Sunday, 29 December 2024
ਓਮਕਾਰ ਮਹਿੰਦੀਪੁਰ ਪੰਜਾਬ ਸਾਹਿਤ ਸਭਾ ਨਵਾਂਸ਼ਹਿਰ ਦੇ ਨਵੇਂ ਪ੍ਰਧਾਨ ਚੁਣੇ ਗਏ
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਏ ਅੜੀਅਲ ਰਵੱਈਏ ਕਾਰਨ ਡੱਲੇਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਰਿਹਾ:- ਚੇਅਰਮੈਨ ਜਲਵਾਹਾ
ਮੇਜਰ ਮਨਦੀਪ ਸਿੰਘ ਵੈਲਫੇਅਰ ਸੋਸਾਇਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਭਾਰੀ ਬਾਰਿਸ਼ ਅਤੇ ਗੜਿਆਂ ਦੇ ਬਾਵਜੂਦ ਵੀ ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਵੱਲੋਂ ਅਣਮਿਥੇ ਸਮੇਂ ਲਈ ਲਾਇਆ
Friday, 27 December 2024
ਢਾਹਾਂ ਕਲੇਰਾਂ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਤੇ ਦੁੱਧ ਦਾ ਲੰਗਰ
ਬੰਗਾ 27 ਦਸੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੈਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਅਤੇ ਉਪਰੰਤ ਇਕੱਤਰ ਸੰਗਤਾਂ ਵੱਲੋਂ ਠੀਕ ਦਸ ਵਜੇ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਸੰਗਤੀ ਰੂਪ ਕੀਤਾ ਗਿਆ । ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ , ਬਾਬਾ ਫਤਿਹ ਸਿੰਘ, ਮਾਤਾ ਗੁਜਰ ਕੌਰ ਜੀ ਅਤੇ ਸਾਕਾ ਸਰਹਿੰਦ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਲਸਾਨੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਵਡਮੁੱਲੇ ਸਿਧਾਂਤਾਂ ਤੋਂ ਜਾਣੂੰ ਕਰਵਾਇਆ । ਇਸ ਮੌਕੇ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਗਿਆ, ਜੋ ਸੰਗਤਾਂ ਨੇ ਬੜੇ ਸਤਿਕਾਰ ਨਾਲ ਛਕਿਆ । ਇਸ ਸਮਾਗਮ ਦੌਰਾਨ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਟਰੱਸਟ ਦਾ ਸਮੂਹ ਸਟਾਫ਼, ਸਮੂਹ ਵਿਦਿਆਰਥੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਤੇ ਇਸ ਮੌਕੇ ਲਗਾਏ ਦੁੱਧ ਦੇ ਲੰਗਰ ਦੀਆਂ ਤਸਵੀਰਾਂ
Thursday, 26 December 2024
ਪੀਰਾਂ ਦੇ ਮੇਲੇ 'ਤੇ 7ਵਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਆਨਲਾਈਨ ਵਿੰਟਰ ਕੈਂਪ ਜਾਰੀ
Wednesday, 25 December 2024
Fwd: ਪੀ.ਪੀ.ਸੀ.ਬੀ. ਨੇ 35 ਕਿਲੋਗਰਾਮ ਸਿੰਗਲ ਯੂਜ਼ ਪਲਾਸਟਿਕ ਤੇ ਕੈਰੀ ਬੈਗ ਕੀਤੇ ਜ਼ਬਤ, 25 ਚਲਾਨ ਕੀਤੇ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਿੰਗਲ ਯੂਜ਼ ਪਲਾਸਟਿਕ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਜਾਰੀ
ਪੀ.ਪੀ.ਸੀ.ਬੀ. , ਨਗਰ ਨਿਗਮ ਤੇ ਨਗਰ ਪੰਚਾਇਤ ਦੇਵੀਗੜ੍ਹ, ਭਾਦਸੋਂ ਤੇ ਨਾਭਾ ਦੀਆਂ ਸਾਂਝੀਆਂ ਟੀਮਾਂ ਨੇ ਪਲਾਸਟਿਕ ਵਿਕਰੇਤਾਵਾਂ ਦੀ ਕੀਤੀ ਚੈਕਿੰਗ
