸਿਆ ਕਿ ਜਿ਼ਲੇ੍ਹ ਵਿਚ 41 ਸੇਵਾ ਕੇਦਰ ਕੰਮ ਕਰੇ ਰਹੇ ਹਨ ਅਤੇ
ਇੰਨ੍ਹਾਂ ਸੇਵਾ ਕੇਦਰਾਂ ਵਿਚ 425 ਦੇ ਕਰੀਬ ਲੋਕਾਂ ਨੂੰ ਵੱਖ ਵੱਖ ਮਹਿਕਮਿਆਂ ਦੀਆਂ
ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲਾ ਪ੍ਰਸਾਸ਼ਨਿਕ ਸੁਧਾਰ ਸਾਖਾ ਦੇ ਤਕਨੀਕੀ
ਕੁਆਰਡੀਨੇਟਰ ਸ: ਪ੍ਰਿੰਸ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਮੁੱਖ ਸੇਵਾਵਾਂ
ਜਨਮ ਅਤੇ ਮੌਤ ਸਰਟੀਫਿਕੇਟ ਅਤੇ ਅਸਲੇ ਤੋਂ ਇਲਾਵਾ ਲਰਨਿੰਗ ਲਾਇਸੰਸ, ਆਧਾਰ ਕਾਰਡ ਦੀਆਂ
ਸੇਵਾਵਾਂ, ਵਹੀਕਲਾਂ ਦੀ ਜਨਰਲ ਇੰਸੋਰੈਂਸ, ਹਾਈ ਸਕਿਊਰਿਟੀ ਨੰਬਰ, ਪੈਨ ਆਧਾਰ ਲਿੰਕ,
ਅਤੇ ਕਿਸਾਨ ਸਮਰਿਧੀ ਯੋਜਨਾ ਦੇ ਕੇ.ਵਾਈ.ਸੀ. ਨੂੰ ਅਪਡੇਟ ਕਰਨਾ ਵੀ ਸ਼ਾਮਲ ਹੈ। ਸ:
ਪ੍ਰਿੰਸ ਸਿੰਘ ਨੇ ਦੱਸਿਆ ਕਿ ਸਮੇਂ ਸਮੇਂ ਸਿਰ ਸੇਵਾ ਕੇਂਦਰਾਂ ਦੀ ਚੈਕਿੰਗ ਕੀਤੀ
ਜਾਂਦੀ ਹੈ ਅਤੇ ਨਾਲੋ ਨਾਲ ਹੀ ਪੈਂਡੈਂਸੀ ਨੂੰ ਖ਼ਤਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ
ਗਈਆਂ ਹਨ। ਉਨਾਂ ਦੱਸਿਆ ਕਿ ਸਮੇਂ ਸਮੇਂ ਸਿਰ ਡਿਪਟੀ ਕਮਿਸ਼ਨਰ ਵਲੋਂ ਵੀਡਿਓ ਕਾਨਫਰੰਸਾਂ
ਰਾਹੀਂ ਪੈਂਡੈਂਸੀ ਦੀ ਮੁਕੰਮਲ ਜਾਣਕਾਰੀ ਹਾਸਿਲ ਕੀਤੀ ਜਾਂਦੀ ਹੈ ਅਤੇ ਪੈਂਡੈਂਸੀ ਨੂੰ
ਦੂਰ ਕਰਨ ਲਈ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।ਇਸ ਮੌਕੇ ਜਿ਼ਲਾ੍ਹ ਮਾਲ ਅਫਸਰ ਸ਼ੀ ਤਪਨ
, ਤਹਿਸੀਲਦਾਰ ਅਮਰਜੀਤ ਸਿੰਘ, ਤਹਿਸੀਲਦਾਰ ਅਜੈ ਕੁਮਾਰ ਤੋ ਇਲਾਵਾ ਵੱਖ ਵੱਖ ਵਿਭਾਗਾਂ
ਦੇ ਅਧਿਕਾਰੀ ਹਾ਼ਜਰ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਸੇਵਾ ਕੇਦਰਾਂ ਦੀ ਪੈਡੇਸੀ ਨੂੰ ਲੈ ਕੇ
ਮੀਟਿੰਗ ਕਰਦੇ ਹੋਏ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...