ਨਵਾਂਸ਼ਹਿਰ, 12 ਦਸੰਬਰ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ
ਚੋਣ ਅਫ਼ਸਰ ਸਾਗਰ ਸੇਤੀਆ
ਨੇ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ
ਕਰਵਾਉਣ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੇ
ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾਂ ਕੀਤਾ ਗਿਆ। ਮੀਟਿੰਗ ਵਿੱਚ ਰਾਜ ਚੋਣ ਕਮਿਸ਼ਨ ਵਲੋਂ ਉਲੀਕੇ
ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੀ ਤਿਆਰੀ 18 ਦਸੰਬਰ 2023 ਤੱਕ ਮੁਕੰਮਲ ਕਰਨ, ਵੋਟਰ
ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾਂ 20 ਦਸੰਬਰ 2023 ਤੱਕ ਕਰਨੀ ਯਕੀਨੀ ਬਣਾਉਣ, ਇਨ੍ਹਾਂ ਵੋਟਰ
ਸੂਚੀਆਂ ਪ੍ਰਤੀ ਦਾਅਵੇ ਅਤੇ ਇੰਤਰਾਜ 29 ਦਸੰਬਰ 2023 ਤੱਕ ਪ੍ਰਾਪਤ ਕਰਨ ਅਤੇ ਇਨ੍ਹਾਂ ਦਾ
ਨਿਪਟਾਰਾ 5 ਜਨਵਰੀ 2024 ਨੂੰ ਮੁਕੰਮਲ ਕਰਕੇ ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨਾਂ 7 ਜਨਵਰੀ
2024 ਤੱਕ ਕਰਵਾਉਣ ਲਈ ਮੀਟਿੰਗ ਵਿੱਚ ਹਾਜਰ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ
ਗਈ । ਇਸ ਕੰਮ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਦੀ
ਹਦਾਇਤ ਵੀ ਕੀਤੀ ਗਈ।
ਇਸ ਮੌਕੇ 'ਤੇ ਐਸ.ਡੀ.ਐਮ ਨਵਾਂਸ਼ਹਿਰ ਮਿਸ ਅਕਸ਼ਿਤਾ ਗੁਪਤਾ, ਬੀ.ਡੀ.ਪੀ.ਓ
ਰਾਜਵਿੰਦਰ ਕੌਰ, ਬੀ.ਡੀ.ਪੀ.ਓ ਔੜ ਹੇਮ ਰਾਜ, ਬੀ.ਡੀ.ਪੀ.ਓ ਸੜੋਆ/ਬਲਾਚੌਰ ਚੰਦ ਸਿੰਘ,
ਬੀ.ਡੀ.ਪੀ.ਓ ਬੰਗਾ ਲਖਵਿੰਦਰ ਕਲੇਰ , ਨਾਇਬ ਤਹਿਸਲੀਦਾਰ ਬੰਗਾ ਜਸਬੀਰ ਸਿੰਘ ਸੰਧੂ, ਨਾਇਬ
ਤਹਿਸਲੀਦਾਰ ਬਲਾਚੋਰ ਅਮਰਪ੍ਰੀਤ ਸਿੰਘ, ਸੁਪਰਡੈਂਟ ਬੀ.ਡੀ.ਪੀ.ਓ ਦਫ਼ਤਰ ਸੁਭਾਸ਼ ਚੰਦਰ, ਅਮਨਦੀਪ
ਸਿੰਘ ਇਲੈਕਸ਼ਨ ਇੰਚਾਰਜ ਦਫਤਰ ਐਸ.ਡੀ.ਐਮ ਦਫ਼ਤਰ ਬੰਗਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ
ਸਨ
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...