ਪਟਿਆਲਾ, 25 ਦਸੰਬਰ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਦੇ ਰਿਜਨਲ ਦਫ਼ਤਰ ਵੱਲੋਂ ਨਗਰ ਨਿਗਮ ਅਤੇ ਨਗਰ ਪੰਚਾਇਤ ਦੇਵੀਗੜ੍ਹ, ਭਾਦਸੋਂ ਅਤੇ ਨਾਭਾ ਦੇ ਅਧਿਕਾਰੀਆਂ ਨਾਲ ਮਿਲ ਕੇ ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਤੇ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਵਿਰੁੱਧ ਇੱਕ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ।
ਮੁਹਿੰਮ ਦੌਰਾਨ ਨਗਰ ਨਿਗਮ ਦੇ ਹੈਲਥ ਅਫ਼ਸਰ ਡਾ. ਨਵਿੰਦਰ, ਸੈਨੇਟਰੀ ਇੰਸਪੈਕਟਰ ਮੋਹਿਤ ਜਿੰਦਲ, ਸੈਨੇਟਰੀ ਇੰਸਪੈਕਟਰ ਰਣਧੀਰ ਸਿੰਘ, ਸੈਨੇਟਰੀ ਇੰਸਪੈਕਟਰ ਵਿਕਾਸ ਚੌਧਰੀ, ਸੈਨੇਟਰੀ ਇੰਸਪੈਕਟਰ ਪੰਕਜ ਕੁਮਾਰ, ਐਸ.ਡੀ.ਓ., ਪੀ.ਪੀ.ਸੀ.ਬੀ.ਧਰਮਵੀਰ ਸਿੰਘ, ਜੇ.ਈ.ਈ., ਪੀ.ਪੀ.ਸੀ.ਬੀ. ਹਰਮਨਜੀਤ ਸਿੰਘ ਅਤੇ ਐਸ.ਡੀ.ਓ., ਪੀ.ਪੀ.ਸੀ.ਬੀ. ਮੋਹਿਤ ਸਿੰਗਲਾ ਟੀਮ ਵਿੱਚ ਮੌਜੂਦ ਸਨ।
ਨਿਰੀਖਣ ਦੌਰਾਨ ਟੀਮਾਂ ਵੱਲੋਂ ਕੁੱਲ 35 ਕਿੱਲੋਗਰਾਮ ਸਿੰਗਲ ਯੂਜ਼ ਪਲਾਸਟਿਕ ਅਤੇ ਕੈਰੀ ਬੈਗਾਂ ਨੂੰ ਜ਼ਬਤ ਕੀਤਾ ਗਿਆ, ਜਿਸ ਵਿੱਚੋਂ 20 ਕਿੱਲੋਗਰਾਮ ਪਟਿਆਲਾ ਤੋਂ, 10 ਕਿੱਲੋਗਰਾਮ ਦੇਵੀਗੜ੍ਹ ਤੋਂ ਅਤੇ 5 ਕਿੱਲੋਗਰਾਮ ਭਾਦਸੋਂ ਤੋਂ ਬਰਾਮਦ ਕੀਤੇ ਗਏ। ਇਸ ਦੇ ਨਾਲ 25 ਚਲਾਨ ਜਾਰੀ ਕੀਤੇ ਗਏ।
ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ ਨੇ ਦੱਸਿਆ ਚਾਈਨਾ ਡੋਰ ਨੂੰ ਦਾ ਭੰਡਾਰਨ ਕਰਨ ਵਾਲਿਆਂ ਤੇ ਵੇਚਣ ਵਾਲਿਆਂ 'ਤੇ ਪਾਬੰਦੀ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਪਹਿਲਾਂ ਹੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ-ਮੁਕਤ ਮਾਹੌਲ ਬਣਾਉਣ ਲਈ ਸਹਿਯੋਗ ਦੇਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਦੀ ਰਿਹਾਇਸ਼ 'ਤੇ ਪੁੱਜੇ ਜੇਤੂ ਕੌਂਸਲਰ
ਸ਼ਹਿਰ ਦਾ ਅਗਲਾ ਮੇਅਰ ਇਮਾਨਦਾਰ ਅਕਸ ਵਾਲਾ ਹੋਵੇਗਾ- ਦਿਨੇਸ਼ ਬੱਸੀ
ਅੰਮ੍ਰਿਤਸਰ 25 ਅੱਜ ਅੰਮ੍ਰਿਤਸਰ ਤੋਂ ਨਗਰ ਨਿਗਮ ਦੇ ਜੇਤੂ ਕੌਂਸਲਰ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਮਿਲਣ ਆਏ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਅਤੇ ਸਾਬਕਾ ਵਿਧਾਇਕ ਸੁਨੀਲ ਦੱਤੀ ਵੀ ਹਾਜ਼ਰ ਸਨ | ਦਿਨੇਸ਼ ਬੱਸੀ ਨੇ ਕੌਂਸਲਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਗੁਰੂ ਨਗਰੀ ਦਾ ਅਗਲਾ ਮੇਅਰ ਇਮਾਨਦਾਰ ਅਕਸ ਵਾਲਾ ਹੋਵੇਗਾ ਜੋ ਸਾਰਿਆਂ ਨੂੰ ਨਾਲ ਲੈ ਕੇ ਸ਼ਹਿਰ ਦੀ ਨੁਹਾਰ ਬਦਲ ਦੇਵੇਗਾ। ਜਲਦੀ ਹੀ ਹਾਈਕਮਾੰਡ ਮੇਅਰ ਦੇ ਨਾੰ ਦਾ ਖੁਲਾਸਾ ਕਰੇਗੀ।
ਦਿਨੇਸ਼ ਬੱਸੀ ਨੇ ਹਲਕਾ ਪੂਰਬੀ ਤੋੰ ਆਏ ਅਤੇ ਹੋਰਨਾਂ ਹਲਕਿਆਂ ਤੋਂ ਆਏ ਕੌਂਸਲਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਦੇਸ਼ ਦਾ ਭਵਿੱਖ ਬਦਲਣ ਲਈ ਸਿਰਤੋੜ ਯਤਨ ਕਰ ਰਹੀ ਹੈ। ਜਿਸ ਲਈ ਹੁਣ ਲੋਕ ਵੀ ਉਨ੍ਹਾਂ ਦਾ ਸਾਥ ਦੇ ਰਹੇ ਹਨ ਅਤੇ ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦਾ ਅਜੇ ਵੀ ਕਾਂਗਰਸ ਵਿੱਚ ਭਰੋਸਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜਿੱਤ ਤੋਂ ਬਾਅਦ ਹੁਣ ਸ਼ਹਿਰ ਦੇ ਮੇਅਰ ਲਈ ਕਵਾਇਦ ਸ਼ੁਰੂ ਹੋ ਗਈ ਹੈ। ਹੁਣ ਸ਼ਹਿਰ ਨੂੰ ਇੱਕ ਬਹੁਤ ਹੀ ਇਮਾਨਦਾਰ ਕਾਂਗਰਸੀ ਮੇਅਰ ਮਿਲੇਗਾ ਜੋ ਗੁਰੂ ਨਗਰੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਹਿਮ ਰੋਲ ਅਦਾ ਕਰੇਗਾ। ਦਿਨੇਸ਼ ਬੱਸੀ ਨੇ ਕੌਂਸਲਰਾਂ ਨੂੰ ਕਿਹਾ ਕਿ ਉਹ ਹੁਣ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਤੀ ਲੋਕਾਂ ਦਾ ਪਿਆਰ ਉਨ੍ਹਾਂ ਨੂੰ ਇੱਕ ਵਾਰ ਫਿਰ ਸੱਤਾ ਵਿੱਚ ਲਿਆ ਕੇ ਦੇਸ਼ ਦਾ ਭਵਿੱਖ ਸੁਨਹਿਰੀ ਬਣਾਵੇਗਾ। ਇਸ ਮੌਕੇ ਸੰਦੀਪ ਸ਼ਾਹ ਵਾਰਡ ਨੰ. 6, ਡਾ: ਸ਼ੋਭਿਤ ਕੌਰ ਵਾਰਡ ਨੰ.9, ਰਾਜਕੰਵਲਪ੍ਰੀਤ ਸਿੰਘ ਲੱਕੀ ਵਾਰਡ ਨੰ. 14, ਨਵਦੀਪ ਸਿੰਘ ਹੁੰਦਲ ਜੀ ਵਾਰਡ ਨੰ.18, ਗਗਨ ਵੱਲਾ ਜੀ ਵਾਰਡ ਨੰ. 20, ਬਲਪ੍ਰੀਤ ਸਿੰਘ ਰੋਜਰ ਭਾਟੀਆ ਵਾਰਡ ਨੰ. 21, ਸ਼ਿੰਦਰ ਬਿਡਲਾਨ ਜੀ. ਵਾਰਡ ਨੰ. 22, ਰਾਜੀਵ ਛਾਬੜਾ ਵਾਰਡ ਨੰ. 29, ਰਾਜਬੀਰ ਸਿੰਘ ਰਾਜੂ ਜੀ ਵਾਰਡ ਨੰ. 32, ਸ਼ਿਵਾਨੀ ਸ਼ਰਮਾ ਵਾਰਡ ਨੰ.35, ਰੰਮੀ ਜੀ ਵਾਰਡ ਨੰ. 80 ਸਮੇਤ ਹੋਰ ਸਾਥੀ ਵੀ ਹਾਜ਼ਰ ਸਨ।
Tuesday, 24 December 2024
ਪੁਲਿਸ, ਫ਼ੌਜ, ਪੀ.ਸੀ.ਐਸ, ਐਸ.ਆਈ ਆਦਿ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਸਿਖਲਾਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਪੰਜਾਬ ਦੇ ਸਰਕਾਰੀ ਸਕੂਲ ਬੰਦ ਨਹੀਂ ਕਰਨ ਦੇਵਾਂਗੇ - ਦੌੜਕਾ
Saturday, 21 December 2024
ਮਿਉਂਸਪਲ ਚੋਣਾਂ ਹੁਸ਼ਿਆਰਪੁਰ---- ਹੁਸ਼ਿਆਰਪੁਰ ਜ਼ਿਲ੍ਹੇ ’ਚ ਸ਼ਾਂਤੀਪੂਰਵਕ ਪਈਆਂ ਵੋਟਾਂ, 61.10 ਫੀਸਦੀ ਪਈਆਂ ਵੋਟਾਂ
ਹੁਸ਼ਿਆਰਪੁਰ ਜ਼ਿਲ੍ਹੇ 'ਚ ਸ਼ਾਂਤੀਪੂਰਵਕ ਪਈਆਂ ਵੋਟਾਂ, 61.10 ਫੀਸਦੀ ਪਈਆਂ ਵੋਟਾਂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕੀਤਾ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
ਜ਼ਿਲ੍ਹਾ ਚੋਣ ਅਫ਼ਸਰ ਨੇ ਸ਼ਾਂਤੀਪੂਰਵਕ ਵੋਟਾਂ ਲਈ ਵੋਟਰਾਂ ਅਤੇ ਪੋਲਿੰਗ ਸਟਾਫ਼ ਦਾ ਕੀਤਾ ਧੰਨਵਾਦ
ਹੁਸ਼ਿਆਰਪੁਰ, 21 ਦਸੰਬਰ : ਜ਼ਿਲ੍ਹੇ 'ਚ ਮਿਉਂਸਪਲ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਹੋ ਗਈਆਂ ਹਨ। ਜ਼ਿਲ੍ਹੇ ਵਿਚ ਨਗਰ ਨਿਗਮ ਹੁਸ਼ਿਆਰਪੁਰ ਦੇ ਤਿੰਨ ਵਾਰਡਾਂ, ਹਰਿਆਣਾ ਅਤੇ ਟਾਂਡਾ ਦੇ ਇਕ-ਇਕ ਵਾਰਡ ਦੀ ਉਪ ਚੋਣ ਅਤੇ ਮਾਹਿਲਪੁਰ ਨਗਰ ਪੰਚਾਇਤ ਦੀ ਆਮ ਚੋਣ ਹੋਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਸ਼ਾਂਤੀਪੂਰਵਕ ਵੋਟਾਂ ਲਈ ਵੋਟਰਾਂ ਅਤੇ ਪੋਲਿੰਗ ਸਟਾਫ਼ ਦਾ ਧੰਨਵਾਦ ਕੀਤਾ।
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੈ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਜ਼ਿਲ੍ਹੇ ਵਿਚ 61.10 ਫੀਸਦੀ ਵੋਟਾਂ ਪਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ 3 ਵਾਰਡ ਵਿਚ ਕੁੱਲ 51.74 ਫੀਸਦੀ, ਹਰਿਆਣਾ ਨਗਰ ਕੌਂਸਲ ਦੇ ਵਾਰਡ ਨੰਬਰ 11 ਵਿਚ 68.06, ਟਾਂਡਾ ਨਗਰ ਕੌਂਸਲ ਦੇ ਵਾਰਡ ਨੰਬਰ 8 ਵਿਚ 76.43 ਅਤੇ ਮਾਹਿਲਪੁਰ ਨਗਰ ਪੰਚਾਇਤ ਵਿਚ ਕੁੱਲ 68.22 ਫੀਸਦੀ ਵੋਟਾਂ ਪਈਆਂ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਬਿਨਾ ਡਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਐਸ.ਐਸ.ਪੀ. ਸੁਰੇੱਦਰ ਲਾਂਬਾ ਨਾਲ ਅੱਜ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ ਵਾਰਡ ਨੰਬਰ 6 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜੇਸ਼ਵਰ ਦਿਆਲ ਬੱਬੀ ਜੇਤੂ ਰਹੇ, ਉਨ੍ਹਾਂ ਨੂੰ 768 ਵੋਟ ਮਿਲੇ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਸੁਨੀਤ ਦੱਤ ਨੂੰ 585 ਵੋਟ ਮਿਲੇ। ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਕੌਰ ਜੇਤੂ ਰਹੀ ਉਨ੍ਹਾਂ ਨੂੰ 589 ਵੋਟ ਮਿਲੇ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਪਰਮਜੀਤ ਕੌਰ ਨੂੰ 505 ਵੋਟ ਮਿਲੇ। ਵਾਰਡ ਨੰਬਰ 27 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਦਵਿੰਦਰ ਕੌਰ ਜੇਤੂ ਰਹੀ ਉਨ੍ਹਾਂ ਨੂੰ 1084 ਵੋਟ ਮਿਲੇ ਜਦਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ਰਨਜੀਤ ਕੌਰ ਨੂੰ 485 ਵੋਟ ਮਿਲੇ। ਨਗਰ ਕੌਂਸਲ ਹਰਿਆਣਾ ਦੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਰਾਮਜੀਤ ਜੇਤੂ ਰਹੇ, ਉਨ੍ਹਾਂ ਨੂੰ 256 ਵੋਟ ਮਿਲੇ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਗੌਰਵ ਕੁਮਾਰ ਨੂੰ 218 ਵੋਟ ਮਿਲੇ।
ਨਗਰ ਕੌਂਸਲ ਟਾਂਡਾ ਦੇ ਵਾਰਡ ਨੰਬਰ 8 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਜੇਤੂ ਰਹੇ, ਉਨ੍ਹਾਂ ਨੂੰ 523 ਵੋਟਾਂ ਪਈਆਂ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਲਾਲ ਨੂੰ 315 ਵੋਟਾਂ ਪਈਆਂ। ਇਸੇ ਤਰ੍ਹਾਂ ਮਾਹਿਲਪੁਰ ਦੇ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੀ ਮਨਪ੍ਰੀਤ ਕੌਰ ਜੇਤੂ ਰਹੀ, ਉਨ੍ਹਾਂ ਨੂੰ 265 ਵੋਟ ਮਿਲੇ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਮੁਕੇਸ਼ ਕੁਮਾਰੀ ਨੂੰ 39 ਵੋਟ ਮਿਲੇ। ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਅਸ਼ੋਕ ਕੁਮਾਰ ਜੇਤੂ ਰਹੇ ਉਨ੍ਹਾਂ ਨੂੰ 238 ਵੋਟ ਪ੍ਰਾਪਤ ਹੋਏ ਜਦਕਿ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਕਸ਼ਮੀਰ ਸਿੰਘ ਨੂੰ 126 ਵੋਟ ਮਿਲੇ। ਵਾਰਡ ਨੰਬਰ 3 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਦਵਿੰਦਰ ਕੌਰ ਜੇਤੂ ਰਹੀ ਉਨ੍ਹਾਂ ਨੂੰ 162 ਵੋਟ ਪ੍ਰਾਪਤ ਹੋਏ ਜਦਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਬੰਸ ਕੌਰ ਨੂੰ 150 ਵੋਟ ਹਾਸਲ ਹੋਏ। ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੀ ਸ਼ਸ਼ੀ ਬਾਂਗੜ ਜੇਤੂ ਰਹੀ ਉਨ੍ਹਾਂ ਨੂੰ 278 ਵੋਟ ਮਿਲੇ ਜਕਿ ਆਜ਼ਾਦ ਉਮੀਦਵਾਰ ਨਰੇਸ਼ ਕੁਮਾਰ ਨੂੰ 174 ਵੋਟ ਮਿਲੇ। ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਧੀਰਜ ਪਾਲ ਜੇਤੂ ਰਹੇ, ਉਨ੍ਹਾਂ ਨੂੰ 308 ਵੋਟ ਮਿਲੇ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਅਸ਼ਨਿਆ ਨੂੰ 143 ਵੋਟ ਮਿਲੇ। ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਜੇਤੂ ਰਹੇ ਉਨ੍ਹਾਂ ਨੂੰ 189 ਵੋਟ ਮਿਲੇ ਜਦਕਿ ਆਜ਼ਾਦ ਉਮੀਦਵਾਰ ਅਮਰਜੀਤ ਸਿੰਘ ਨੂੰ 168 ਵੋਟਾਂ ਪਈਆਂ । ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਦੀਪ ਕੌਰ ਜੇਤੂ ਰਹੀ ਉਨ੍ਹਾਂ ਨੂੰ 169 ਵੋਟ ਹਾਸਲ ਹੋਏ ਜਦਕਿ ਆਜ਼ਾਦ ਉਮਦੀਵਾਰ ਸੁਦੇਸ਼ ਸਿਦਰ ਨੂੰ 165 ਵੋਟਾਂ ਪਈਆਂ। ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਸਿੰਘ ਜੇਤੂ ਰਹੇ ਉਨ੍ਹਾਂ ਨੂੰ 156 ਵੋਟ ਪ੍ਰਾਪਤ ਹੋਏ ਜਦਕਿ ਆਜ਼ਾਦ ਉਮੀਦਵਾਰ ਸੁਖਵਿੰਦਰ ਸਿੰਘ ਨੂੰ 149 ਵੋਟਾਂ ਪ੍ਰਾਪਤ ਹੋਏ।
ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਦੀਪ ਕੌਰ ਜੇਤੂ ਰਹੀ ਉਨ੍ਹਾਂ ਨੂੰ 391 ਵੋਟ ਹਾਸਲ ਹੋਏ ਜਦਕਿ ਆਜਾਦ ਉਮੀਦਵਾਰ ਗੁਰਵਿੰਦਰ ਕੌਰ ਨੂੰ 145 ਵੋਟਾਂ ਮਿਲੀਆਂ। ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਜੇਤੂ ਰਹੇ ਉਨ੍ਹਾਂ ਨੂੰ 226 ਵੋਟ ਹਾਸਲ ਹੋਏ ਜਦਕਿ ਆਜ਼ਾਦ ਉਮੀਦਵਾਰ ਸੀਤਾ ਰਾਮ ਨੂੰ 211 ਵੋਟ ਪ੍ਰਾਪਤ ਹੋਏ। ਵਾਰਡ ਨੰਬਰ 11 ਤੋਂ ਆਜ਼ਾਦ ਉਮੀਦਵਾਰ ਸੁਰਿੰਦਰ ਕੌਰ ਜੇਤੂ ਰਹੀ, ਉਨ੍ਹਾਂ ਨੂੰ 190 ਵੋਟ ਹਾਸਲ ਹੋਏ ਜਦਕਿ ਉਨ੍ਹਾ ਦੇ ਵਿਰੋਧੀ ਆਜ਼ਾਦ ਉਮੀਦਵਾਰ ਅਮਨਦੀਪ ਕੌਰ ਨੂੰ 139 ਵੋਟਾਂ ਮਿਲੀਆਂ । ਵਾਰਡ ਨੰਬਰ 12 ਤੋਂ ਆਜਾਦ ਉਮੀਦਵਾਰ ਬਲਵਿੰਦਰ ਪਾਲ ਜੇਤੂ ਰਹੇ ਉਨ੍ਹਾਂ ਨੂੰ 230 ਵੋਟ ਹਾਸਲ ਹੋਏ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਨੂੰ 193 ਵੋਟ ਮਿਲੇ ਅਤੇ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਵੀਰ ਸਿੰਘ ਜੇਤੂ ਰਹੇ ਉਨ੍ਹਾਂ ਨੂੰ 144 ਵੋਟ ਮਿਲੇ ਜਦਕਿ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਨੂੰ 132 ਵੋਟਾਂ ਪਈਆਂ।
ਕੇਂਦਰੀ ਜੇਲ੍ਹ ਪਟਿਆਲਾ ਦੀ ਅੰਡਰਟ੍ਰਾਇਲ ਮਹਿਲਾ ਬੰਦੀ ਸੋਨੀਆ ਨੂੰ ਮਿਲਿਆ 'ਤਿਨਕਾ-ਤਿਨਕਾ ਬੰਦਨੀ ਅਵਾਰਡ 2024' ਦਾ ਵਕਾਰੀ ਸਨਮਾਨ-ਵਰੁਣ ਸ਼ਰਮਾ
ਨਗਰ ਪੰਚਾਇਤ ਘੱਗਾ ਦੀ ਚੋਣ 'ਚ ਆਪ ਦੇ 8, ਆਜ਼ਾਦ 4 ਤੇ ਕਾਂਗਰਸ ਦਾ 1 ਉਮੀਦਵਾਰ ਜੇਤੂ -ਭਾਦਸੋਂ ਨਗਰ ਪੰਚਾਇਤ 'ਚ ਆਪ ਦੇ 5, ਆਜ਼ਾਦ 3 ਤੇ ਬੀ.ਜੇ.ਪੀ. ਦੇ 2 ਤੇ ਅਕਾਲੀ ਦਲ ਦਾ 1 ਉਮੀਦਵਾਰ ਜੇਤੂ
Friday, 20 December 2024
ਹਸਪਤਾਲ ਢਾਹਾਂ ਕਲੇਰਾਂ ਵਿਖੇ ਇੱਕ ਮਹੀਨੇ ਲਈ ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ ਆਰੰਭ
ਬੰਗਾ 21 ਦਸੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਤਾ ਗੁਜਰੀ ਜੀ ਅਤੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਕ ਮਹੀਨੇ ਲਈ ਸਰਜਰੀ ਵਿਭਾਗ ਅਤੇ ਔਰਤਾਂ ਦੇ ਵਿਭਾਗ ਵਿਚ ਵੱਖ ਵੱਖ ਬਿਮਾਰੀਆਂ ਦੇ ਰਿਆਇਤੀ ਅਪਰੇਸ਼ਨ ਸੇਵਾਵਾਂ ਦਾ ਉਦਘਾਟਨ ਮਾਣਯੋਗ ਸ੍ਰੀ ਰਾਜ਼ੇਸ਼ ਧੀਮਾਨ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ । ਇਸ ਮੌਕੇ ਉਹਨਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿਛਲੇ 40 ਸਾਲਾਂ ਤੋਂ ਨਿਰੰਤਰ ਮੈਡੀਕਲ ਸੇਵਾਵਾਂ ਲੋੜਵੰਦ ਮਰੀਜ਼ਾਂ ਨੂੰ ਪ੍ਰਦਾਨ ਕਰਨ ਦੇ ਉੱਦਮਾਂ ਦੀ ਭਾਰੀ ਸ਼ਾਲਾਘਾ ਕੀਤੀ ਅਤੇ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ । ਇਸ ਮੌਕੇ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਜਾਣਕਾਰੀ ਦਿੱਤੀ ਕਿ ਕਿ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਜਰੀ ਵਿਭਾਗ ਅਤੇ ਔਰਤਾਂ ਦੇ ਵਿਭਾਗ ਇਕ ਮਹੀਨੇ ਲਈ ਮਿਤੀ 20 ਦਸੰਬਰ 2024 ਤੋਂ ਲੈ ਕੇ ਮਿਤੀ 20 ਜਨਵਰੀ 2025 ਤੱਕ ਲੋੜਵੰਦ ਮਰੀਜ਼ਾਂ ਦੇ ਰਿਆਇਤੀ ਪੈਕਜ ਦਰਾਂ ਤੇ ਅਪਰੇਸ਼ਨ ਕੀਤੇ ਜਾਣਗੇ । ਇਕ ਮਹੀਨਾ ਚੱਲਣ ਵਾਲੀਆਂ ਅਪਰੇਸ਼ਨ ਸੇਵਾਵਾਂ ਵਿਚ ਔਰਤਾਂ ਦੀਆਂ ਵੱਖ-ਵੱਖ ਬਿਮਾਰੀਆਂ ਦੇ ਅਪਰੇਸ਼ਨਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ ਅਤੇ ਗਭਰਵਤੀ ਔਰਤਾਂ ਦਾ ਅਲਟਰਾ ਸਾਊਂਡ ਸਕੈਨ ਸਿਰਫ 350 ਰੁਪਏ ਵਿਚ ਕੀਤਾ ਜਾਵੇਗਾ । ਜਦ ਕਿ ਸਰਜਰੀ ਵਿਭਾਗ ਵਿਚ ਪੇਟ ਦੇ ਰੋਗਾਂ ਦੇ ਅਪਰੇਸ਼ਨ ਜਿਵੇਂ ਦੂਰਬੀਨ ਰਾਹੀਂ ਪਿੱਤੇ ਦੀ ਪੱਥਰੀ, ਬਵਾਸੀਰ, ਭੰਗਦਰ, ਫਿਸ਼ਰ, ਅਪੈਂਡਿਕਸ ਦੇ ਅਪਰੇਸ਼ਨਾਂ ਤੋਂ ਇਲਾਵਾ ਵੈਰੀਕੋਜ਼ ਵੇਨ ਅਤੇ ਹਾਈਡਰੋਸੀਲ ਦੇ ਅਪਰੇਸ਼ਨ ਬਹੁਤ ਹੀ ਰਿਆਇਤੀ ਦਰਾਂ 'ਤੇ ਮਾਹਿਰ ਡਾਕਟਰ ਸਾਹਿਬਾਨ ਕਰਨਗੇ । ਉਹਨਾਂ ਦੱਸਿਆ ਕਿ ਹਸਪਤਾਲ ਵਿਚ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ ਹਨ ਅਤੇ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਤਜਰਬੇਕਾਰ ਨਰਸਿੰਗ ਸਟਾਫ ਕੰਮ ਕਰ ਰਿਹਾ ਹੈ । ਉਹਨਾਂ ਇਲਾਕਾ ਨਿਵਾਸੀਆਂ ਨੂੰ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਤਾ ਗੁਜਰੀ ਜੀ ਅਤੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਗਾਏ ਜਾ ਰਹੇ ਇਕ ਮਹੀਨੇ ਦੇ ਰਿਆਇਤੀ ਅਪਰੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ । ਇਸ ਤੋਂ ਪਹਿਲਾਂ ਸ੍ਰੀ ਰਾਜ਼ੇਸ਼ ਧੀਮਾਨ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਸਮੂਹ ਟਰੱਸਟ ਪ੍ਰਬੰਧਕਾਂ ਨੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ, ਸਤਨਾਮ ਸਿੰਘ ਲਾਦੀਆਂ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਸ੍ਰੀ ਰਾਜਦੀਪ ਥਿਥਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਡਾ. ਮਾਨਵਦੀਪ ਸਿੰਘ ਐਮ. ਐਸ. ਲੈਪਰੋਸਕੋਪਿਕ ਸਰਜਨ, ਡਾ. ਸ਼ਵੇਤਾ ਬਗੜੀਆ ਐਮ.ਐਸ. ਔਰਤਾਂ ਦੀਆਂ ਬਿਮਾਰੀਆਂ ਅਤੇ ਅਪਰੇਸ਼ਨਾਂ ਦੇ ਮਾਹਿਰ, ਡਾ. ਜਸਦੀਪ ਸਿੰਘ ਸੈਣੀ, ਡਾ. ਵਿਵੇਕ ਗੁੰਬਰ, ਡਾ. ਹਰਤੇਸ਼ ਸਿੰਘ ਪਾਹਵਾ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।
ਤਸਵੀਰ :- ਹਸਪਤਾਲ ਢਾਹਾਂ ਕਲੇਰਾਂ ਵਿਖੇ ਇਕ ਮਹੀਨੇ ਲਈ ਰਿਆਇਤੀ ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ ਸੇਵਾਵਾਂ ਦਾ ਉਦਘਾਟਨ ਕਰਦੇ ਹੋਏ ਸ੍ਰੀ ਰਾਜ਼ੇਸ਼ ਧੀਮਾਨ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਨਾਲ ਹਨ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਪਤਵੰਤੇ ਸੱਜਣ
Wednesday, 18 December 2024
ਹਸਪਤਾਲ ਢਾਹਾਂ ਕਲੇਰਾਂ ਵਿਖੇ ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ 20 ਦਸੰਬਰ ਤੋਂ ਆਰੰਭ
ਬੰਗਾ 17 ਦਸੰਬਰ :- () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਤਾ ਗੁਜਰੀ ਜੀ ਅਤੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਕ ਮਹੀਨੇ ਲਈ ਸਰਜਰੀ ਵਿਭਾਗ ਅਤੇ ਔਰਤਾਂ ਦੇ ਵਿਭਾਗ ਵਿਚ ਵੱਖ ਵੱਖ ਬਿਮਾਰੀਆਂ ਦੇ ਰਿਆਇਤੀ ਅਪਰੇਸ਼ਨ 20 ਦਸੰਬਰ ਦਿਨ ਸ਼ੁੱਕਰਵਾਰ ਤੋਂ ਆਰੰਭ ਹੋਣਗੇ । ਇਹ ਜਾਣਕਾਰੀ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ । ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਮਹੀਨੇ ਲਈ ਰਿਆਇਤੀ ਪੈਕਜ ਦਰਾਂ ਤੇ ਅਪਰੇਸ਼ਨ ਕੀਤੇ ਜਾਣਗੇ । ਇਹ ਸਹੂਲਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਤੀ 20 ਦਸੰਬਰ 2024 ਤੋਂ ਲੈ ਕੇ ਮਿਤੀ 20 ਜਨਵਰੀ 2025 ਤੱਕ ਸਰਜਰੀ ਵਿਭਾਗ ਅਤੇ ਔਰਤਾਂ ਦੇ ਵਿਭਾਗ ਵਿਚ ਚੈੱਕਅਪ ਕਰਵਾਉਣ ਆਏ ਮਰੀਜ਼ਾਂ ਨੂੰ ਮਿਲੇਗੀ । ਸ. ਢਾਹਾਂ ਨੇ ਦੱਸਿਆ ਹਸਪਤਾਲ ਦੇ ਔਰਤਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਦੂਰਬੀਨੀ ਅਪਰੇਸ਼ਨ ਕਰਨ ਦੇ ਮਾਹਿਰ ਡਾ. ਸ਼ਵੇਤਾ ਬਗੜੀਆ ਐਮ.ਐਸ. ਰੋਜ਼ਾਨਾ ਸਵੇਰੇ 09 ਤੋਂ 3 ਵਜੇ ਤੱਕ ਚੈੱਕਅਪ ਕਰਦੇ ਹਨ। ਇਸ ਮੌਕੇ ਹਸਪਤਾਲ ਵੱਲੋਂ ਔਰਤਾਂ ਦੀਆਂ ਵੱਖ-ਵੱਖ ਬਿਮਾਰੀਆਂ ਦੇ ਅਪਰੇਸ਼ਨਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ ਅਤੇ ਗਭਰਵਤੀ ਔਰਤਾਂ ਦਾ ਅਲਟਰਾ ਸਾਊਂਡ ਸਕੈਨ ਸਿਰਫ 350 ਰੁਪਏ ਵਿਚ ਕੀਤਾ ਜਾਵੇਗਾ । ਜਦ ਕਿ ਹਸਪਤਾਲ ਦੇ ਸਰਜਰੀ ਵਿਭਾਗ ਵਿਚ ਪੇਟ ਦੇ ਰੋਗਾਂ ਦੇ ਜਨਰਲ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ ਡਾ ਮਾਨਵਦੀਪ ਸਿੰਘ ਬੈਂਸ ਐਮ. ਐਸ. ਰੋਜ਼ਾਨਾ ਮਰੀਜ਼ਾਂ ਚੈਕਅੱਪ ਅਤੇ ਅਪਰੇਸ਼ਨ ਕਰਦੇ ਹਨ । ਜਿਸ ਵਿਚ ਦੂਰਬੀਨ ਰਾਹੀਂ ਪਿੱਤੇ ਦੀ ਪੱਥਰੀ, ਬਵਾਸੀਰ, ਭੰਗਦਰ, ਫਿਸ਼ਰ, ਅਪੈਂਡਿਕਸ ਦੇ ਅਪਰੇਸ਼ਨਾਂ ਤੋਂ ਇਲਾਵਾ ਵੈਰੀਕੋਜ਼ ਵੇਨ ਅਤੇ ਹਾਈਡਰੋਸੀਲ ਦੇ ਅਪਰੇਸ਼ਨ ਬਹੁਤ ਹੀ ਰਿਆਇਤੀ ਦਰਾਂ ਤੇ ਹੋਣਗੇ । ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੇ ਵੱਡੇ ਅਪਰੇਸ਼ਨਾਂ ਅਤੇ ਪੇਟ ਦੇ ਰੋਗਾਂ ਅਪਰੇਸ਼ਨ ਕਰਨ ਲਈ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ ਹਨ ਅਤੇ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਤਜਰਬੇਕਾਰ ਨਰਸਿੰਗ ਸਟਾਫ ਅਤੇ ਵਧੀਆ ਵਾਰਡ ਹਨ । ਉਹਨਾਂ ਇਲਾਕਾ ਨਿਵਾਸੀਆਂ ਨੂੰ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਤਾ ਗੁਜਰੀ ਜੀ ਅਤੇ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਗਾਏ ਜਾ ਰਹੇ ਇਕ ਮਹੀਨੇ ਦੇ ਰਿਆਇਤੀ ਅਪਰੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਮਾਨਵਦੀਪ ਸਿੰਘ ਐਮ. ਐਸ., ਡਾ. ਸ਼ਵੇਤਾ ਬਗੜੀਆ ਐਮ.ਐਸ., ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।
ਤਸਵੀਰ :- ਪੇਟ ਦੇ ਰੋਗਾਂ ਅਤੇ ਔਰਤਾਂ ਦੇ ਰਿਆਇਤੀ ਅਪਰੇਸ਼ਨ 20 ਦਸੰਬਰ ਤੋਂ ਆਰੰਭ ਹੋਣ ਦੀ ਜਾਣਕਾਰੀ ਦੇਣ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ
Tuesday, 17 December 2024
ਡੀਆਈਜੀ ਪਟਿਆਲਾ ਮਨਦੀਪ ਸਿੱਧੂ ਨੇ ਫਿੱਟ ਇੰਡੀਆ ਸਾਈਕਲਿੰਗ ਮੰਗਲਵਾਰ: ਸਾਈਕਲਿੰਗ ਰੈਲੀ ਨੂੰ ਝੰਡੀ ਦਿਖਾਈ
Monday, 16 December 2024
ਸਫਰ ਏ ਸ਼ਹਾਦਤ ਨਾਲ ਸਬੰਧਤ ਗੁਰਧਾਮਾਂ ਦੀ ਯਾਤਰਾ ਕਰਵਾਈ
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...














































































































































































































































































































































































































































































